ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ
*ਜਲੰਧਰ, 25 ਫਰਵਰੀ*:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਘੜੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੌਮਾਂਤਰੀ ਸਰਹੱਦ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਪੰਜਾਬ ਪੁਲਿਸ ਸਿਰਫ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਪੁਲਿਸ ਹੈ ਜੋ ਆਪਣਾ ਫਰਜ਼ ਨਿਭਾਅ ਰਹੀ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ 2,577 ਨਵੇਂ ਪੁਲਿਸ ਜਵਾਨਾਂ ਨੂੰ ਰਸਮੀ ਤੌਰ 'ਤੇ ਪੰਜਾਬ ਪੁਲਿਸ ਵਿੱਚ ਸ਼ਾਮਲ ਕਰਵਾਇਆ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੁਲਿਸ ਦੇ ਆਧੁਨਿਕੀਕਰਨ ਲਈ ਸੂਬਾ ਸਰਕਾਰ ਦੀ ਦੋਹਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।
ਪੰਜਾਬ ਪੁਲਿਸ ਦੀ ਭਰਤੀ ...








