Shadow

Tag: latest news

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

hot news
ਚੰਡੀਗੜ੍ਹ, 7 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 585 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 107ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 323 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,360 ਹੋ ਗਈ ਹੈ। ਇਸ ਤੋਂ ਇਲਾਵਾ 123 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ...
ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
ਤਰਨ ਤਾਰਨ, 7 ਮਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਅੱਜ ਅਕਾਲੀਆਂ ਦੇ ਕਾਰਜਕਾਲ ਦੌਰਾਨ 'ਬੇਅਦਬੀ' ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ ਆਗੂਆਂ ਨੇ ਸਿੱਖ ਸੰਗਤ ਨੂੰ ਇਨਸਾਫ਼ ਤਾਂ ਕੀ ਦੇਣਾ ਸੀ ਬਲਕਿ ਉਲਟਾ ਉਨ੍ਹਾਂ ਨੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ। ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ  ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ  ਪੱਟੀ ਵਿਖੇ ਇਕੱਠ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਲੋਕ ਕਦੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਪੰਜਾਬ 'ਤੇ ਰਾਜ ਕਰਨਗੇ, ਅੱਜ ਉਹ ਆਪਣੀਆਂ ਮੀਟਿੰਗਾਂ ਲਈ 25 ਲੋਕਾਂ ਨੂੰ ਵੀ ਇਕੱਠਾ ਨਹੀਂ ਕਰ ਪਾ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਖੁਦ 'ਬੇਅਦਬੀ' ਦੀਆਂ ਘਟਨਾਵਾਂ ਵਿੱਚ ਸ਼ਾਮਲ ਰਹੇ ਹਨ, ਜਿਸ ਕਾਰਨ ਉਹ ਕਦੇ ਵੀ ਅਜਿਹਾ ਕਾਨੂੰਨ ਨਹੀਂ ਲਿਆਏ। ਲੋਕ, ਖਾਸ ਕਰਕੇ ਮਾਝਾ ਖੇਤਰ ਦੇ ਲੋਕ, ਉਨ੍ਹਾਂ ਨੂੰ ਬਾਬਾ ਨਾਨਕ ਦੇ ਪੈਰੋਕਾਰ ਸਮਝ ਕੇ ਵੋਟ ਦਿੰਦੇ ਰਹੇ, ਪਰ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 'ਬੇਅਦਬੀ' ਨਾਲ 'ਬਾਣੀ' ਦਾ ਘੋਰ ਅ...
ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

hot news
ਚੰਡੀਗੜ੍ਹ/ਅਮ੍ਰਿਤਸਰ 7 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿਛਲੇ ਦਿਨੀਂ ਪੰਜਾਬ ਵਿੱਚ ਹੋਏ ਧਮਾਕਿਆਂ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਪੰਜਾਬ ਅਤੇ ਭਾਰਤ ਲਈ ਚਿੰਤਾ ਦਾ ਵਿਸ਼ਾ ਹੈ ਕਿ ਆਖਿਰ ਜਦੋਂ ਵੀ ਦੇਸ਼ ਜਾਂ ਕਿਸੇ ਰਾਜ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ, ਉਦੋਂ ਹੀ ਇਹ ਬੰਬ ਧਮਾਕੇ ਅਤੇ ਅੱਤਵਾਦੀ ਹਮਲੇ ਕਿਉਂ ਹੁੰਦੇ ਹਨ? ਧਾਲੀਵਾਲ ਨੇ  ਕਿ ਚੋਣਾਂ ਤੋਂ ਠੀਕ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਜਨਤਾ ਨੂੰ ਡਰਾ ਕੇ ਅਤੇਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ  ਗੰਦੀ ਰਾਜਨੀਤੀ ਕਰ ਰਹੀ ਹੈ। ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਿਲਸਿਲੇਵਾਰ ਹਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਚਾਹੇ ਪਠਾਨਕੋਟ ਏਅਰਬੇਸ ਦਾ ਹਮਲਾ ਹੋਵੇ, ਪੁਲਵਾਮਾ, ਦੀਨਾਨਗਰ ਜਾਂ ਪਹਿਲਗਾਮ ਦਾ ਹਮਲਾ ਹੋਵੇ, ਇਨ੍ਹਾਂ ਸਾਰੀਆਂ ਘਟਨਾਵਾਂ ਵਿੱਚ ਸਾਡੇ ਬਹਾਦਰ ਜਵਾਨ ਸ਼ਹੀਦ ਹੋਏ ਹਨ। ਪਰ ਸਭ ਤੋਂ ਵੱਡਾ ਸਵ...
ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ

ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ

hot news
ਚੰਡੀਗੜ੍ਹ; 7 ਮਈ 2026:ਕਪੂਰਥਲਾ ਜ਼ਿਲ੍ਹੇ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਹੇਠ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਤੇਜ਼ ਵਾਧਾ ਦਰਜ ਕੀਤਾ ਗਿਆ ਹੈ, ਜੋ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਤੀਬਰ ਅਤੇ ਲਗਾਤਾਰ ਕਾਰਵਾਈ ਨੂੰ ਦਰਸਾਉਂਦਾ ਹੈ। ਅਧਿਕਾਰਕ ਅੰਕੜਿਆਂ ਅਨੁਸਾਰ 1 ਮਾਰਚ 2025 ਤੋਂ 30 ਅਪ੍ਰੈਲ 2026 ਤੱਕ ਕਪੂਰਥਲਾ ਪੁਲਿਸ ਨੇ 30.4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ, ਜਦਕਿ ਮੁਹਿੰਮ ਤੋਂ ਪਹਿਲਾਂ ਦੇ ਸਮੇਂ (1 ਜਨਵਰੀ 2024 ਤੋਂ 28 ਫ਼ਰਵਰੀ 2025) ਦੌਰਾਨ 10.6 ਕਿਲੋਗ੍ਰਾਮ ਬਰਾਮਦਗੀ ਹੋਈ ਸੀ - ਜੋ ਕਿ 187% ਦਾ ਮਹੱਤਵਪੂਰਨ ਵਾਧਾ ਦਰਸਾਉਂਦਾ ਹੈ। ਇਸ ਸਮੇਂ ਦੌਰਾਨ ਭੁੱਕੀ ਦੀ ਬਰਾਮਦਗੀ 170 ਕਿਲੋਗ੍ਰਾਮ ਤੋਂ ਵੱਧ ਕੇ 452 ਕਿਲੋਗ੍ਰਾਮ ਤੋਂ ਉੱਪਰ ਹੋ ਗਈ, ਜੋ ਕਿ 166% ਵਾਧਾ ਹੈ, ਜਦਕਿ ਅਫ਼ੀਮ ਦੀ ਬਰਾਮਦਗੀ 6.845 ਕਿਲੋਗ੍ਰਾਮ ਤੋਂ ਵੱਧ ਕੇ 11.517 ਕਿਲੋਗ੍ਰਾਮ ਹੋ ਗਈ, ਜੋ ਕਿ 68% ਵਾਧਾ ਦਰਸਾਉਂਦਾ ਹੈ। ਇਸੇ ਸਮੇਂ ਦੌਰਾਨ ਹੀ ਨਸ਼ੀਲੀ ਗੋਲੀਆਂ ਅਤੇ ਕੈਪਸੂਲਾਂ ਦੀ ਬਰਾਮਦਗੀ 38,327 ਤੋਂ ਵੱਧ ਕੇ 72,480 ਹੋ ਗਈ ਜੋ ਕਿ ਕਰੀਬ...
ਹਰਿਆਣਾ ਸਰਕਾਰ ਨੇ ਸਿਹਤ ਢਾਂਚੇ ਨੂੰ ਮਜਬੂਤ ਬਨਾਉਣ ਲਈ ਲਗਾਤਾਰ ਯਤਨਸ਼ੀਲ – ਆਰਤੀ ਸਿੰਘ ਰਾਓ

ਹਰਿਆਣਾ ਸਰਕਾਰ ਨੇ ਸਿਹਤ ਢਾਂਚੇ ਨੂੰ ਮਜਬੂਤ ਬਨਾਉਣ ਲਈ ਲਗਾਤਾਰ ਯਤਨਸ਼ੀਲ – ਆਰਤੀ ਸਿੰਘ ਰਾਓ

haryana
ਚੰਡੀਗੜ੍ਹ, 7 ਮਈ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਪੇਂਡੂ ਅਤੇ ਦੂਰ-ਦਰਾਡੇ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੀ ਦਿਸ਼ਾ ਵਿੱਚ ਮੁੱਖ ਮੰਤਰੀ ਵੱਲੋਂ ਨੁੰਹ ਜਿਲ੍ਹਾ ਦੇ ਪਿੰਡ ਖੋਰੀਕਲਾਂ ਅਤੇ ਮਹੇਂਦਰਗੜ੍ਹ ਜਿਲ੍ਹਾ ਦੇ ਪਿੰਡ ਖਾਤੋਦੜਾ ਵਿੱਚ ਦੋ ਨਵੇਂ ਸਿਹਤ ਕੇਂਦਰ ਖੋਲਣ ਦੀ ਸੈਦਾਂਤਿਕ ਮੰਜੂਰੀ ਪ੍ਰਦਾਨ ਕੀਤੀ ਗਈ ਹੈ।           ਸਿਹਤ ਮੰਤਰੀ ਨੇ ਦਸਿਆ ਕਿ ਪਿੰਡ ਖੋਰੀਕਲਾਂ ਵਿੱਚ ਸਬ-ਹੈਲਥ ਸੈਂਟਰ ਅਤੇ ਪਿੰਡ ਖਾਤੋਦੜਾ ਵਿੱਚ ਪ੍ਰਾਥਮਿਕ ਸਿਹਤ ਕੇਂਦਰ (ਪੀਐਚਸੀ) ਸਥਾਪਿਤ ਕੀਤਾ ਜਾਵੇਗਾ। ਇੰਨ੍ਹਾਂ ਸਿਹਤ ਕੇਂਦਰਾਂ ਦੇ ਸ਼ੁਰੂ ਹੋਣ ਨਾਲ ਨੇੜੇ ਦੇ ਪਿੰਡਾਂ ਦੇ ਹਜਾਰਾਂ ਲੋਕਾਂ ਨੂੰ ਬਿਹਤਰ ਅਤੇ ਸਮੇਂ 'ਤੇ ਸਿਹਤ ਸਹੂਲਤਾਂ ਉਪਲਬਧ ਹੋ ਸਕਣਗੀਆਂ।           ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਹਰੇਕ ਨਾਗਰਿਕ ਨੂੰ ਉਸ ਦੇ ਨੇੜੇ ਗੁਣਵੱਤਾਪੂਰਣ ਸਿਹਤ ਸੇਵਾਵਾਂ ਉਪਲਬਧ ਹੋਣ, ਤਾਂ ਜੋ ਲੋਕਾਂ ਨੁੰ ਇਲਾਜ ਲਈ ਦੂਰ-ਦਰਾਡੇ ਦੇ ਸ਼ਹਿਰਾਂ ਵਿੱਚ ਨਾ ਜਾਣਾ ਪਵੇ। ਨਵੇਂ ਸਿਹਤ ਕੇਂਦਰਾਂ ਵਿੱਚ ਮਾਂ ਅਤੇ ...
ਆਈਆਈਐਚਐਮ ਨਾਲ ਕਿਸਾਨਾਂ ਨੂੰ ਵਿਸ਼ਵ ਪੱਧਰ ‘ਤੇ ਆਪਣੇ ਉਤਪਾਦਾਂ ਨੂੰ ਵੇਚਣ ਦਾ ਮੌਕਾ ਮਿਲੇਗਾ – ਸ੍ਰੀ ਸ਼ਿਆਮ ਸਿੰਘ ਰਾਣਾ

ਆਈਆਈਐਚਐਮ ਨਾਲ ਕਿਸਾਨਾਂ ਨੂੰ ਵਿਸ਼ਵ ਪੱਧਰ ‘ਤੇ ਆਪਣੇ ਉਤਪਾਦਾਂ ਨੂੰ ਵੇਚਣ ਦਾ ਮੌਕਾ ਮਿਲੇਗਾ – ਸ੍ਰੀ ਸ਼ਿਆਮ ਸਿੰਘ ਰਾਣਾ

haryana
ਚੰਡੀਗੜ੍ਹ, 7 ਮਈ - ਹਰਿਆਣਾ ਦੇ ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਇੰਡੀਆ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਿਟ (ਆਈਆਈਅੇਚਐਮ) ਗਨੌਰ ਪ੍ਰੋਜੈਕਟ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਨਵੀਂ ਦਿਸ਼ਾ ਦੇਣ ਵਾਲੀ ਇੱਕ ਮਹਤੱਵਪੂਰਣ ਪਹਿਲ ਹੈ, ਜਿਸ ਨਾਲ ਕਿਸਾਨਾਂ ਨੂੰ ਬਿਹਤਰ ਬਾਜਾਰ, ਆਧੁਨਿਕ ਸਹੂਲਤਾਂ ਅਤੇ ਵਿਸ਼ਵ ਪੱਧਰ 'ਤੇ ਆਪਣੇ ਉਤਪਾਦਾਂ ਨੂੰ ਵੇਚਣ ਦਾ ਮੌਕਾ ਮਿਲੇਗਾ।           ਸ੍ਰੀ ਰਾਣਾ ਅੱਜ ਇੱਥੇ ਹਰਿਆਣਾ ਨਿਵਾਸ ਵਿੱਚ ਹਰਿਆਣਾ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਟਿੰਗ ਕਾਰਪੋਰੇਸ਼ਨ ਲਿਮੀਟੇਡ (HIHMCL) ਦੇ ਨਿਦੇਸ਼ਕ ਮੰਡਲ ਦੀ 37ਵੀਂ ਮੀਟਿੰਗ ਦੀ ਅਗਵਾਈ ਕਰ ਰਹੇ ਸਨ।           ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜਯੇਂਦਰ ਕੁਮਾਰ, ਐਚਐਸਏਐਮਬੀ ਦੇ ਮੁੱਖ ਪ੍ਰਸਾਸ਼ਕ ਸ੍ਰੀ ਮੁਕੇਸ਼ ਕੁਮਾਰ ਆਹੂਜਾ, ਬਾਗਬਾਨੀ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਰਣਬੀਰ ਸਿੰਘ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਰਾਜਨਰਾਇਣ ਕੌਸ਼ਿਕ, ਹਰਿਆਣਾ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਟਿੰਗ ਕਾਰਪੋਰੇਸ਼ਨ ਲਿਮੀਟੇਡ ਦੇ ਪ੍ਰਬੰਧ ਨਿਦੇਸ਼ਕ ਸ੍ਰੀ ਅਨੀਸ਼ ਯਾਦਵ, ਮੁੱਖ ਇੰਜੀਨੀਅਰ ਸ੍ਰ...
ग्रामीण बैंक के मुख्य कार्यालय में स्वास्थ्य जागरूकता सह डायग्नोस्टिक कैंप का आयोजन

ग्रामीण बैंक के मुख्य कार्यालय में स्वास्थ्य जागरूकता सह डायग्नोस्टिक कैंप का आयोजन

himachal news
मंडी, 07 मई। हिमाचल प्रदेश ग्रामीण बैंक के मुख्य कार्यालय मंडी में एम-स्वास्थ्य के सहयोग से एक स्वास्थ्य जागरूकता सह डायग्नोस्टिक कैंप का आयोजन किया गया। इस कैंप में मुख्य कार्यालय में कार्यरत अधिकारियों एवं कर्मचारियों ने उत्साहपूर्वक भाग लिया तथा स्वास्थ्य जांच एवं डायग्नोस्टिक सुविधाओं का लाभ उठाया। इस शिविर का उद्देश्य कर्मचारियों में स्वास्थ्य के प्रति जागरूकता बढ़ाना तथा नियमित स्वास्थ्य जांच को प्रोत्साहित करना था। इस दौरान दो डॉक्टर, नर्सिंग स्टाफ एवं एम-स्वास्थ्य की फील्ड टीम की उपस्थिति में विभिन्न स्वास्थ्य जांच की गईं तथा प्रतिभागियों को आवश्यक चिकित्सकीय परामर्श भी प्रदान किया गया। बैंक के महाप्रबंधक कर्मवीर सिंह शेखावत ने भी कैंप में भाग लेकर अपना स्वास्थ्य परीक्षण करवाया। उन्होंने कर्मचारियों के स्वास्थ्य हित में इस प्रकार की पहल करने के लिए एम-स्वास्थ्य के प्रयासों की सरा...
अटल टनल ने लाहौल-स्पीति को विकास और पर्यटन की नई पहचान दी: राज्यपाल

अटल टनल ने लाहौल-स्पीति को विकास और पर्यटन की नई पहचान दी: राज्यपाल

himachal news
राज्यपाल कविन्द्र गुप्ता ने गुरुवार को लाहौल-स्पीति एवं मनाली प्रवास के दौरान विश्व प्रसिद्ध अटल टनल, रोहतांग, का दौरा कर इसकी तकनीकी विशेषताओं, सामरिक महत्त्व तथा क्षेत्रीय विकास में इसकी भूमिका की सराहना की। इस दौरान उन्होंने कहा कि अटल टनल सीमा सड़क संगठन (बीआरओ) द्वारा निर्मित आधुनिक इंजीनियरिंग और अत्याधुनिक तकनीक का अद्भुत उदाहरण है। इससे हिमालयी क्षेत्र में विकास और सम्पर्क के नए आयाम स्थापित हुए हैं। राज्यपाल ने साउथ पोर्टल से नॉर्थ पोर्टल तक टनल का अवलोकन किया तथा बीआरओ अधिकारियों से इसके निर्माण, सुरक्षा प्रबंधन और संचालन संबंधी विस्तृत जानकारी प्राप्त की। अधिकारियों ने उन्हें वर्षभर यातायात सुचारू बनाए रखने के लिए अपनाई जा रही व्यवस्थाओं की भी जानकारी दी। राज्यपाल ने कहा कि यह परियोजना पूर्व प्रधानमंत्री अटल बिहारी वाजपेयी की दृढ़ इच्छाशक्ति और दूरदर्शी सोच का साकार रूप है। उन्हो...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ

local news
ਦਿੜ੍ਹਬਾ, 07 ਮਈ- ਪੰਜਾਬ ਸਰਕਾਰ ਦੀ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਪਿੰਡ ਰਾਮਪੁਰ ਗੁੱਜਰਾਂ ਵਿਖੇ 87 ਪਰਿਵਾਰਾਂ ਨੂੰ ਉਹਨਾਂ ਦੇ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਉਹਨਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਿੰਡਾਂ ਅੰਦਰ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕ ਹਮੇਸ਼ਾ ਹੀ ਘਰ ਦੀ ਮਾਲਕੀ ਨੂੰ ਲੈ ਕੇ ਪ੍ਰੇਸ਼ਾਨ ਰਹਿੰਦੇ ਸਨ। ਉਹਨਾਂ ਦੇ ਘਰ ਦਾ ਕਿਤੇ ਵੀ ਸਰਕਾਰੀ ਰਿਕਾਰਡ ਵਿੱਚ ਮਾਲਕੀ ਦਾ ਹੱਕ ਦਰਜ ਨਹੀਂ ਸੀ। ਪਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸਾਰੇ ਪੰਜਾਬ ਅੰਦਰ ਵਿਸ਼ੇਸ਼ ਸਰਵੇ ਕਰਵਾ ਕੇ ਜੋ ਪਰਿਵਾਰ ਲਾਲ ਲਕੀਰ ਦੇ ਅੰਦਰ ਰਹਿੰਦੇ ਸਨ, ਉਹਨਾਂ ਮਕਾਨਾਂ ਸਬੰਧੀ ਨੰਬਰ ਲਗਾ ਕੇ ਮਾਲਕੀ ਦੇ ਹੱਕ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਮਿਲਣ ਨਾਲ ਅਤੇ ਉਹਨਾਂ ਦੇ ਨਾਮ ਉੱਤੇ ਨੰਬਰ ਲੱਗ ਕੇ ਸਰਕਾਰੀ ਰਿਕਾਰਡ ਵਿੱਚ ਦਰਜ ਹੋਣ ਤੋਂ ਬਾਅਦ ਉਹਨਾਂ ਦੇ ਘਰਾਂ ਦੀ ਕੀਮਤ ਵੱਧ ਗਈ ਹੈ ਅਤੇ ਉਹ ਸਰਕਾਰੀ ਤੌਰ 'ਤੇ ਘਰ ਦੇ ਮਾਲਕ ਬਣ ਗਏ ਹਨ।...
ਸੀਐਮ ਦੀ ਯੋਗਸ਼ਾਲਾ” ਪਹਿਲ ਰਾਹੀਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਿੱਚ ਹੋ ਰਿਹਾ ਵਾਧਾ : ਡਿਪਟੀ ਕਮਿਸ਼ਨਰ

ਸੀਐਮ ਦੀ ਯੋਗਸ਼ਾਲਾ” ਪਹਿਲ ਰਾਹੀਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਿੱਚ ਹੋ ਰਿਹਾ ਵਾਧਾ : ਡਿਪਟੀ ਕਮਿਸ਼ਨਰ

local news
ਫਿਰੋਜ਼ਪੁਰ, 7 ਮਈ :ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਮਹੱਤਵਪੂਰਨ ਲੋਕ-ਪੱਖੀ ਪਹਿਲ “ਸੀਐਮ ਦੀ ਯੋਗਸ਼ਾਲਾ” ਤਹਿਤ ਲੋਕਾਂ ਵਿੱਚ ਸਿਹਤ, ਯੋਗ ਅਤੇ ਸਕਾਰਾਤਮਕ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਲਗਾਤਾਰ ਵੱਧ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਪਹਿਲ ਅੱਜ ਹਜ਼ਾਰਾਂ ਲੋਕਾਂ ਨੂੰ ਯੋਗ ਨਾਲ ਜੋੜ ਕੇ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਦੇਸ਼ ਹੈ ਕਿ ਯੋਗ ਦੇ ਸਰੀਰਕ ਅਤੇ ਮਾਨਸਿਕ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਣ, ਤਾਂ ਜੋ ਹਰ ਨਾਗਰਿਕ ਤੰਦਰੁਸਤ, ਤਣਾਅ-ਮੁਕਤ ਅਤੇ ਉਰਜਾਵਾਨ ਜੀਵਨ ਜੀਅ ਸਕੇ। “ਸੀਐਮ ਦੀ ਯੋਗਸ਼ਾਲਾ” ਮੁਹਿੰਮ ਰਾਹੀਂ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਯੋਗ ਸਿਖਲਾਈ ਮੁਹੱਈਆ ਕਰਵਾ ਰਹੀ ਹੈ, ਜਿਸ ਨਾਲ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਮਿਲ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਕਮਿਊਨਿਟੀ ਸ...