Saturday, March 7
Shadow

Tag: latest news

ਆਰ.ਟੀ.ਆਈ. ਕਮਿਸ਼ਨ ਵੱਲੋਂ ਭਗੌੜੇ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮ

ਆਰ.ਟੀ.ਆਈ. ਕਮਿਸ਼ਨ ਵੱਲੋਂ ਭਗੌੜੇ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮ

National, Politics, Punjab
ਚੰਡੀਗੜ੍ਹ, 3 ਸਤੰਬਰ: ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਭਗੌੜੇ ਵਿਅਕਤੀ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਗੀਤਿਕਾ ਪੁੱਤਰੀ ਸ੍ਰੀ ਅਨਿਲ ਕੁਮਾਰ ਵਾਸੀ ਗੁਰਦੁਆਰਾ ਮਾਰਗ, ਮੱਖੂ ਤਹਿਸੀਲ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਲੋਕ ਸੂਚਨਾ ਅਧਿਕਾਰੀ ਦਫ਼ਤਰ ਏ.ਡੀ.ਸੀ.ਪੀ.-3 ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਪਹਿਲੀ ਅਪੀਲੀ ਅਥਾਰਟੀ ਦਫ਼ਤਰ ਪੁਲਿਸ ਕਮਿਸ਼ਨਰ ਲੁਧਿਆਣਾ ਖਿਲਾਫ਼ ਦਾਇਰ ਅਪੀਲ ਕੇਸ ਨੰ. 3820/2023 ਦੀ ਸੁਣਵਾਈ ਕਰਦਿਆਂ ਸਾਹਮਣੇ ਆਇਆ ਕਿ ਸਾਹਿਲ ਮਲਹੋਤਰਾ ਸਪੁੱਤਰ ਰਾਕੇਸ਼ ਮਲਹੋਤਰਾ ਅਤੇ ਮਮਤਾ ਰਾਣੀ ਵਾਸੀ ਪਲਾਟ ਨੰ. 90, ਗਲੀ ਨੰ. 5 ਨਿਊ ਸ਼ਿਵਪੁਰੀ ਰੋਡ, ਪ੍ਰੀਤ ਨਗਰ, ਲੁਧਿਆਣਾ ਖਿਲਾਫ਼ ਆਈਪੀਸੀ ਦੀ ਧਾਰਾ 498 ਏ ਅਤੇ 406 ਅਧੀਨ ਵੁਮੈਨ ਸੈੱਲ ਫਿਰੋਜ਼ਪੁਰ ਵਿਖੇ ਐਫਆਈਆਰ ਨੰ. 22 ਮਿਤੀ 3/12/2018 ਨੂੰ ਦਰਜ ਹੋਈ ਸੀ ਪ੍ਰੰਤੂ ਇਸ ਦੇ ਬਾਵਜੂਦ ਉਕਤ ਵਿਅਕਤੀ ਨੂੰ ਪੰਜਾਬ ਪੁਲਿਸ ਵੱਲੋ...
ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

National, Politics, Punjab
ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਸਮੇਤ ਸਾਰੇ ਵਿਦਿਅਕ ਅਦਾਰੇ 7 ਸਤੰਬਰ, 2025 ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈI ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ  ਲਿਆ ਗਿਆ ਹੈ। ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਨਾਗਰਿਕਾਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਰਾਜ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ ਲਈ ਬੇਨਤੀ ਕੀਤੀ ਅਤੇ ਲੋਕਾਂ ਨੂੰ ਸਹਿਯੋਗ ਕਰਨ ਅਤੇ ਆਪਣੀ ਸੁਰੱਖਿਆ ਲਈ ਜ਼ਰੂਰੀ ਸਾਵਧਾਨੀਆਂ ਵਰਤ...
ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪ੍ਰਭਾਵਿਤ ਖੇਤਰ ਅਤੇ ਜੱਲੋਕੇ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ

ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪ੍ਰਭਾਵਿਤ ਖੇਤਰ ਅਤੇ ਜੱਲੋਕੇ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ

National, Politics, Punjab
ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਪਿੰਡ ਜੱਲੋਕੇ ਦੇ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ। ਦਰਿਆਈ ਪਾਣੀ ਦੀ ਮਾਰ ਕਰਕੇ ਮੌਜੂਦਾ ਸਥਿਤੀ ਅਤੇ ਨੁਕਸਾਨ ਦੀ ਭਰਪਾਈ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਫੂਡ ਕਿੱਟਾਂ, ਪਾਣੀ, ਰਾਸ਼ਨ ਆਦਿ ਰਾਹਤ ਸਮੱਗਰੀ ਵੰਡੀ ਅਤੇ ਪਸ਼ੂਆਂ ਲਈ ਚਾਰਾ, ਤੂੜੀ ਤੇ ਫੀਡ ਦਾ ਪ੍ਰਬੰਧ ਵੀ ਕੀਤਾ। ਇਸ ਮੌਕੇ ਸ. ਭੁੱਲਰ ਨੇ ਲੋਕਾਂ ਨੂੰ ਕਿਹਾ ਕਿ ਕਿ ਮੀਂਹ ਦੀ ਤਾਜ਼ਾ ਸਥਿਤੀ ਅਨੁਸਾਰ ਦਰਿਆਈ ਪਾਣੀ ਹੋਰ ਵਧਣ ਦੀ ਸੰਭਾਵਨਾਂ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਿਤ ਲੋਕਾਂ ਲਈ ਲੋੜੀਂਦੇ ਪ੍ਰਬੰਧ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ ‘ਚ ਬਣਾਏ ਕੈਂਪਾਂ ਵਿਖੇ ਲੋਕਾਂ ਨੂੰ ਪਹੁੰਚਾਉਣ ਅਤੇ ਲੋੜੀਂਦੇ ਪ੍ਰਬੰਧ ਵੀ ਕਰ ਰਿਹਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਇਹਨਾਂ ਮੁਸ਼ਕਿਲ ਹਾਲਾਤਾਂ ਵਿੱਚ ਸਾਨੂ...
ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ

ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ

National, Politics, Punjab
ਚੰਡੀਗੜ, 02 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੜ ਪ੍ਰਭਾਵਿਤ ਲੋਕਾਂ ਨੂੰ ਨਿਰੰਤਰ ਰਾਹਤ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸੂਬੇ ਦੇ ਸਾਰੇ ਕੈਬਨਿਟ ਮੰਤਰੀ ਲੋਕਾਂ ਨੂੰ ਰਾਹਤ ਸਮੱਗਰੀ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕਰ ਰਹੇ ਹਨ। ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਖੁਰਾਕ, ਸਿਵਲ ਸਪਲਾਈ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ ਜਿਲੇ ਦੇ ਭੋਆ ਹਲਕੇ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਹੜ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨਾਂ ਨੇ ਅੱਜ ਕਥਲੌਰ ਪੁਲ, ਕੋਲੀਆਂ ਅੱਡਾ, ਪੰਮਾ, ਸਿਓਂਟੀ ਤਰਫ ਅਤੇ ਨਰੋਟ ਜੈਮਲ ਸਿੰਘ ਦਾ ਦੌਰਾ ਕੀਤਾ। ਉਨਾਂ ਹੜ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੇ ਸਮੇਂ ਵਿੱਚ ਲੋਕਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨਾਂ ਧੁੱਸੀ ਡੈਮ ਦਾ ਵੀ ਦੌਰਾ ਕੀਤਾ ਹੈ। ਇਸ ਤੋਂ ਇ...
ਕੈਬ ਡਰਾਈਵਰ ਅਗਵਾ ਅਤੇ ਕਤਲ ਮਾਮਲਾ: ਆਪਣੇ ਦੋ ਸਾਥੀਆਂ ਸਮੇਤ ਜੈਸ਼-ਏ-ਮੁਹੰਮਦ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਅਤੇ ਚੋਰੀ ਹੋਈ ਗੱਡੀ ਬਰਾਮਦ

ਕੈਬ ਡਰਾਈਵਰ ਅਗਵਾ ਅਤੇ ਕਤਲ ਮਾਮਲਾ: ਆਪਣੇ ਦੋ ਸਾਥੀਆਂ ਸਮੇਤ ਜੈਸ਼-ਏ-ਮੁਹੰਮਦ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਅਤੇ ਚੋਰੀ ਹੋਈ ਗੱਡੀ ਬਰਾਮਦ

Crime, National, Politics, Punjab
ਚੰਡੀਗੜ੍ਹ/ਐਸਏਐਸ ਨਗਰ, 2 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਪੁਲਿਸ ਨੇ ਜੈਸ਼-ਏ-ਮੁਹੰਮਦ (ਜੇਈਐਮ) ਨਾਲ ਸਬੰਧਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਕੈਬ ਡਰਾਈਵਰ ਅਨਿਲ ਕੁਮਾਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਜੰਮੂ-ਕਸ਼ਮੀਰ (ਜੰਮੂ-ਕਸ਼ਮੀਰ) ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਲ ਬਸ਼ੀਰ (19) ਵਾਸੀ ਹੰਦਵਾੜਾ ਲੰਗੇਟ, ਕੁਪਵਾੜਾ, ਮੁਨੀਸ਼ ਸਿੰਘ ਉਰਫ਼ ਅੰਸ਼ (22) ਵਾਸੀ ਪਿੰਡ ਕੋਟਲੀ, ਡੋਡਾ ਅਤੇ ਐਜਾਜ਼ ਅਹਿਮਦ ਖਾਨ ਉਰਫ਼ ਵਸੀਮ (22) ਵਾਸੀ ਪਿੰਡ ਮੰਜਪੁਰਾ, ਕਲਾਮਾਬਾਦ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤੀ ਗਈ ਚਿੱਟੇ ਰੰਗ ਦੀ ਮਾਰੂਤੀ ਸਵਿਫਟ ਡਿਜ਼ਾਇਰ (ਪੀਬੀ 01-ਡੀ-6299) ਅਤੇ ਵਾਰਦਾਤ ਵਿੱਚ ਵਰਤਿਆ ਗਿਆ .32 ਬੋਰ ਦਾ ਦੇਸੀ ਪਿਸਤੌਲ ਵੀ ਬ...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤਾ ਗਿਆ ਭਾਰੀ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਰਕਬੇ ਦਾ ਦੌਰਾ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤਾ ਗਿਆ ਭਾਰੀ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਰਕਬੇ ਦਾ ਦੌਰਾ

National, Politics, Punjab
ਸ੍ਰੀ ਮੁਕਤਸਰ ਸਾਹਿਬ, 01 ਸਤੰਬਰ ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿੱਥੇ ਪਿਛਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਹੋਣ ਕਾਰਨ ਖੇਤਾਂ ਵਿੱਚ ਪਾਣੀ ਖੜ੍ਹ ਗਿਆ ਹੈ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ 30 ਅਤੇ 31 ਅਗਸਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਖੇਤਾਂ ਵਿੱਚ ਪਾਣੀ ਖੜ੍ਹਾ ਹੈ। ਇਸ ਮੌਕੇ ਦੌਰਾ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਅਜੇ ਤੱਕ ਕਿਸੇ ਫਸਲ ਉਪਰ ਕੋਈ ਨੁਕਸਾਨ ਨਹੀਂ ਹੈ। ਡਾ: ਗਿੱਲ ਵੱਲੋਂ ਦੱਸਿਆ ਗਿਆ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਹੋਰ ਬਾਰਿਸ਼ ਹੁੰਦੀ ਹੈ ਜਾਂ ਪਾਣੀ ਦੀ ਨਿਕਾਸੀ ਸਮੇਂ ਸਿਰ ਨਹੀਂ ਹੁੰਦੀ ਤਾਂ ਨਰਮਾ, ਝੋਨਾ/ਬਾਸਮਤੀ ਦੀ ਫਸਲ ਦਾ ਕਾਫ਼ੀ ਨੁਕਸਾਨ ਹੋਵੇਗਾ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਦੇ ਪਾਣੀ ਦੀ ਨਿਕਾਸੀ ਲਈ ਆਪਣੇ ਪੱਧਰ ’ਤੇ ਵੀ ਉਪਰਾਲੇ ਕਰਨ। ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਫਸਲ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਬਣਦੀ ਰਿਪੋਰਟ ਤਿਆਰ ਕਰਕੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦ...
ਜ਼ਮੀਨ ਖਿਸਕਣ ਕਾਰਨ ਬੰਦ ਪਈ ਹੁਸ਼ਿਆਰਪੁਰ-ਊਨਾ ਸੜਕ ’ਤੇ ਵਿਧਾਇਕ ਜਿੰਪਾ ਦੀ ਤੁਰੰਤ ਕਾਰਵਾਈ, ਆਵਾਜਾਈ ਬਹਾਲ

ਜ਼ਮੀਨ ਖਿਸਕਣ ਕਾਰਨ ਬੰਦ ਪਈ ਹੁਸ਼ਿਆਰਪੁਰ-ਊਨਾ ਸੜਕ ’ਤੇ ਵਿਧਾਇਕ ਜਿੰਪਾ ਦੀ ਤੁਰੰਤ ਕਾਰਵਾਈ, ਆਵਾਜਾਈ ਬਹਾਲ

National, Politics, Punjab
ਹੁਸ਼ਿਆਰਪੁਰ, 1 ਸਤੰਬਰ: ਭਾਰੀ ਬਾਰਿਸ਼ ਕਾਰਨ ਹੁਸ਼ਿਆਰਪੁਰ-ਊਨਾ ਸੜਕ 'ਤੇ ਪਿੰਡ ਚੱਕ ਸਾਧੂ ਨੇੜੇ ਅਚਾਨਕ ਜ਼ਮੀਨ ਖਿਸਕਣ ਕਾਰਨ ਸੜਕ ਪੂਰੀ ਤਰ੍ਹਾਂ ਬੰਦ ਹੋ ਗਈ। ਸੂਚਨਾ ਮਿਲਦੇ ਹੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਸਿਵਲ ਡਿਫੈਂਸ ਟੀਮ ਅਤੇ ਸਥਾਨਕ ਸਮਾਜ ਸੇਵਕਾਂ ਦੀ ਮਦਦ ਨਾਲ ਸੜਕ ਨੂੰ ਸਾਫ਼ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਸੜਕ ਤੋਂ ਮਲਬਾ ਹਟਾ ਕੇ ਆਵਾਜਾਈ ਬਹਾਲ ਕੀਤੀ ਗਈ। ਇਸ ਦੌਰਾਨ ਵਿਧਾਇਕ ਜਿੰਪਾ ਨੇ ਖ਼ੁਦ ਸਾਰੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਅਤੇ ਅਧਿਕਾਰੀਆਂ ਅਤੇ ਵਲੰਟੀਅਰਾਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਨਤਕ ਹਿੱਤ ਦੇ ਅਜਿਹੇ ਕੰਮਾਂ ਵਿੱਚ ਪ੍ਰਸ਼ਾਸਨ ਅਤੇ ਸਮਾਜ ਦਾ ਸਾਂਝਾ ਸਹਿਯੋਗ ਅਸਲ ਹੱਲ ਦਾ ਆਧਾਰ ਬਣਦਾ ਹੈ। ਵਿਧਾਇਕ ਨੇ ਲੋਕਾਂ ਨੂੰ ਇਸ ਰਸਤੇ ਦੀ ਸਾਵਧਾਨੀ ਨਾਲ ਵਰਤੋਂ ਕਰਨ ਅਤੇ ਬੇਲੋੜੀ ਯਾਤਰਾ ਕਰਨ ਤੋਂ ਬਚਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੀ ਸਰਹੱਦ 'ਤੇ ਪਿੰਡ ਪੰਡੋਗਾ ਨੇੜੇ ਜ਼ਮੀਨ ਖਿਸਕ...
ਯੁੱਧ ਨਸ਼ਿਆਂ ਵਿਰੁੱਧ ਦੇ ਛੇ ਮਹੀਨੇ: 1129 ਕਿਲੋਗ੍ਰਾਮ ਹੈਰੋਇਨ ਸਮੇਤ 27,796 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ ਛੇ ਮਹੀਨੇ: 1129 ਕਿਲੋਗ੍ਰਾਮ ਹੈਰੋਇਨ ਸਮੇਤ 27,796 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 1 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ ’ ਦੇ ਛੇ ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 27,796 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 17,957 ਐਫ਼.ਆਈ.ਆਰਜ਼. ਦਰਜ ਕੀਤੀਆਂ ਗਈਆਂ  ਅਤੇ 1129 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ  ਤੱਕ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਆਂ ਵਿੱਚ ਰੋਜ਼ਾਨਾ ਅਧਾਰ ’ਤੇ ਇੱਕੋ ਸਮੇਂ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ ਕੀਤਾ ਹੈ। ਪੁਲਿਸ...
ਚੋਣ ਕਮਿਸ਼ਨ ਵੱਲੋਂ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਪ-ਰਾਸ਼ਟਰਪਤੀ ਚੋਣ 2025 ਦੇ ਸਬੰਧ ‘ਚ ਪੋਸਟਲ ਬੈਲਟ ਜਾਰੀ ਕਰਨ ਦੇ ਨਿਰਦੇਸ਼

ਚੋਣ ਕਮਿਸ਼ਨ ਵੱਲੋਂ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਪ-ਰਾਸ਼ਟਰਪਤੀ ਚੋਣ 2025 ਦੇ ਸਬੰਧ ‘ਚ ਪੋਸਟਲ ਬੈਲਟ ਜਾਰੀ ਕਰਨ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 1 ਸਤੰਬਰ: ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਖਡੂਰ ਸਾਹਿਬ-03 ਸੰਸਦੀ ਹਲਕਾ, ਪੰਜਾਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਉਪ-ਰਾਸ਼ਟਰਪਤੀ ਚੋਣ, 2025 ਲਈ ਵੋਟਰ (ਇਲੈਕਟੋਰਲ ਕਾਲਜ ਦੇ ਮੈਂਬਰ) ਵੀ ਹਨ, ਨੂੰ ਵੋਟ ਪਾਉਣ ਦੀ ਸਹੂਲਤ ਦੇਣ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਸਥਿਤ ਕੇਂਦਰੀ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ, 1980 ਤਹਿਤ ਨਜ਼ਰਬੰਦ ਹਨ। ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਚੋਣ ਨਿਯਮਾਂ, 1974 ਦੇ ਨਿਯਮ 26 ਦੇ ਉਪਬੰਧਾਂ ਅਨੁਸਾਰ ਕਮਿਸ਼ਨ ਨੇ ਨਿਰਦੇਸ਼ ਦਿੱਤਾ ਹੈ ਕਿ ਉਨ੍ਹਾਂ ਨੂੰ ਵੋਟ ਪਾਉਣ ਦੀ ਸਹੂਲਤ ਦੇਣ ਲਈ ਇੱਕ ਪੋਸਟਲ ਬੈਲਟ ਪੇਪਰ ਜਾਰੀ ਕੀਤਾ ਜਾਵੇ। ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਨਜ਼ਰਬੰਦੀ (ਪ੍ਰੀਵੈਂਟਿਵ ਡਿਟੈਂਸ਼ਨ) ਅਧੀਨ ਜੇਲ੍ਹ ‘ਚ ਬੰਦ ਵੋਟਰਾਂ ਲਈ ਪੋਸਟਲ ਬੈਲਟ ਪੇਪਰ ਸਿਰਫ਼ ਵੋਟਾਂ ਵਾਲੇ ਦਿਨ ਹੀ ਪ੍ਰਦਾਨ ਕੀਤੇ ਜਾਂਦੇ ਹਨ ਅਤੇ ਨਿਸ਼ਾਨ ਲੱਗਿਆ (ਮਾਰਕ ਕੀਤਾ) ਪੋਸਟਲ ਬੈਲਟ ਵਾਲਾ ਸੀਲਬੰਦ ਲਿਫ਼ਾਫ਼ਾ ਵੋਟਾਂ ਦੀ ਗਿਣਤੀ ਸ਼...
ਵਿੱਤ ਮੰਤਰੀ ਚੀਮਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੀ ਅਣਦੇਖੀ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ, ਭਾਜਪਾ ਦੀ ਉਦਾਸੀਨਤਾ ਨੂੰ ਉਜਾਗਰ ਕੀਤਾ

ਵਿੱਤ ਮੰਤਰੀ ਚੀਮਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੀ ਅਣਦੇਖੀ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ, ਭਾਜਪਾ ਦੀ ਉਦਾਸੀਨਤਾ ਨੂੰ ਉਜਾਗਰ ਕੀਤਾ

National, Politics, Punjab
ਚੰਡੀਗੜ੍ਹ, 1 ਸਤੰਬਰ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ, ਇੱਕ ਅਜਿਹਾ ਸੂਬਾ ਜਿਸ ਨੇ ਹਮੇਸ਼ਾ ਦੇਸ਼ ਦੀਆਂ ਚੁਣੌਤੀਆਂ ਦਾ ਮੋਹਰੀ ਹੋ ਕੇ ਸਾਹਮਣਾ ਕੀਤਾ ਹੈ, ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੇ ਹਨ। ਵਿੱਤ ਮੰਤਰੀ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੀ ਨਿਖੇਧੀ ਕੀਤੀ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚਿੱਠੀ, ਜਿਸ ਵਿੱਚ ਬਣਦੇ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਗਈ ਸੀ, ਦੇ ਜਵਾਬ ਵਿੱਚ 60,000 ਕਰੋੜ ਰੁਪਏ ਦੇ ਬਕਾਇਆ ਫੰਡਾਂ ਜਾਂ ਰਾਹਤ ਪੈਕੇਜ ਨੂੰ ਜਾਰੀ ਕਰਨ ਦਾ ਕੋਈ ਭਰੋਸਾ ਨਹੀਂ ਦਿੱਤਾ। ਵਿੱਤ ਮੰਤਰੀ ਚੀਮਾ ਨੇ ਕਿਹਾ, “ਇਸ ਤੋਂ ਵੀ ਵੱਧ ਮੰਦਭਾਗਾ ਇਹ ਹੈ ਕਿ ਪੰਜਾਬ ਭਾਜਪਾ ਆਪਣੀ ਕੇਂਦਰੀ ਸਰਕਾਰ 'ਤੇ ਸੂਬੇ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਦਬਾਅ ਬਣਾਉਣ ਦੀ ਬਜਾਏ ਸਿਆਸੀ ਰੈਲੀਆਂ ਕਰਨ ਵਿੱਚ ਰੁੱਝੀ ਹੋਈ ਹੈ।" ਇੱਥੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ...