ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਲੈਣ ਲਾਹਾ-ਡਿਪਟੀ ਕਮਿਸ਼ਨਰ ਨਵਜੋਤ ਕੌਰਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ:
ਹੋਲੇ ਮਹੱਲੇ ਦੇ ਪਵਿੱਤਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੂਪਨਗਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਟੈਂਟ ਸਿਟੀ, ਟਰਾਲੀ ਸਿਟੀ, ਸਮਰਪਿਤ ਪਾਰਕਿੰਗ ਜ਼ੋਨ ਬਣਾਉਣ ਤੋਂ ਇਲਾਵਾ ਸੰਗਤ ਦੀ ਸੌਖਾਲੀ ਯਾਤਰਾ ਲਈ ਸ਼ਟਲ ਬੱਸ ਅਤੇ ਆਟੋਰਿਕਸ਼ਾ ਸੇਵਾ ਸ਼ੁਰੂ ਕਰਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਆਉਣ ਵਾਲੀ ਸਾਰੀ ਸੰਗਤ ਲਈ ਅਧਿਆਤਮਿਕ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ।
ਸਿੱਖ ਪਰੰਪਰਾਵਾਂ ਦੇ ਸ਼ਾਨਦਾਰ ਜਸ਼ਨਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਵਿੱਤਰ ਨਗਰੀ ਵਿਖੇ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬੁਨਿਆਦੀ ਢਾਂਚੇ ਅਤੇ ਭਾਰੀ ਇਕੱਠ ਦੇ ਪ੍ਰਬੰਧਨ ਲਈ ਰਣਨੀਤੀਆਂ ਦੀ...








