ਫਰੀਦਕੋਟ ਜਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ- ਪੂਨਮਦੀਪ ਕੌਰ
ਫ਼ਰੀਦਕੋਟ, 29 ਨਵੰਬਰ ()
ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦਿੱਤੀ।
ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਨੋਮੀਨੇਸ਼ਨ ਦਾਖ਼ਲ ਕਰਨ ਦੇ ਸ਼ਡਿਊਲ ਅਤੇ ਚੋਣਾਂ ਨਾਲ ਸਬੰਧਿਤ ਮਹੱਤਵਪੂਰਨ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦੱਸਿਆਂ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01 ਦਸੰਬਰ 2025 (ਸੋਮਵਾਰ) (ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04 ਦਸੰਬਰ 20...








