ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 14 ਫਰਵਰੀ:
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਮਸੌਲ ਦੇ ਸਰਕਾਰੀ ਸਕੂਲ ਵਿੱਚ ਕੀਤੇ ਗਏ ਸ਼ਾਨਦਾਰ ਬਦਲਾਅ 'ਤੇ ਚਾਨਣਾ ਪਾਇਆ ਜੋ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਤੋਂ ਮਹਿਜ਼ 20 ਮਿੰਟ ਦੀ ਦੂਰੀ 'ਤੇ ਸਥਿਤ ਹੈ। ਸ. ਬੈਂਸ ਨੇ ਕਿਹਾ ਕਿ ਇਹ ਸਕੂਲ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਜਨਤਕ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।
ਲਗਭਗ ਦੋ ਸਾਲ ਪਹਿਲਾਂ ਸਕੂਲ ਦੀ ਹਾਲਤ ਨੂੰ ਯਾਦ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ, "ਜਦੋਂ ਮੈਂ ਲਗਭਗ ਦੋ ਸਾਲ ਪਹਿਲਾਂ ਮਸੌਲ ਪਿੰਡ ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਸੀ, ਤਾਂ ਸਕੂਲ ਦੀ ਹਾਲਤ ਬਹੁਤ ਹੀ ਤਰਸਯੋਗ ਸੀ। ਇਮਾਰਤ ਖਸਤਾ ਹਾਲਤ ਵਿੱਚ ਸੀ, ਕਲਾਸਰੂਮ ਟੁੱਟੇ ਹੋਏ ਸਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਅਤੇ ਲਿਖਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮਸੌਲ ਪਿੰਡ ਕਦੇ ਆਪਣੇ ਸਰਕਾਰੀ ਸਕੂਲ ਦੀ ਤਰਸਯੋਗ ਹਾਲਤ ਕਾਰਨ ਅਖ਼ਬਾਰਾਂ ਅਤੇ ਟੈਲੀਵਿਜ਼ਨ ਚੈਨਲਾਂ ਦੀਆਂ ਸੁਰਖੀਆਂ ਵਿੱਚ ਰਹਿੰਦਾ ਸ...








