ਮਾਲ ਵਿਭਾਗ ਵਿੱਚ ਡਿਜੀਟਲ ਬਦਲਾਅ ਨਾਲ ਪਾਰਦਰਸ਼ੀ, ਪ੍ਰਭਾਵੀ ਅਤੇ ਨਾਗਰਿਕ-ਕੇਂਦਰਿਤ ਸੇਵਾਵਾਂ ਹੋ ਰਹੀਆਂ ਹਨ ਯਕੀਨੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 19 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਹਰਿਆਣਾ ਨਿਵਾਸ, ਚੰਡੀਗੜ੍ਹ ਵਿਖੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਡਿਜੀਟਲ ਗਵਰਨੈਂਸ, ਜ਼ਮੀਨੀ ਰਿਕਾਰਡ ਦੇ ਆਧੁਨਿਕੀਕਰਨ ਅਤੇ ਨਾਗਰਿਕ-ਕੇਂਦਰਿਤ ਸੁਧਾਰਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ ਦੀ ਹਰੇਕ ਸੇਵਾ ਪਾਰਦਰਸ਼ੀ, ਤਕਨੀਕ ਅਧਾਰਤ ਅਤੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਉਪਲਬਧ ਕਰਵਾਈ ਜਾਵੇ ਤਾਂ ਜੋ ਨਾਗਰਿਕਾਂ ਨੂੰ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਸੁਚੱਜੀਆਂ ਸੇਵਾਵਾਂ ਮਿਲ ਸਕਣ। ਮੀਟਿੰਗ ਵਿੱਚ ਸੂਬੇ ਦੇ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ, ਡੀ.ਐਮ.ਸੀ. ਸਮੇਤ ਸੀਨੀਅਰ ਅਧਿਕਾਰੀ ਮੌਜ਼ੂਦ ਸਨ।
ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ, ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਡਾ. ਸੁਮਿਤਾ ਮਿਸ਼ਰਾ ਨੇ ਦੱਸਿਆ ਕਿ ਵਿਭਾਗ ਨੇ ਮਈ 2025 ਵਿੱਚ ਆਪਣਾ ਪਹਿਲਾ ਇਨ-ਹਾਊਸ ਸੂਚਨਾ ਤਕਨਾਲੋਜੀ ਡਿਵੀਜ਼ਨ ਸਥਾਪਿਤ ਕਰਕੇ ਵਿਆਪਕ ਡਿਜੀਟਲ ਤਬਦੀਲੀ ਵੱਲ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਨਾਲ ਬਾਹਰੀ ਏਜੰਸੀਆਂ '...








