ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲੱਕੀ ਡਰਾਅ ਦੇ ਜੇਤੂ ਕਿਸਾਨਾਂ ਨੂੰ ਸਰਟੀਫ਼ਿਕੇਟ ਦਿੱਤੇ
ਬਰਨਾਲਾ, 17 ਜਨਵਰੀ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਲੱਕੀ ਡਰਾਅ (ਪਰਾਲੀ) ਦੇ ਛੇਵੇਂ ਅਤੇ ਸੱਤਵੇਂ ਡਰਾਅ ਤਹਿਤ ਜੇਤੂ ਕਿਸਾਨਾਂ ਨੂੰ ਸਰਟੀਫ਼ਿਕੇਟ ਦਿੱਤੇ ਗਏ।
ਇਸ ਦੌਰਾਨ ਜ਼ਿਲ੍ਹੇ ਦੇ ਵੱਖ—ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਭਾਗ ਲਿਆ। ਇਸ ਲੱਕੀ ਡਰਾਅ ਵਿੱਚ ਪਹਿਲਾਂ ਇਨਾਮ 20,000/- ਰੁਪਏ, ਦੂਸਰਾ ਇਨਾਮ 15,000/- ਰੁਪਏ, ਤੀਸਰਾ ਇਨਾਮ 10,000/- ਰੁਪਏ ਅਤੇ ਬਾਕੀ 22 ਕਿਸਾਨਾਂ ਨੂੰ 2500/- , 2500/- ਰੁਪਏ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ 7 ਲੱਕੀ ਡਰਾਅ (ਪਰਾਲੀ) ਰੱਖੇ ਗਏ ਸਨ, ਜਿਨ੍ਹਾਂ ਦੇ ਡਰਾਅ ਕੱਢੇ ਜਾ ਚੁੱਕੇ ਹਨ ਤੇ 175 ਕਿਸਾਨਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਨੂੰ ਇਨਾਮੀ ਰਾਸ਼ੀ ਦਿੱਤੀ ਜਾ ਚੁੱਕੀ ਹੈ।
ਇਸ ਦੌਰਾਨ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਆਪਣੇ ਤਜ਼ੁਰਬੇ ਸਾਂਝੇ ਕੀਤੇ ਗਏ ਅਤੇ ਦੱਸਿਆ ਕਿ ਪਰਾਲੀ ਨੂੰ ਨਾ ਸਾੜ ਕੇ ਇਸ ਦਾ ਖੇਤਾਂ ਵਿੱਚ ਹੀ ਪ੍ਰਬੰਧ ਕਰਨ ਨਾਲ ਮਿੱਟੀ ਦੀ ਗੁਣਵੱਤਾ ਵਿੱਚ ਸੁਧਾਰ, ਖੇਤੀਬਾੜੀ ਖਰਚਿਆਂ ਵਿੱਚ ਕਮੀ ਅ...








