ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 16 ਅਪ੍ਰੈਲ- ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੈਬਨਿਟ ਸਬ-ਕਮੇਟੀ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਜ਼ਮ ਯੂਨੀਅਨ ਨੁਮਾਇੰਦਿਆਂ ਨਾਲ ਉੱਚ-ਪੱਧਰੀ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੰਬਿਤ ਪਈਆਂ ਮੰਗਾਂ ਦੇ ਸਮਾਂ-ਬੱਧ ਹੱਲ ਵੱਲ ਵਧ ਰਹੀ ਹੈ, ਅਤੇ ਨਾਲ ਹੀ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੁਲਾਜ਼ਮਾਂ ਦੇ ਬਣਦੇ ਹੱਕ ਦਿੰਦਿਆ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਭਵਿੱਖ ਵਿੱਚ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ।
ਪੰਜਾਬ ਭਵਨ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ, ਜਿਸ ਵਿੱਚ ਵਿੱਤ, ਪ੍ਰਸੋਨਲ (ਅਮਲਾ) ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ, ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਜਾਇਜ਼ ਮਸਲੇ ਜਲਦੀ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ, "ਸਰਕਾਰ ਇੱਕ ਅਜ...








