‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ: ਗੁਰਮੀਤ ਸਿੰਘ ਖੁੱਡੀਆਂ
ਲੰਬੀ/ਸ੍ਰੀ ਮੁਕਤਸਰ ਸਾਹਿਬ, 07 ਜੂਨ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ 'ਚ ਪੁੱਜ ਗਈ ਹੈ। ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪਿੰਡ ਬਾਦਲ ਦੇ ਰੈਸਟ ਹਾਊਸ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਅਹਿਮ ਬੈਠਕ ਕਰਦਿਆਂ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਅੱਜ ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ। ਉਨ੍ਹਾਂ ਨੇ ਜੋਰ ਨਾਲ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ।
ਸ. ਖੁੱਡੀਆਂ ਨੇ ਕਿਹਾ 'ਯੁੱਧ ਨਸ਼ਿਆਂ ਵਿਰੁੱਧ' ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕ...








