ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ
ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਦੋਵਾਂ ਆਗੂਆਂ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸਿੱਖ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਤੋਂ ਬਾਅਦ ਕੀਤੀ ਅਰਦਾਸ ਵਿੱਚ ਹਿੱਸਾ ਲਿਆ। ਉਹ ਸ਼ੁਕਰਾਨਾ ਕਰਨ ਲਈ ਪੁੱਜੀ ਵੱਡੀ ਗਿਣਤੀ ਸੰਗਤ ਵਿੱਚ ਸ਼ਾਮਲ ਹੋਏ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਦੋਵਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ।
ਇਸ ਮੌਕੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਿੱਖ ਧਰਮ ਨੇ ਦੁਨੀਆ ਵਿੱਚ ਬਰਾਬਰੀ ਅਤੇ ਧਰਮ ਨਿਰਪੱਖਤਾ ਦਾ ਪ੍ਰਚਾਰ ਕੀ...








