ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ
ਚੰਡੀਗੜ੍ਹ, 10 ਨਵੰਬਰ:
ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਹੈ ਕਿ ਲਾਈਨਮੈਨ ਟਰੇਡ ਵਿੱਚ 2,600 ਅਪ੍ਰੈਂਟਿਸ (ਇੰਟਰਨ) ਸਬੰਧੀ ਚੋਣ ਪ੍ਰਕਿਰਿਆ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ, ਜਿਸ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਲਈ 2,500 ਅਪ੍ਰੈਂਟਿਸ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਲਈ 100 ਅਪ੍ਰੈਂਟਿਸ ਸ਼ਾਮਲ ਹਨ।
ਸ੍ਰੀ ਅਰੋੜਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਨੂੰ ਸਟਾਫ ਅਤੇ ਤਕਨੀਕੀ ਕੁਸ਼ਲਤਾ ਪੱਖੋਂ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ 2,106 (2,023 ਸਹਾਇਕ ਲਾਈਨਮੈਨ, 48 ਅੰਦਰੂਨੀ ਆਡੀਟਰ ਅਤੇ 35 ਮਾਲੀਆ ਲੇਖਾਕਾਰ) ਦੀ ਨਿਯੁਕਤੀ ਦੇ ਨਾਲ ਅਪ੍ਰੈਲ 2022 ਤੋਂ ਬਾਅਦ ਨਵੀਆਂ ਭਰਤੀਆਂ ਦੀ ਕੁੱਲ ਗਿਣਤੀ 8,984 ਹੋ ਗਈ ਹੈ ਜੋ ਕਿ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਸੂਬੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾ...








