ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ” ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ,10 ਫ਼ਰਵਰੀ:*
ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਭਰ ਦੇ ਸਾਰੇ ਖਣਿਜ ਭਰਪੂਰ ਖੇਤਰਾਂ ਦੀ ਤੁਰੰਤ ਸ਼ਨਾਖ਼ਤ ਕਰਨ ਸਬੰਧੀ ਮੁੱਦੇ ਨੂੰ ਵੱਡੀ ਪੱਧਰ 'ਤੇ ਉਠਾਏ ਜਾਣ ਪਿੱਛੋਂ ਕੇਂਦਰੀ ਖਣਨ ਮੰਤਰਾਲੇ ਦੇ ਕੌਮੀ ਮਿਨਰਲ ਐਕਸਪਲੋਰੇਸ਼ਨ ਐਂਡ ਡਿਵੈਲਪਮੈਂਟ ਟਰੱਸਟ ਦੀ ਪ੍ਰਾਜੈਕਟ ਸੈਂਕਸ਼ਨਿੰਗ ਕਮੇਟੀ ਦੀ 9 ਫ਼ਰਵਰੀ, 2026 ਨੂੰ ਹੋਈ ਮੀਟਿੰਗ ਦੌਰਾਨ ‘‘ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਵਾੜਿਆਂਵਾਲੀ ਖੇਤਰ ਵਿੱਚ ਪੋਟਾਸ਼ ਲਈ ਖੋਜ ਸਰਵੇਖਣ ਜੀ-4’’ ਸਿਰਲੇਖ ਵਾਲੇ ਨਵੇਂ ਖੋਜ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਹ ਪ੍ਰਾਜੈਕਟ ਮਿਨਰਲ ਐਕਸਪਲੋਰੇਸ਼ਨ ਐਂਡ ਕੰਸਲਟੈਂਸੀ ਲਿਮਟਿਡ ਵੱਲੋਂ 21 ਮਹੀਨਿਆਂ ਦੀ ਮਿਆਦ ਅੰਦਰ 1903.11 ਲੱਖ ਰੁਪਏ ਦੀ ਅਨੁਮਾਨਤ ਲਾਗਤ ਨਾਲ 48.0 ਵਰਗ ਕਿਲੋਮੀਟਰ ਖੇਤਰ ਵਿੱਚ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਯੋਜਨਾ ਅਨੁਸਾਰ 9 ਮਹੀਨਿਆਂ ਬਾਅਦ ਪ੍ਰਾਜੈਕਟ ਦੀ ਸਮੀਖਿਆ ਕੀਤੀ ਜਾਵੇਗੀ। ਪਹਿਲੇ ਪੜਾਅ ਵਿੱਚ 3200 ਮੀਟਰ ਦੇ ਗਰਿੱਡ ਅੰਤ...







