ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ
ਚੰਡੀਗੜ੍ਹ, 12 ਨਵੰਬਰ:
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਹਾਸੀਏ ‘ਤੇ ਪਏ ਵਰਗਾਂ ਦੀ ਭਲਾਈ ਲਈ ਦ੍ਰਿੜ਼ ਵਚਨਬੱਧ ਹੈ।
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਐਸ.ਸੀ. ਸਬ ਪਲਾਨ ਅਧੀਨ ਹੋਏ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਨਿਰਦੇਸ਼ ਦਿੱਤੇ ਕਿ ਸਾਰੇ ਵਿਭਾਗਾਂ ਤੋਂ ਇਹ ਰਿਪੋਰਟ ਜਲਦੀ ਪ੍ਰਾਪਤ ਕੀਤੀ ਜਾਵੇ ਕਿ ਜਾਰੀ ਕੀਤੀ ਗਈ ਰਾਸ਼ੀ ਵਿੱਚੋਂ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕਵਰ ਕਰਨ ਲਈ ਕਿਹੜੇ ਕਦਮ ਚੁੱਕੇ ਜਾ ਰਹੇ ਹਨ। ਮੰਤਰੀ ਨੇ ਸਪੱਸ਼ਟ ਕੀਤਾ ਕਿ ਜਾਰੀ ਐਸ. ਸੀ. ਐੱਸ. ਪੀ. ਬਜਟ ਦੀ ਵਰਤੋਂ ਸਿਰਫ਼ ਐਸ.ਸੀ. ਭਾਈਚਾਰੇ ਦੀ ਭਲਾਈ ਲਈ ਹੀ ਕੀਤੀ ਜਾਵੇ ਅਤੇ ਵਿਭਾਗ ਦੇ ਅਧਿਕਾਰੀ ਇਸ ਬਜਟ ਅਧੀਨ ਹੋਏ ਕੰਮਾ ਦੀ ਮੋਨੀਟਰਿੰਗ ਕਰਨੀ ਸੁਨਿਸ਼ਚਿਤ ਕਰਨ ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਜਿਕ ਨਿਆਂ ਵਿਭਾਗ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਅਤੇ ਹਾਸੀਏ ‘ਤ...








