ਜਿਲ੍ਹਾ ਪੱਧਰੀ ਖੇਡਾਂ 31—40, 41—50, 51—60,61—70 ਅਤੇ 70 ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਹੋਈ ਸਮਾਪਤੀ
ਸ੍ਰੀ ਮੁਕਤਸਰ ਸਾਹਿਬ 4 ਅਕਤੂਬਰ- ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ—4 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।
ਜਿਲ੍ਹਾ ਖੇਡ ਅਫਸਰ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ 31—40, 41—50, 51—60,61—70 ਅਤੇ 70 ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਸਮਾਪਤੀ ਹੋ ਗਈ ਹੈ। ਜਿਸ ਵਿੱਚ ਖਿਡਾਰੀਆਂ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ। ਉਨ੍ਹਾਂ ਦੱਸਿਆ ਕਿ ਗੇਮ ਬੈਡਮਿੰਟਨ 31—40 ਉਮਰ ਵਰਗ ਵਿੱਚ ਪੁਰਸ਼ ਦੇ ਮੁਕਾਬਲਿਆਂ ਵਿੱਚ ਜ਼ਸਵਿੰਦਰ ਸਿੰਘ ਸ਼੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ, ਇੰਦਰਪ੍ਰ੍ਰੀਤ ਸਿੰਘ ਪਿੰਡ ਬਾਦਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 41—50 ਉਮਰ ਵਰਗ ਦੇ ਮੁਕਾਬਲਿਆਂ ਵਿੱਚ ਗਗਨਦੀਪ ਸਿੰਘ ਸ਼੍ਰੀ ਮੁਕਤਸਰ ਸਾਹਿਬ ਨੇ ਪਹਿਲਾ, ਅੰਕਿਤ ਗਿਰਧਰ ਮਲੋਟ ਨੇ ਦੂਜਾ ਅਤੇ ਸਾਗਰ ਸ਼੍ਰੀ ਮੁਕਤਸਰ ਸਾਹ...








