ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ
ਚੰਡੀਗੜ੍ਹ, 5 ਮਾਰਚ :
ਸਿੱਖ ਧਰਮ ਦੇ ਸਭ ਤੋਂ ਵੱਡੇ ਤਿਉਹਾਰ ‘ਹੋਲਾ ਮਹੱਲਾ’ ਦੀ ਪਵਿੱਤਰਤਾ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਨੇ ਇਸ ਸਮਾਗਮ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਇੱਕ ਵਿਆਪਕ ਮੁਹਿੰਮ ਸਫਲਤਾਪੂਰਵਰਕ ਚਲਾਈ ਗਈ। ਇਸ ਮੁਹਿੰਮ ਤਹਿਤ ਪੀ.ਪੀ.ਸੀ.ਬੀ.ਨੇ ਇੱਕ ਵੱਡੀ ਵਾਤਾਵਰਣ-ਪੱਖੀ ਪਹਿਲਕਦਮੀ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਖ-ਵੱਖ ਕਮੇਟੀਆਂ ਵੱਲੋਂ ਚਲਾਏ ਜਾ ਰਹੇ ਲੰਗਰਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਬਾਇਓਡੀਗ੍ਰੇਡੇਬਲ ਅਤੇ ਕੰਪੋਸਟੇਬਲ ਡਿਸਪੋਜ਼ੇਬਲ ਵਸਤੂਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ।
ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦਾ ਰਸਮੀ ਉਦਘਾਟਨ 1 ਮਾਰਚ 2026 ਨੂੰ ਪੀ.ਪੀ.ਸੀ.ਬੀ. ਦੀ ਚੇਅਰਪਰਸਨ ਸ਼੍ਰੀਮਤੀ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਸ਼੍ਰੀ ਲਵਨੀਤ ਦੂਬੇ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਇਸ ਮੁਹਿੰਮ ਦਾ ਆਗਾਜ਼ ਕੀਤਾ ਸੀ। ਇਸ ਮੁਹਿੰਮ ਨ...








