ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ
ਮਾਲੇਰਕੋਟਲਾ, 14 ਫਰਵਰੀ:
ਪੰਜਾਬ ਸਰਕਾਰ ਵੱਲੋਂ ਆਯੋਜਿਤ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੀ ਦੂਜੀ ਸ਼ਾਮ ਸੂਫ਼ੀ ਰੰਗਾਂ ਨਾਲ ਰੰਗੀ ਰਹੀ। ਸਥਾਨਕ ਸਰਕਾਰੀ ਕਾਲਜ ਦੇ ਵਿਹੜੇ ਵਿੱਚ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਰੂਹਾਨੀ ਆਵਾਜ਼ ਨਾਲ ਦਰਸ਼ਕਾਂ ਨੂੰ ਮੋਹ ਲਿਆ ਅਤੇ ਸਮਾਗਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ।ਉਨ੍ਹਾਂ ਨੇ “ਮਸਤ ਕਲੰਦਰ”, “ਅੱਲਾਹੂ” ਅਤੇ ਹੋਰ ਰੂਹਾਨੀ ਕਲਾਮਾਂ ਰਾਹੀਂ ਸਰੋਤਿਆਂ ਨਾਲ ਸਿੱਧਾ ਰੂਹਾਨੀ ਸੰਵਾਦ ਕੀਤਾ। ਇਸ ਤੋਂ ਇਲਾਵਾ ਸੂਫ਼ੀ ਗਾਇਕ ਅਰਸ਼ ਸੁਹੇਲ ਅਤੇ ਮਾਣਕ ਅਲੀ ਨੇ ਵੀ ਆਪਣੀ ਦਿਲਕਸ਼ ਗਾਇਕੀ ਨਾਲ ਸਮਾਂ ਬੰਨ੍ਹਿਆ ਅਤੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ।
ਸਮਾਰੋਹ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ , ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦੁਬਾਰਾ ਜ...








