ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ
ਚੰਡੀਗੜ੍ਹ, 27 ਫਰਵਰੀ:
ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਿਲਕਦਮੀ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮਕਸਦ ਖੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਅਮਲਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ।
ਮੀਟਿੰਗ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਮੈਂਬਰ ਸ਼੍ਰੀ ਵਿਜੇ ਦੱਤ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਨੇ ਭਾਗ ਲਿਆ। ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਆਈ.ਏ.ਐਸ. ਅਤੇ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ,ਆਈ.ਏ.ਐਸ. ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਖੁਰਾਕ ਸੁਰੱਖਿਆ ਅਤੇ ਪੋਸ਼ਣ ਨਾਲ ਜੁੜੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਦਿਆਂ ਕਿਹਾ ਕਿ ਸਰਕਾਰ ਦੀ ਖੁਰਾਕ ਸੁਰੱਖਿਆ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 15 ਕਿਲੋਗ੍ਰਾਮ ...








