ਐਸ.ਸੀ.ਕਮਿਸਨ ਵਲੋਂ ਭੇਜੇ ਨੋਟਿਸ ਨੂੰ ਪ੍ਰਤਾਪ ਸਿੰਘ ਬਾਜਵਾ ਦੇ ਘਰੇਲੂ ਮੁਲਾਜ਼ਮਾਂ ਨੇ ਲੈਣ ਤੋਂ ਕੀਤਾ ਇਨਕਾਰ: ਜਸਵੀਰ ਸਿੰਘ ਗੜ੍ਹੀ
ਚੰਡੀਗੜ੍ਹ, 10 ਫਰਵਰੀ :-
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਭੇਜੇ ਗਏ ਨੋਟਿਸ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਚੰਡੀਗੜ੍ਹ ਸਥਿਤ ਸੈਕਟਰ 8 ਅਤੇ ਸੈਕਟਰ 39 ਦੇ ਨਿਵਾਸ ਅਸਥਾਨ ਦੇ ਘਰੇਲੂ ਮੁਲਾਜ਼ਮਾਂ ਵੱਲੋਂ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਜਾਤੀ ਸੂਚਿਕ ਟਿੱਪਣੀ ਬਾਬਤ ਐਸ.ਸੀ. ਕਮਿਸ਼ਨ ਵੱਲੋਂ ਲਏ ਗਏ ਸੂ ਮੋਟੋ ਨੋਟਿਸ ਦੀ ਤਾਮੀਲ ਕਰਵਾਉਣ ਲਈ ਕਮਿਸ਼ਨ ਦਾ ਮੁਲਾਜ਼ਮ ਦੋ ਵਾਰ ਵਿਰੋਧੀ ਧਿਰ ਦੇ ਆਗੂ ਦੇ ਘਰ ਜਾ ਚੁੱਕਾ ਹੈ।
ਸ. ਗੜ੍ਹੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਪਹਿਲਾਂ ਤਰਨ ਤਾਰਨ ਇਲੈਕਸ਼ਨ ਦੌਰਾਨ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਹੁਣ ਫਿਰ 90 ਦਿਨਾਂ ਦੇ ਵਿੱਚ ਵਿੱਚ ਇੱਕ ਹੋਰ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਇਸ ਬਿਆਨ ਰਾਹੀਂ ਜਿੱਥੇ ਆਪਣੀ ਜਗੀਰੂ ਸੋਚ ਦਾ ਪ੍ਰਗਟਾਵਾ ਕੀਤਾ ਹੈ ਉੱ...







