Shadow

Tag: latest news

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

breaking news
ਚੰਡੀਗੜ੍ਹ, 5 ਜੂਨ, 2026- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਸੂਬੇ ਦੇ ਵਪਾਰਕ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਐਲਾਨ ਕਰਦਿਆਂ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਨਾਲ ਹੋਣ ਵਾਲੀਆਂ ਮੀਟਿੰਗਾਂ ਦੀ ਨਿੱਜੀ ਤੌਰ 'ਤੇ ਪ੍ਰਧਾਨਗੀ ਕਰਦਿਆਂ  ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਤੇਜ਼ ਅਤੇ ਮਜ਼ਬੂਤ ਕਰਨਗੇ। ਸਮੀਖਿਆ ਮੀਟਿੰਗ ਦੀ ਸ਼ੁਰੂਆਤ ਇੱਕ ਵਿਆਪਕ ਪਾਵਰਪੁਆਇੰਟ ਪੇਸ਼ਕਾਰੀ  ਨਾਲ ਹੋਈ ਜਿਸ ਵਿੱਚ ਪਿਛਲੀਆਂ ਪੀ.ਐਸ.ਟੀ.ਸੀ. ਮੀਟਿੰਗਾਂ ਦੇ ਮਹੱਤਵਪੂਰਨ ਪੱਖ ਅਤੇ ਇਹਨਾਂ ਪਲੇਟਫਾਰਮਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਮੌਜੂਦਾ ਸਥਿਤ...
ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

Punjab
ਚੰਡੀਗੜ੍ਹ, 5 ਜੂਨ : ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਾਹ ਸਬੰਧੀ ਬੀਮਾਰੀਆਂ ਜਿਵੇਂ  ਨਿਮੋਨੀਆ, ਦਮਾ (ਅਸਥਮਾ), ਕ੍ਰੋਨਿਕ ਅਬਸਟਰਕਟਿਵ ਪਲਮੋਨਰੀ ਡਿਜ਼ੀਜ਼ (ਸੀਓਪੀਡੀ) ਅਤੇ ਸਾਹ ਲੈਣ ਵਿੱਚ ਦਿੱਕਤ ਆਦਿ ਦੇ ਇਲਾਜ ’ਤੇ ਲਗਭਗ 86 ਲੱਖ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸੂਬੇ ਭਰ ਵਿੱਚ 3,000 ਤੋਂ ਵੱਧ ਮਰੀਜ਼ਾਂ ਨੂੰ ਲਾਭ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਸਾਹ ਸੰਬੰਧੀ ਰੋਗਾਂ ਨਾਲ ਜੁੜੇ 3,019 ਇਲਾਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ,“ਯੋਜਨਾ ਸ਼ੁਰੂ ਹੋਣ ਤੋਂ ਬਾਅਦ ਪਿਛਲੇ ਪੰਜ ਮਹੀਨਿਆਂ ਦੌਰਾਨ ਲਗਭਗ 46 ਲੱਖ ਲੋਕ ਸਿਹਤ ਬੀਮਾ ਪ੍ਰੋਗਰਾਮ ਤਹਿਤ ਰਜਿਸਟਰ ਹੋਏ ਹਨ।” ਉਹਨਾਂ ਦੱਸਿਆ ਕਿ ਪ੍ਰਤੀ ਪਰਿਵਾਰ ਪ੍ਰਤੀ ਸਾਲ ₹10 ਲੱਖ ਤੱਕ ਦਾ ਕੈਸ਼ਲੈੱਸ ਸਿਹਤ ਬੀਮਾ ਕਵਰ ਮੁਹੱਈਆ ਕਰਵਾਉਣ ਵਾਲੀ ਇਹ ਯੋਜਨਾ ਸਮੇਂ ਸਿਰ ਡਾਕਟਰੀ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ, ਖ਼ਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਮੁਲਾ ਸਹਾਰਾ ਬਣ ਕੇ...
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

hot news
ਚੰਡੀਗੜ੍ਹ, 05 ਜੂਨ 2026: ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ‘ਤੇ ਖ਼ਾਸ ਤੌਰ ‘ਤੇ ਨਿਯੁਕਤ ਕੀਤੇ ਗਏ ਈ-ਰਿਕਸ਼ਿਆਂ ਰਾਹੀਂ ਵੱਡਾ ਬਲ ਮਿਲ ਰਿਹਾ ਹੈ। ਇਹ ਈ-ਰਿਕਸ਼ੇ ਪੰਜਾਬ ਦੀਆਂ 86 ਵਿਧਾਨ ਸਭਾ ਹਲਕਿਆਂ ਵਿੱਚ ਚੱਲ ਰਹੇ ਹਨ ਅਤੇ ਲੋਕਾਂ ‘ਚ ਨਸ਼ਿਆਂ ਵਿਰੋਧੀ ਜਾਗਰੂਕਤਾ ਲਈ ਇੱਕ ਪਾਇਲਟ ਪ੍ਰੋਜੈਕਟ ਦਾ ਹਿੱਸਾ ਹਨ। ਇਸ ਅਭਿਆਨ ਤਹਿਤ ਪਾਇਲਟ ਪ੍ਰੋਜੈਕਟ ਲਈ ਰਾਜ ਦੇ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ ਇੱਕ ਵਿਧਾਨ ਸਭਾ ਹਲਕਾ ਚੁਣਿਆ ਗਿਆ ਹੈ। ਇਨ੍ਹਾਂ ਹਲਕਿਆਂ ਵਿੱਚ ਇੱਕ ਈ-ਰਿਕਸ਼ਾ, ਜੋ 40 ਪਿੰਡਾਂ ਨੂੰ ਕਵਰ ਕਰਦਾ ਹੈ,  ਚਲਾਇਆ ਗਿਆ ਹੈ ਤਾਂ ਜੋ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਤੇ ਡੀ-ਐਡਿਕਸ਼ਨ ਦੀ ਲੋੜ ਵਾਲੇ ਲੋਕਾਂ ਬਾਰੇ ਗੁਪਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਪਹਿਲਾਂ ਹੀ ਇਹ ਈ-ਰਿਕਸ਼ਾ ਪਹਿਲ ਰਾਜ ਭਰ ਵਿੱਚ 3,440 ਪਿੰਡਾਂ ਤੱਕ ਪਹੁੰਚ ਕਰ ਚੁੱਕੀ ਹੈ, ਜੋ ਪੰਜਾਬ ਦੇ ਕੁੱਲ ਪਿੰਡਾਂ ਦਾ ਲਗਭਗ ਇੱਕ ਤਿਹਾਈ ਹੈ। ਈ-ਰਿਕਸ਼ੇ ਉਹਨਾਂ ਲੋਕਾਂ ਤੱਕ ਵੀ ਨਸ਼ਾ ਵ...
ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

Crime, hot news, Punjab
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ,  ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.035 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੰਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤਾ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਾਜ਼ ਮੁਹੰਮਦ (62), ਜੋ ਕਿ ਅਫਗਾਨਿਸਤਾਨ ਦਾ ਨਾਗਰਿਕ ਹੈ ਅਤੇ ਪਹਿਲਾਂ ਹਰਿਆਣਾ ਦੇ ਸੋਨੀਪਤ ਵਿੱਚ ਰਹਿ ਰਿਹਾ ਸੀ ਤੇ ਹਾਲ ਹੀ ਵਿੱਚ ਨਵੀਂ ਦਿੱਲੀ ਦੇ ਲਾਜਪਤ ਨਗਰ ਰਹਿਣ ਲੱਗਾ ਸੀ; ਨਵਾਂਸ਼ਹਿਰ ਦੀ ਗੁਰੂ ਅੰਗਦ ਦੇਵ ਕਲੋਨੀ ਦੇ ਰਹਿਣ ਵਾਲੇ ਅੰਕੁਸ਼ ਬਰਥਵਾਲ (33), ਜਲੰਧਰ ਦੇ ਪਿੰਡ ਭੱਟੀਆਂ ਦੇ ਰਹਿਣ ਵਾਲੇ ਦੇਸ ਰਾਜ ਉਰਫ਼ ਵਿੱਕ...
ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

hot news
ਚੰਡੀਗੜ੍ਹ, 5 ਜੂਨ:  ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਰਾਜ ਭਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਜਾਗਰੂਕਤਾ ਪਹਿਲਕਦਮੀਆਂ ਦੀ ਪ੍ਰਗਤੀ ਅਤੇ ਲਾਗੂਕਰਨ ਦਾ ਮੁਲਾਂਕਣ ਕੀਤਾ ਗਿਆ। ਮੀਟਿੰਗ ਵਿੱਚ ਸਰਕਾਰੀ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ ਦੀ ਸਥਾਪਨਾ ਅਤੇ ਕਾਰਜਸ਼ੀਲਤਾ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਬੱਚਿਆਂ ਵਿੱਚ ਖੁਰਾਕ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕੀਤੀਆਂ ਜਾ ਸਕਣ। ਚੇਅਰਮੈਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਬਾਗ ਮਹਿਜ ਪ੍ਰਤੀਕਾਤਮਕ ਨਹੀਂ ਰਹਿਣੇ ਚਾਹੀਦੇ ਬਲਕਿ ਵਿਦਿਆਰਥੀਆਂ ਨੂੰ ਪੋਸ਼ਣ, ਟਿਕਾਊ ਖੇਤੀਬਾੜੀ ਅਤੇ ਭੋਜਨ ਸੁਰੱਖਿਆ ਬਾਰੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ। ਅਧਿਕਾਰੀਆਂ ਨੂੰ ਬੱਚਿਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਮਿਡ-ਡੇਅ ਮੀਲ ਤਿਆਰ ਕਰਨ ਲਈ ਨਿਯਮਤ ਰੱ...
ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ‘ਵਰਤੋ ਅਤੇ ਸੁੱਟੋ’ ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ: ਹਰਪਾਲ ਸਿੰਘ ਚੀਮਾ

ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ‘ਵਰਤੋ ਅਤੇ ਸੁੱਟੋ’ ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ: ਹਰਪਾਲ ਸਿੰਘ ਚੀਮਾ

Politics
ਚੰਡੀਗੜ੍ਹ, 4 ਜੂਨ 2026:   ਆਮ ਆਦਮੀ ਪਾਰਟੀ (ਆਪ) ਨੇ ਅੱਜ ਇੱਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ ਲਈ ਵਫ਼ਾਦਾਰੀ, ਵਿਚਾਰਧਾਰਾ ਅਤੇ ਜਨਤਾ ਦੇ ਫਤਵੇ ਦਾ ਸੌਦਾ ਕੀਤਾ ਜਾਂਦਾ ਹੈ, ਅਤੇ ਉਹ ਆਪਣੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਵਿਰੋਧੀ ਨੇਤਾਵਾਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਜੋਂ ਵਰਤਦੀ ਹੈ। ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਵਰਗੇ ਆਗੂਆਂ ਦੇ ਹਵਾਲੇ ਰਾਹੀਂ ਭਾਜਪਾ ਦੇ "ਵਰਤੋ ਅਤੇ ਸੁੱਟੋ" ਦੇ ਸੱਭਿਆਚਾਰ ਦੀਆਂ ਉਦਾਹਰਣਾਂ ਦਿੰਦਿਆਂ, ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵਾ ਪਾਰਟੀ ਪੰਜਾਬ ਵਿੱਚ ਆਪਣੀ ਸਿਆਸੀ ਤਰੱਕੀ ਦਾ ਭਰਮ ਪੈਦਾ ਕਰਨ ਲਈ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ, ਪਰ ਉਹਨਾਂ ਦੀ ਵਰਤੋਂ ਖ਼ਤਮ ਹੁੰਦਿਆਂ ਹੀ ਉਹਨਾਂ ਨੂੰ ਹਾਸ਼ੀਏ 'ਤੇ ਧੱਕ ਦਿੰਦੀ ਹੈ।   ਸੀਨੀਅਰ ‘ਆਪ’ ਆਗੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸਿਆਸੀ ਤੌਰ 'ਤੇ ਸੂਝਵਾਨ ਵੋਟਰ ਸੂਬੇ ਵਿੱਚ ਪੈਰ ਜਮਾਉਣ ਲਈ ਭਾਜਪਾ ਦੀਆਂ ਬੁਖਲਾਹਟ ਭ...
ਪੰਜਾਬ ਦਾ ਸਰਪੰਚ ਸੰਭਾਲ ਸਕਦਾ ਹੈ ਟੀਮ ਇੰਡੀਆ ਦੀ ਕਮਾਨ, ਚੋਣਕਾਰਾਂ ਦੀ ਬਣਿਆ ਪਹਿਲੀ ਪਸੰਦ

ਪੰਜਾਬ ਦਾ ਸਰਪੰਚ ਸੰਭਾਲ ਸਕਦਾ ਹੈ ਟੀਮ ਇੰਡੀਆ ਦੀ ਕਮਾਨ, ਚੋਣਕਾਰਾਂ ਦੀ ਬਣਿਆ ਪਹਿਲੀ ਪਸੰਦ

Sports
ਚੰਡੀਗੜ੍ਹ: ਟੀਮ ਇੰਡੀਆ ਲਈ ਇੱਕ ਦਿਨਾ ਫਾਰਮੈਟ ਵਿੱਚ ਪਿਛਲੇ ਸਾਲਾਂ ਦੌਰਾਨ ਮੱਧਕ੍ਰਮ ਵਿੱਚ ਰੀੜ ਦੀ ਹੱਡੀ ਵਜੋਂ ਸਥਾਪਿਤ ਹੋਏ ਧਾਕੜ ਬੱਲੇਬਾਜ਼ ਸ਼੍ਰੇਅਸ ਅਈਅਰ ਹੁਣ ਟੀ 20 ਦੀ ਕਪਤਾਨੀ ਲਈ ਭਾਰਤੀ ਟੀਮ ਦੇ ਚੋਣਕਾਰਾਂ ਦੀ ਪਹਿਲੀ ਪਸੰਦ ਬਣ ਕੇ ਸਾਹਮਣੇ ਆਏ ਹਨ। ਪੰਜਾਬ ਕਿੰਗਜ਼ ਨੂੰ ਸਾਲ 2025 ਦੇ ਆਈਪੀਐਲ ਫਾਈਨਲ ਤੱਕ ਪਹੁੰਚਾਉਣ ਵਾਲੇ ਕਪਤਾਨ ਸ਼੍ਰੇਅ ਅਈਅਰ ਨੂੰ ਟੀਮ ਇੰਡੀਆ ਦੀ ਟੀ 20 ਟੀਮ ਵਿੱਚ ਮੁਸ਼ਕਲ ਨਾਲ ਖੇਡਣ ਦਾ ਮੌਕਾ ਮਿਲਿਆ ਪਰ ਹੁਣ ਅਈਅਰ ਨੇ ਪ੍ਰਦਰਸ਼ਨ ਦੇ ਦਮ ਉੱਤੇ ਸਾਰੇ ਦਰਵਾਜ਼ੇ ਤੋੜਦਿਆਂ ਟੀਮ ਇੰਡੀਆ ਦੀ ਕਪਤਾਨੀ ਲਈ ਮਜ਼ਬੂਤ ਦਾਅਵੇਦਾਰੀ ਠੋਕ ਦਿੱਤੀ ਹੈ। ਮੁੰਬਈਕਰ ਸ਼੍ਰੇਅਸ ਅਈਅਰ ਦਾ ਸਫ਼ਰ: ਮੁੰਬਈ ਦੇ ਮਹਾਂਨਗਰ ਨੇ ਹਮੇਸ਼ਾ ਉੱਚ ਯੋਗਤਾ ਵਾਲੇ ਬੱਲੇਬਾਜ਼ ਪੈਦਾ ਕੀਤੇ ਹਨ ਅਤੇ ਸ਼੍ਰੇਅਸ ਅਈਅਰ ਵੀ ਇੱਕ ਅਜਿਹਾ ਖਿਡਾਰੀ ਹੈ ਜਿਸ ਦੀ ਕੁਦਰਤੀ ਯੋਗਤਾ ਹਰ ਵਾਰ ਜਦੋਂ ਉਹ ਹੱਥ ਵਿੱਚ ਬੱਲਾ ਲੈ ਕੇ ਮੈਦਾਨ 'ਤੇ ਆਉਂਦਾ ਹੈ ਤਾਂ ਦਿਖਾਈ ਦਿੰਦੀ ਹੈ। 6 ਦਸੰਬਰ 1994 ਨੂੰ ਮੁੰਬਈ ਵਿੱਚ ਜਨਮੇ, ਸ਼੍ਰੇਅਸ ਅਈਅਰ ਨੇ ਆਪਣੇ ਆਪ ਨੂੰ ਭਾਰਤੀ ਕ੍ਰਿਕਟ ਵਿੱਚ ਸਭ ਤੋਂ ਵਧੀਆ ਮੱਧ-ਕ੍ਰਮ ਦੇ ਬੱਲੇਬਾਜ਼ਾਂ ਵਿੱਚ ਇ...
1 ਮਹੀਨੇ ਤੱਕ ਖੰਡ ਨੂੰ ਛੱਡਣ ਨਾਲ ਕੀ ਭਾਰ ਘੱਟ ਕੀਤਾ ਜਾ ਸਕਦਾ ਹੈ? ਜਾਣੋ ਸਰੀਰ ਵਿੱਚ ਹੋਣ ਵਾਲੇ ਬਦਲਾਅ

1 ਮਹੀਨੇ ਤੱਕ ਖੰਡ ਨੂੰ ਛੱਡਣ ਨਾਲ ਕੀ ਭਾਰ ਘੱਟ ਕੀਤਾ ਜਾ ਸਕਦਾ ਹੈ? ਜਾਣੋ ਸਰੀਰ ਵਿੱਚ ਹੋਣ ਵਾਲੇ ਬਦਲਾਅ

health
QUITE SUGAR FOR 30 DAYS: "ਨੋ ਸ਼ੂਗਰ ਚੈਲੇਂਜ" ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਪ੍ਰਸਿੱਧੀ ਹਾਸਿਲ ਕਰ ਰਿਹਾ ਹੈ। ਬਹੁਤ ਸਾਰੇ ਲੋਕ ਦਾਅਵਾ ਕਰਦੇ ਹਨ ਕਿ ਜੇਕਰ ਤੁਸੀਂ ਇੱਕ ਮਹੀਨੇ ਲਈ ਖੰਡ ਅਤੇ ਮਿਠਾਈਆਂ ਨੂੰ ਪੂਰੀ ਤਰ੍ਹਾਂ ਛੱਡ ਦਿੰਦੇ ਹੋ, ਤਾਂ ਤੁਹਾਡਾ ਭਾਰ ਘੱਟ ਜਾਵੇਗਾ, ਸਿਹਤਮੰਦ ਚਮੜੀ ਮਿਲੇਗੀ ਅਤੇ ਊਰਜਾ ਦਾ ਪੱਧਰ ਵਧੇਗਾ। ਡਾਕਟਰੀ ਮਾਹਿਰਾਂ ਅਨੁਸਾਰ, ਇਹ ਸੱਚ ਹੈ ਕਿ ਖੰਡ ਛੱਡਣ ਨਾਲ ਭਾਰ ਘਟਦਾ ਹੈ ਅਤੇ ਮੈਟਾਬੋਲਿਜ਼ਮ ਵਿੱਚ ਸੁਧਾਰ ਹੁੰਦਾ ਹੈ ਪਰ ਇੱਕ ਮਹੀਨੇ ਵਿੱਚ ਅਸਲ ਭਾਰ ਘਟਾਉਣਾ ਵਿਅਕਤੀ ਦੀ ਸਰੀਰਕ ਗਤੀਵਿਧੀ, ਕੈਲੋਰੀ ਦੀ ਮਾਤਰਾ ਅਤੇ ਮੈਟਾਬੋਲਿਜ਼ਮ 'ਤੇ ਨਿਰਭਰ ਕਰਦਾ ਹੈ। ਇੱਕ ਮਹੀਨੇ ਲਈ ਖੰਡ ਦੀ ਮਾਤਰਾ ਕਿਵੇਂ ਘਟਾਈਏ? ਅਸੀਂ ਸਾਫਟ ਡਰਿੰਕਸ, ਪੈਕ ਕੀਤੇ ਜੂਸ, ਮਠਿਆਈਆਂ, ਬੇਕਰੀ ਉਤਪਾਦਾਂ ਅਤੇ ਅਲਟਰਾ-ਪ੍ਰੋਸੈਸਡ ਭੋਜਨਾਂ ਰਾਹੀਂ ਵਾਧੂ ਖੰਡ ਖਾਂਦੇ ਹਾਂ। ਇਹ ਅਣਜਾਣੇ ਵਿੱਚ ਸਰੀਰ ਵਿੱਚ ਕੈਲੋਰੀ ਦਾ ਬੋਝ ਵਧਾਉਂਦੀ ਹੈ। ਇਸ ਲਈ ਇੱਕ ਮਹੀਨੇ ਲਈ ਇਨ੍ਹਾਂ ਭੋਜਨਾਂ ਨੂੰ ਛੱਡ ਦੇਣਾ ਬਿਹਤਰ ਹੈ। ਸੋਡਾ ਅਤੇ ਮਿੱਠੀ ਕੌਫੀ ਦੀ ਬਜਾਏ ਪਾਣੀ, ਕਾਰਬੋਨੇਟਿਡ ਪਾਣੀ ਜਾਂ ਬਿਨਾਂ ਖੰਡ ਵਾ...
ਵਾਲਮੀਕ ਭਾਈਚਾਰੇ ਤੋਂ ਮੁਆਫ਼ੀ ਮੰਗਣ ਪਰਿਵਾਰ ਸਮੇਤ ਵਾਲਮੀਕ ਤੀਰਥ ਪਹੁੰਚਿਆ ਇਹ ਪੰਜਾਬੀ ਕਾਮੇਡੀਅਨ, ਜਾਣੋ ਪੂਰਾ ਮਾਮਲਾ

ਵਾਲਮੀਕ ਭਾਈਚਾਰੇ ਤੋਂ ਮੁਆਫ਼ੀ ਮੰਗਣ ਪਰਿਵਾਰ ਸਮੇਤ ਵਾਲਮੀਕ ਤੀਰਥ ਪਹੁੰਚਿਆ ਇਹ ਪੰਜਾਬੀ ਕਾਮੇਡੀਅਨ, ਜਾਣੋ ਪੂਰਾ ਮਾਮਲਾ

enterinment news
ਅੰਮ੍ਰਿਤਸਰ: ਪੰਜਾਬੀ ਫ਼ਿਲਮ ਕਾਮੇਡੀਅਨ ਅਤੇ ਅਦਾਕਾਰ ਬੀ.ਐਨ. ਸ਼ਰਮਾ ਅੱਜ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਮਸ਼ਹੂਰ ਵਾਲਮੀਕਿ ਤੀਰਥ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਪਿਛਲੇ ਦਿਨ ਆਪਣੇ ਇੱਕ ਪੋਡਕਾਸਟ ਦੌਰਾਨ ਕੀਤੀ ਵਿਵਾਦਿਤ ਟਿੱਪਣੀ ਲਈ ਵਾਲਮੀਕ ਭਾਈਚਾਰੇ ਤੋਂ ਮੁਆਫ਼ੀ ਮੰਗੀ। ਵਿਵਾਦ ਵਧਣ ਤੋਂ ਬਾਅਦ ਬੀ.ਐਨ. ਸ਼ਰਮਾ ਨੇ ਆਪਣੀ ਗਲਤੀ ਦਾ ਅਹਿਸਾਸ ਕਰਦਿਆਂ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋ ਕੇ ਭਾਈਚਾਰੇ ਤੋਂ ਮੁਆਫ਼ੀ ਮੰਗੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ,"ਪੋਡਕਾਸਟ ਦੌਰਾਨ ਉਨ੍ਹਾਂ ਵੱਲੋਂ ਜਾਣੇ ਜਾਂ ਅਣਜਾਣੇ ਵਿੱਚ ਗਲਤੀ ਹੋ ਗਈ ਸੀ। ਉਨ੍ਹਾਂ ਦਾ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ ਅਤੇ ਉਹ ਇਸ ਲਈ ਦਿਲੋਂ ਮੁਆਫ਼ੀ ਮੰਗਦੇ ਹਨ।" ਦੂਜੇ ਪਾਸੇ, ਵਾਲਮੀਕ ਤੀਰਥ ਐਕਸ਼ਨ ਕਮੇਟੀ ਦੇ ਆਗੂ ਕੁਮਾਰ ਦਰਸ਼ਨ ਨੇ ਕਿਹਾ ਕਿ,"ਬੀ.ਐਨ. ਸ਼ਰਮਾ ਵੱਲੋਂ ਕੀਤੀਆਂ ਟਿੱਪਣੀਆਂ ਕਾਰਨ ਵਾਲਮੀਕ ਭਾਈਚਾਰੇ ਵਿੱਚ ਕਾਫ਼ੀ ਗੁੱਸਾ ਸੀ, ਜਿਸ ਕਰਕੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ। ਅੱਜ ਬੀ.ਐਨ. ਸ਼ਰਮਾ ਨੇ ਆਪਣੇ ਪਰਿਵਾਰ ਸਮੇਤ ...
ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

haryana
ਚੰਡੀਗੜ੍ਹ, 4 ਜੂਨ- ਹਰਿਆਣਾ ਦੇ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਅਵਸਰ ਪ੍ਰਦਾਨ ਕਰਨ ਅਤੇ ਸੂਬੇ ਦੀ ਤਕਨੀਕੀ ਸਿੱਖਿਆ ਨੂੰ ਆਧੁਨਿਕ ਬਣਾਉਣ ਲਈ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਆਗਾਮੀ ਵਿਦਿਅਕ ਸੈਸ਼ਨ 2026-27 ਤੋਂ ਰਾਜ ਦੀਆਂ ਵੱਖ-ਵੱਖ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਕਈ ਨਵੇਂ ਆਧੁਨਿਕ, ਉਦਯੋਗਮੁਖੀ ਡਿਪਲੋਮਾ ਅਤੇ ਤਕਨੀਕੀ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਉਦਯੋਗਾਂ ਦੀ ਆਧੁਨਿਕ ਮੰਗ ਦੇ ਅਨੁਕੂਲ ਤਿਆਰ ਕੀਤੇ ਗਏ ਕੋਰਸ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਇਹ ਕਦਮ ਉਦਯੋਗਾਂ ਦੀਆਂ ਵਰਤਮਾਨ ਅਤੇ ਭਵਿੱਖ ਦੀਆਂ ਲੋੜਾਂ, ਤਕਨੀਕਾਂ ਅਤੇ ਹੁਨਰ ਅਧਾਰਿਤ ਰੁਜ਼ਗਾਰ ਦੇ ਅਵਸਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਯੁੱਗ ਤੇਜ਼ੀ ਨਾਲ ਬਦਲ ਰਹੀ ਤਕਨੀਕ ਦਾ ਹੈ, ਇਸ ਲਈ ਸਾਡੇ ਨੌਜਵਾਨਾਂ ਕੋਲ ਅਜਿਹੇ ਹੁਨਰ ਹੋਣੇ ਚਾਹੀਦੇ ਹਨ ਜੋ ਉਨ੍ਹਾਂ ਨੂੰ ਤੁਰੰਤ ਰੁਜ਼ਗਾਰ ਦਿਵਾ ਸਕਣ। ਨਵੇਂ ਸੈਸ਼ਨ ਤੋਂ ਸ਼ੁਰੂ ਹੋਣ ...