ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 7 ਅਪ੍ਰੈਲ
ਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗੀ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਭਾਰਤੀ ਕਰ ਰਹੀ ਹੈ। ਉਨ੍ਹਾਂ ਦੱਸਿਆ, "ਦੋ ਪ੍ਰਮੁੱਖ ਸੰਸਥਾਵਾਂ: ਅੰਕੜਾ ਡਾਇਰੈਕਟੋਰੇਟ, ਅਤੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਅਧੀਨ ਆਉਂਦੀਆਂ ਵੱਖ-ਵੱਖ ਗਰੁੱਪ ਏ, ਬੀ ਅਤੇ ਸੀ ਦੀਆਂ ਅਸਾਮੀਆਂ ਲਈ ਸਿੱਧੀ ਭਰਤੀ ਸ਼ੁਰੂ ਕਰਨ ਲਈ ਰਸਮੀ ਮਨਜ਼ੂਰੀ ਦੇ ਦਿੱਤੀ ਗਈ ਹੈ।"
ਪ੍ਰਵਾਨਿਤ ਅਸਾਮੀਆਂ ਦਾ ਸ਼੍ਰੇਣੀਵਾਰ ਵੇਰਵਾ ਸਾਂਝਾ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੁੱਲ 70 ਖਾਲੀ ਅਸਾਮੀਆਂ...








