ਦਾਲ਼ਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਕਿਸਾਨ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਨ – ਯਾਦਵਿੰਦਰ ਸਿੰਘ
ਖਡੂਰ ਸਾਹਿਬ, 14 ਫਰਵਰੀ :
ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਫ਼ਸਲ ਲਈ ਵਿਭਿੰਨਤਾ ਅਪਨਾਉਣ ਹੇਤੂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹੇ ਦੇ ਮੁਖੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਕਣਕ ਦੀ ਵਾਢੀ ਅਤੇ ਆਲੂਆਂ ਦੀ ਪੁਟਾਈ ਤੋਂ ਬਾਅਦ ਗਰਮ ਰੁੱਤ ਦੀਆਂ ਦਾਲ਼ਾਂ ਬੀਜਣ ਵਾਸਤੇ ਵੱਖ-ਵੱਖ ਪ੍ਰੋਗਰਾਮਾਂ ਅਤੇ ਕੈਂਪਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਡਾ. ਯਾਦਵਿੰਦਰ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਦਾਲਾਂ ਮਨੁੱਖੀ ਖ਼ੁਰਾਕ ਦਾ ਬਹੁਤ ਹੀ ਜ਼ਰੂਰੀ ਹਿੱਸਾ ਹਨ। ਸਭ ਤੋਂ ਵੱਧ ਪ੍ਰੋਟੀਨ ਇਨ੍ਹਾਂ ਵਿੱਚ ਪਾਇਆ ਜਾਂਦਾ ਹੈ। ਪੰਜਾਬ ਵਿੱਚ ਆਮ ਕਰਕੇ ਕਿਸਾਨਾਂ ਵੱਲੋਂ ਕਣਕ-ਝੋਨੇ ਦਾ ਫ਼ਸਲੀ ਚੱਕਰ ਅਪਨਾਉਣ ਕਾਰਨ ਦਾਲ਼ਾਂ ਹੇਠ ਰਕਬਾ ਬਹੁਤ ਘੱਟ ਗਿਆ ਹੈ।
ਉਨ੍ਹਾਂ ਦੱਸਿਆ ਕਿ ਗਰਮ ਰੁੱਤ ਦੀ ਮੂ...








