ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ
ਜਲੰਧਰ, 18 ਅਪ੍ਰੈਲ
ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਸ਼ਨੀਵਾਰ ਨੂੰ ਜਲੰਧਰ ਦੀ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਥੇ ਉਨ੍ਹਾਂ ਨੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ, ਰਾਜਿੰਦਰ ਕੌਰ ਥਿਆੜਾ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ 79 ਮੰਡੀਆਂ ਵਿੱਚ ਇਸ ਸਾਲ 5.27 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਫ਼ਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਦੀ ਸਹੂਲਤ ’ਤੇ ਧਿਆਨ ਕੇਂਦਰਿਤ ਕਰਦਿਆਂ ਜਲੰਧਰ ਵਿਖੇ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ...








