Tuesday, March 10
Shadow

Tag: latest news

ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ

ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ

local news
ਫਿਰੋਜ਼ਪੁਰ,19 ਫਰਵਰੀ(                 )  ਪੰਜਾਬ ਸਰਕਾਰ ਵਲੋ ਚਲਾਈ ਜਾ ਰਹੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵਲੋ ਫ਼ਰੀਦਕੋਟ ਰੋਡ ਤੇ ਸਥਿੱਤ  ਲਾਇਫ ਲਾਈਨ ਨਸ਼ਾ-ਛੁਡਾਊ ਕੇਂਦਰ ਅਤੇ ਮੋਗਾ ਰੋਡ ਤੇ ਦਿਉੜਾ ਮਾਨਸਿਕ ਰੋਗ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਾ ਗੁਰਮੇਜ ਰਾਮ  ਡਿਪਟੀ ਮੈਡੀਕਲ ਕਮਿਸ਼ਨਰ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਮਜ਼ੂਦ ਸਨ। ਸਿਵਲ ਸਰਜਨ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਵਲੋ ਉਕਤ ਕੇਂਦਰ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਕੇਂਦਰ 'ਚ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ।                ਸਿਵਲ ਸਰਜਨ ਡਾ ਰਾਜੀਵ ਪਰਾਸ਼ਰ ਵਲੋਂ ਨਸ਼ਾ ਛੁਡਾਊ ਕੇਂਦਰ 'ਚ ਤਾਇਨਾਤ ਡਾਕਟਰਾਂ ਤੇ ਸਟਾਫ ਨੂੰ ਹਦਾਇਤ ਦਿੱਤੀ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਸਰੀਰਕ ਗਤੀਵਿਧੀ ਕਰਾਈ ਜਾਵੇ, ਤਾਂ ਕਿ ਉਨ੍ਹਾਂ ਦਾ ਨਸ਼ੇ ਦੀ ਬੁਰੀ ਆਦਤ ਤੋਂ ਸਦਾ ਲਈ ਮੂੰਹ ਮੁੜ ਜਾਵੇ। ਉਨ੍ਹਾਂ ਸਟਾਫ ਦੇ ਹਾਜ਼ਰੀ ਰਜਿਸਟਰ ਅਤੇ ਮੈਡੀਸਿਨ ...
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦਾ ਆਯੋਜਨ

Punjab
ਮਾਨਸਾ, 19 ਫਰਵਰੀ: ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ,ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਡਾ. ਤਰਸੇਮ ਸਿੰਘ ਢਿਲੋਂ ਦੀ ਪ੍ਰਧਾਨਗੀ ਹੇਠ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿੱਥੇ ਵੱਖ ਵੱਖ ਵਿਭਾਗੀ ਅਧਿਕਾਰੀਆਂ, ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਡਾ. ਤਰਸੇਮ ਸਿੰਘ ਢਿਲੋਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੁਆਰਾ ਫਸਲੀ ਰਹਿੰਦ-ਖੂੰਹਦ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕੁਦਰਤੀ ਸੋਮੇ ਮਿੱਟੀ ਅਤੇ ਪਾਣੀ ਦੀ ਸੰਭਾਲ ਲਈ ਹੋਰ ਵਧੇਰੇ ਕੰਮ ਕਰਨ ਅਤੇ ਇਸ ਸਬੰਧੀ ਪ੍ਰੋਗਰਾਮ ਉਲੀਕਣ ਦੀ ਸਲਾਹ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਹਾਇਕ ਕਿੱਤੇ ਅਪਣਾਉਣ ਅਤੇ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਕਰਕੇ, ਖੇਤੀ ਵਪਾਰ ਅਪਣਾਉਣ ਲਈ ਵੀ ਪ੍ਰੇਰਿਆ। ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਵਿੰਦਰ ਸਿੰਘ ਨੇ ਨਰਮੇ ਹੇਠਾਂ ਰਕਬਾ ਵਧਾਉਣ ਅਤੇ ਝੋਨੇ ਦੀਆਂ ਥੋੜ੍ਹੇ ਸਮੇਂ ਦੀਆਂ ਕਿਸਮਾਂ ਦੇ ਪਸਾਰ ਨੂੰ ਤਰਜੀਹ ਦੇਣ 'ਤੇ ਜ਼ੋਰ ਦਿੱਤਾ। ਡਾ. ਕਰਮਜੀਤ ਸਿੰਘ ਸੇਖੋਂ ...
ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

Politics
ਚੰਡੀਗੜ੍ਹ, 18 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ ਦੇ ਅੰਦਰੂਨੀ ਪ੍ਰਬੰਧਾਂ ਬਾਰੇ ਕੀਤੇ ਗਏ ਸਨਸਨੀਖੇਜ਼ ਖ਼ੁਲਾਸਿਆਂ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਜੀ ਵਰਗੀ ਸਤਿਕਾਰਤ ਸ਼ਖ਼ਸੀਅਤ, ਜੋ ਸੰਸਥਾ ਦੇ ਅੰਦਰੂਨੀ ਕੰਮਕਾਜ ਤੋਂ ਭਲੀ-ਭਾਂਤ ਜਾਣੂ ਹਨ, ਵੱਲੋਂ ਲਗਾਏ ਗਏ ਇਹ ਇਲਜ਼ਾਮ ਸਿੱਖ ਕੌਮ ਲਈ ਬੇਹੱਦ ਦੁਖਦਾਈ ਅਤੇ ਦਿਲ ਦਹਿਲਾਉਣ ਵਾਲੇ ਹਨ। ਨਿੱਝਰ ਨੇ ਕਿਹਾ ਕਿ ਹਾਲਾਂਕਿ ਸੰਗਤ ਵਿੱਚ ਇਨ੍ਹਾਂ ਸੰਸਥਾਵਾਂ ਦੀ ਗਿਰਾਵਟ ਬਾਰੇ ਪਹਿਲਾਂ ਹੀ ਚਰਚਾਵਾਂ ਸਨ, ਪਰ ਹੁਣ ਸਿੱਖਾਂ ਦੀ ਸਰਵਉੱਚ ਸੰਸਥਾ ਦੇ ਜ਼ਿੰਮੇਵਾਰ ਅਹੁਦੇਦਾਰ ਵੱਲੋਂ ਇਨ੍ਹਾਂ ਸੱਚਾਈਆਂ ਨੂੰ ਜਨਤਕ ਕਰਨਾ ਮਾਮਲੇ ਦੀ ਗੰਭੀਰਤਾ ਨੂੰ ਕਈ ਗੁਣਾ ਵਧਾ ਦਿੰਦਾ ਹੈ। ਵਿਧਾਇਕ ਨਿੱਝਰ ਨੇ ਭ੍ਰਿਸ਼ਟਾਚਾਰ ਦੇ ਵੱਖ-ਵੱਖ ਪਹਿਲੂਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਗੁਰੂ ਘਰ ਦੀਆਂ ਕੀਮਤੀ ਜ...
ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Politics
ਚੰਡੀਗੜ੍ਹ, 18 ਫਰਵਰੀ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ ਚੱਲ ਰਹੇ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਦੀ ਵਿਆਪਕ ਸਮੀਖਿਆ ਕੀਤੀ। ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਬਿਟੂਮਿਨ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਹਫਤਾਵਾਰੀ ਟੀਚੇ ਮਿੱਥਣ ਅਤੇ ਉਨ੍ਹਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਹਰਭਜਨ ਸਿੰਘ ਈ. ਟੀ. ਓ. ਨੇ ਇਨ੍ਹਾਂ ਹਫਤਾਵਾਰੀ ਟੀਚਿਆਂ ਦੀ ਰੋਜ਼ਾਨਾ ਸਬੰਧਤ ਮੁੱਖ ਇੰਜੀਨੀਅਰਾਂ ਵੱਲੋਂ ਨਿਗਰਾਨੀ ਕਰਨ ਅਤੇ ਜਵਾਬਦੇਹੀ ਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਸਮੇਂ-ਸਮੇਂ 'ਤੇ ਸਮੀਖਿਆ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਟਿਕਾਊ ਅਤੇ ਉੱਚ-ਗੁਣਵੱਤਾ ਵਾਲਾ ਸੜਕੀ ਢਾਂਚਾ ਪ੍ਰਦਾਨ ਕੀਤਾ ਜਾਣਾ ਚਾ...
ਕਿਸਾਨਾਂ ਦੀ ਆਮਦਨ ਵਧਾਉਣ ਲਈ 1300 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਨੂੰ ਬਾਗਬਾਨੀ ਦੇ ਖੇਤਰ ਵਿੱਚ ਮਿਲੇਗਾ ਵੱਡਾ ਹੁਲਾਰਾ : ਮੋਹਿੰਦਰ ਭਗਤ

ਕਿਸਾਨਾਂ ਦੀ ਆਮਦਨ ਵਧਾਉਣ ਲਈ 1300 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਨੂੰ ਬਾਗਬਾਨੀ ਦੇ ਖੇਤਰ ਵਿੱਚ ਮਿਲੇਗਾ ਵੱਡਾ ਹੁਲਾਰਾ : ਮੋਹਿੰਦਰ ਭਗਤ

Politics
ਚੰਡੀਗੜ੍ਹ, 18 ਫਰਵਰੀ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਲਗਭਗ 1300 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਬਾਗਬਾਨੀ ਖੇਤਰ ਵਿੱਚ ਵੱਡੀ ਸਕਾਰਾਤਮਕ ਤਬਦੀਲੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਜਿੱਥੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਉੱਥੇ ਨਵੇਂ ਨਿਰਯਾਤ ਮੌਕਿਆਂ ਲਈ ਵੀ ਰਾਹ ਪੱਧਰਾ ਹੋਵੇਗਾ। ਅੱਜ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਮੰਤਰੀ ਨੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਸਹਿਯਾਦਰੀ ਕਿਸਾਨ ਉਤਪਾਦਕ ਕੰਪਨੀ ਲਿਮਟਿਡ ਦੇ ਆਪਣੇ ਹਾਲੀਆ ਦੌਰੇ ਦੇ ਨਤੀਜੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਮਹਾਰਾਸ਼ਟਰ ਬਾਗਬਾਨੀ ਮਾਡਲ ਦੇ  ਸਫ਼ਲ ਅਭਿਆਸਾਂ ਨੂੰ ਅਪਣਾਏਗਾ ਤਾਂ ਜੋ ਸੂਬੇ ਦੇ ਕਿਸਾਨ ਸੰਗਠਿਤ ਖੇਤੀ, ਪ੍ਰੋਸੈਸਿੰਗ ਅਤੇ ਬਿਹਤਰ ਮਾਰਕੀਟ ਲਿੰਕੇਜ ਰਾਹੀਂ ਵੱਧ ਮੁਨਾਫ਼ਾ ਕਮਾ ਸਕਣ। ਉਨ੍ਹਾਂ ਦੱਸਿਆ ਕਿ ਸਿਖਲਾਈ ਅਤੇ ਸੰਸਥਾਗਤ ਸਹਾਇਤਾ ਰਾਹੀਂ ਪੰਜਾਬ ਵਿੱਚ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓ.) ਨੂੰ ਮਜ਼ਬੂਤ ਕਰਨ ਲਈ ਸਹਿਯਾਦਰੀ ਨਾਲ ਸਮਝੌਤਾ ’ਤੇ ਵੀ ਹਸਤਾਖਰ ਕੀਤੇ ਗਏ ਹਨ। ਸ੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਬਹੁਤ ਸਫ਼ਲ ਰਿਹਾ ਕ...
ਆਮ ਆਦਮੀ ਕਲੀਨਿਕ ਮਰੀਜ਼ ਫੀਡਬੈਕ ‘ਚ ਹੁਸ਼ਿਆਰਪੁਰ ਜ਼ਿਲ੍ਹੇ ਦਾ ਸਰਵੋਤਮ ਪ੍ਰਦਰਸ਼ਨ

ਆਮ ਆਦਮੀ ਕਲੀਨਿਕ ਮਰੀਜ਼ ਫੀਡਬੈਕ ‘ਚ ਹੁਸ਼ਿਆਰਪੁਰ ਜ਼ਿਲ੍ਹੇ ਦਾ ਸਰਵੋਤਮ ਪ੍ਰਦਰਸ਼ਨ

Punjab
ਹੁਸ਼ਿਆਰਪੁਰ, 18 ਫਰਵਰੀ : ਸਿਹਤ ਖੇਤਰ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਹੁਸ਼ਿਆਰਪੁਰ ਜ਼ਿਲ੍ਹੇ ਨੇ ਇੱਕ ਮਹੱਤਵਪੂਰਨ ਸਥਾਨ ਹਾਸਲ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਵਿਚ ਆਯੋਜਿਤ ਸਿਵਲ ਸਰਜਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਦੀ ਦੋ ਦਿਨਾਂ ਕਾਨਫਰੰਸ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਆਮ ਆਦਮੀ ਕਲੀਨਿਕ ਮਰੀਜ ਫੀਡਬੈਕ ਵਿਚ ਪੂਰੇ ਪੰਜਾਬ ਵਿਚ ਵਧੀਆ ਪ੍ਰਦਰਸ਼ਨ ਦੇ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਹੁਸ਼ਿਆਰਪੁਰ ਦੇ ਐਕਟਿੰਗ ਸਿਵਲ ਸਰਜਨ ਅਤੇ ਆਮ ਆਦਮੀ ਕਲੀਨਿਕ ਦੇ ਨੋਡਲ ਅਫਸਰ ਡਾ. ਸੀਮਾ ਗਰਗ ਨੇ ਪ੍ਰਾਪਤ ਕੀਤਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿਹਤ ਵਿਭਾਗ ਦੀ ਟੀਮ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਨਮਾਨ ਜ਼ਿਲ੍ਹੇ ਦੇ ਸਿਹਤ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਟੀਮ ਵਰਕ ਅਤੇ ਜਨਤਕ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਦੇ ਦਰਵਾਜ਼ੇ 'ਤੇ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਜ਼ਿਲ੍ਹੇ ਦੀ ਸਮੂਹਿਕ ਮਿਹਨਤ...
ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

Crime
ਚੰਡੀਗੜ੍ਹ, 18 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 29ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 689 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ  ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 29ਵੇਂ ਦਿਨ, ਪੁਲਿਸ ਟੀਮਾਂ ਨੇ 196 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹਥਿਆਰ ਬਰਾਮਦ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫਤਾਰੀਆਂ ਦੀ ਗਿਣਤੀ 9,978 ਹੋ ਗਈ ਹੈ। ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ...
ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

Punjab
ਚੰਡੀਗੜ੍ਹ 18 ਫਰਵਰੀ, 2026: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੋਲੋ ਹਸਪਤਾਲ ਦੇ ਮਾਹਰ ਡਾਕਟਰਾਂ ਵੱਲੋਂ ਦਿੱਤੀ ਗਈ ਸਲਾਹ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਭਾਰਤ ਦੇ ਕਿਸਾਨਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤੇ ਨਾਲ ਭਾਰਤੀ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਪ੍ਰਮੁੱਖ ਮੁੱਦਿਆਂ ਪ੍ਰਤੀ ਉਦਾਸੀਨਤਾ ਨਾਲ ਪੇਸ਼ ਆ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਰਤੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਅਸੀਂ ਇਸ ਵਪਾਰਕ ਸਮਝੌਤੇ ਵਿਰੁੱਧ ਆਵਾਜ਼ ਬੁਲੰਦ ਕਰਾਂਗੇ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕਰਾਂਗੇ। ਸ. ਸੰਧਵਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਪੋਲੋ ਹਸਪਤਾਲ ਦੇ ਡਾਕਟਰਾਂ ਦੀ ਸਲਾਹ ਅਨੁਸਾਰ ਆਯਾਤ ਕੀਤੇ ਸੇਬ ਭਾਰਤੀ ਸੇਬਾਂ ਨਾਲੋਂ ਘੱਟ ਪੌਸ਼ਟਿਕ ਹੁੰਦੇ ਹਨ ਕਿਉਂਕਿ ਇਹ ਲੰਬੇ ਸਮੇਂ ਤੱਕ ਸਟੋਰ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Politics
ਚੰਡੀਗੜ੍ਹ, 18 ਫਰਵਰੀ, 2026: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਦੇ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਵਿਤਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਹਮੇਸ਼ਾ ਸਾਨੂੰ ਪ੍ਰੇਰਿਤ ਕਰੇਗਾ ਅਤੇ ਸਾਡੇ ਦਿਲ ਵਿੱਚ ਜੀਵੰਤ ਰਹੇਗਾ। ਸਪੀਕਰ ਸੰਧਵਾਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਤੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।...
ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Politics
ਚੰਡੀਗੜ੍ਹ, 18 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀਆਂ ਮੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ, ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀਆਂ ਨੇ ਮੇਜਰ (ਡਾ.) ਗੁਰਚਰਨ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਪ੍ਰਸ਼ਾਸਕੀ ਤਜਰਬਾ, ਅਨੁਸ਼ਾਸਿਤ ਪਿਛੋਕੜ ਅਤੇ ਸਾਬਕਾ ਫੌਜੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨਾਲ ਕਾਰਪੋਰੇਸ਼ਨ ਦੇ ਕੰਮਕਾਜ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਦੇ ਰਾਸ਼ਟਰ ਪ੍ਰਤੀ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਦਿੰਦਿਆਂ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਭਰੋਸਾ ਦਿਖਾਉਣ ਲਈ ਧੰਨਵਾਦ ਕਰਦਿਆਂ ਮੇਜਰ (ਡਾ.) ਗੁਰਚਰਨ ਸਿੰਘ ਨੇ ਕਿਹਾ ਕਿ ਉਹ ਆਪਣੀ...