ਰੰਗਲੇ ਪੰਜਾਬ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ – ਵਿਧਾਇਕ ਮਾਲੇਰਕੋਟਲਾ
ਮਾਲੇਰਕੋਟਲਾ, 16 ਫਰਵਰੀ:
ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ, ਉਦਯੋਗ ਅਤੇ ਵਣਜ ਵਿਭਾਗ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਆਯੋਜਿਤ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਮਾਲੇਰਕੋਟਲਾ ਵਾਸੀਆਂ ਦੇ ਦਿਲਾਂ ਵਿੱਚ ਅਮਿੱਟ ਯਾਦਾਂ ਛੱਡਦੇ ਹੋਏ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਸਮਾਗਮ ਨੇ ਸੂਫ਼ੀ ਰਿਵਾਇਤਾਂ, ਲੋਕ ਵਿਰਾਸਤ ਅਤੇ ਮਹਿਲਾ ਸਸ਼ਕਤੀਕਰਨ ਦਾ ਸੁੰਦਰ ਮਿਲਾਪ ਪੇਸ਼ ਕੀਤਾ।
ਆਖ਼ਰੀ ਦਿਨ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਐਸ.ਐਸ.ਪੀ. ਗਗਨ ਅਜੀਤ ਸਿੰਘ, ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਸੀ.ਡੀ.ਪੀ.ਓ ਪਵਨ ਕੁਮਾਰ, ਵਿਧਾਇਕ ਮਾਲੇਰਕੋਟਲਾ ਦੀ ਸਰੀਕ-ਏ-ਹਯਾਤ ਫਰਿਆਲ ਰਹਿਮਾਨ, ਕੋਆਰਡੀਨੇਟਰ ਯੂਥ ਵਿੰਗ ਹਲਕਾ ਮਾਲੇਰਕੋਟਲਾ ਏ.ਕੇ.ਵਾਈ. ਮੂਨਿਸ ਰਹਿਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜ਼ਿਲਾ ਨਿਵਾਸੀਆਂ ਨੇ ਸਮੂਲੀਅਤ ਕੀਤੀ ।...








