ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ
ਚੰਡੀਗੜ੍ਹ/ਗੜ੍ਹਸ਼ੰਕਰ, 5 ਜੂਨ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸ਼ੇਰੇ-ਏ-ਪੰਜਾਬ ਮੈਰਿਜ ਪੈਲੇਸ, ਪਿੰਡ ਪਦਰਾਣਾ ਵਿਖੇ ਇੱਕ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਲੋਕ ਮਿਲਣੀ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਨਾਲ ਸਬੰਧਿਤ ਮੁੱਦੇ ਡਿਪਟੀ ਸਪੀਕਰ ਦੇ ਧਿਆਨ ਵਿੱਚ ਲਿਆਂਦੇ।
ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਹਰ ਇੱਕ ਸ਼ਿਕਾਇਤ ਅਤੇ ਮੰਗ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ 'ਤੇ ਹੀ ਮੌਜੂਦ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ।
ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਲੋਕ ਮਿਲਣੀਆਂ ਦਾ ਮਕਸਦ ਵੀ ਆਮ ਲੋਕਾਂ ਅਤੇ ਪ੍ਰਸ਼ਾਸਨ ਵ...








