ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤਲਬ, ਜਾਣੋ ਕਾਰਨ ?
ਚੰਡੀਗੜ੍ਹ: 6,000 ਕਰੋੜ ਰੁਪਏ ਦੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਤਲਬ ਕੀਤਾ ਹੈ। ਉਨ੍ਹਾਂ ਦੱਸਿਆ ਕਿ ਐਸਆਈਟੀ ਨੇ ਇਸੇ ਤਾਰੀਖ਼ 'ਤੇ ਬਰਖਾਸਤ ਪੁਲਿਸ ਮੁਲਾਜ਼ਮ ਜਗਦੀਸ਼ ਭੋਲਾ ਨੂੰ ਵੀ ਤਲਬ ਕੀਤਾ ਹੈ।
ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰ ਸਕਦੀ ਹੈ ਐਸਆਈਟੀ
ਐਸਆਈਟੀ ਇਸ ਬਹੁ-ਕਰੋੜੀ ਨਸ਼ਾ ਤਸਕਰੀ ਮਾਮਲੇ ਵਿੱਚ ਪਹਿਲੀ ਵਾਰ ਮਜੀਠੀਆ ਅਤੇ ਭੋਲਾ ਦੋਵਾਂ ਤੋਂ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰ ਸਕਦੀ ਹੈ। ਸਾਬਕਾ ਪਹਿਲਵਾਨ ਭੋਲਾ ਨੂੰ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਨਵੰਬਰ 2013 ਵਿੱਚ ਗ੍ਰਿਫ਼ਤਾਰ ਕੀਤਾ ਸੀ। 2014 ਵਿੱਚ, ਭੋਲਾ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਮਜੀਠੀਆ ਦਾ ਨਾਂ ਲਿਆ ਸੀ, ਜਿਸ ਦੋਸ਼ ਦਾ ਸੀਨੀਅਰ ਅਕਾਲੀ ਆਗੂ ਨੇ ਸਖ਼ਤੀ ਨਾਲ ਖੰਡਨ ਕੀਤਾ ਸੀ। ਬਾਅਦ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀ 'ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ' (PMLA) ਦੀਆਂ ਧਾਰਾਵਾਂ ਤਹਿਤ ਇਸ ਮਾਮਲੇ ਦੀ ...








