ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 27 ਅਗਸਤ:
ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24x7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ 'ਤੇ ਤੁਰੰਤ ਸੰਪਰਕ ਕਰ ਸਕਦੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦਾ ਹੜ੍ਹ ਕੰਟਰੋਲ ਰੂਮ ਨੰਬਰ 0161-2433100 ਹੈ ਜਦਕਿ ਜ਼ਿਲ੍ਹਾ ਰੋਪੜ ਦਾ ਕੰਟਰੋਲ ਰੂਮ ਨੰਬਰ 01881-221157, ਗੁਰਦਾਸਪੁਰ ਕੰਟਰੋਲ ਰੂਮ ਨੰ. 01874-266376 ਅਤੇ 18001801852, ਮਾਨਸਾ ਕੰਟਰੋਲ ਰੂਮ ਨੰਬਰ 01652-229082, ਪਠਾਨਕੋਟ ਕੰਟਰੋਲ ਰੂਮ ਨੰ. 0186-2346944 ਅਤੇ 97791-02351, ਅੰਮ੍ਰਿਤਸਰ ਕੰਟਰੋਲ ਰੂਮ ਨੰ. 0183-2229125, ਤਰਨ ਤਾਰਨ ਕੰਟਰੋਲ ਰੂਮ ਨੰ. 01852-224107, ਹੁਸ਼ਿਆਰਪੁਰ ਕੰਟਰੋਲ ਰੂਮ ਨੰ. 01882-220412, ਜਲੰਧਰ ਕੰਟਰੋਲ ਰੂਮ ਨੰ. 0181-2224417 ਅਤੇ 94176-57802, ਐਸ.ਬੀ.ਐਸ ਨਗਰ ਕੰਟਰੋਲ ਰੂਮ ਨੰ. 01823-220645, ਸੰਗਰੂਰ ਕੰਟਰੋਲ ਰੂਮ ਨੰ. 01672-234196, ਪ...








