ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ*
ਚੰਡੀਗੜ੍ਹ/ਅੰਮ੍ਰਿਤਸਰ, 5 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ 2.5 ਕਿਲੋਗ੍ਰਾਮ ਹੈਰੋਇਨ ਅਤੇ ਪੰਜ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਢੋਲਣ ਦੇ ਵਸਨੀਕ ਗੁਰਜੰਟ ਸਿੰਘ ਅਤੇ ਤਰਨਤਾਰਨ ਦੇ ਪਿੰਡ ਛੀਨਾ ਬਿਧੀ ਚੰਦ ਦੇ ਵਸਨੀਕ ਗੁਰਵੇਲ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹੈ। ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਹਿੰ...








