ਯੁੱਧ ਨਸ਼ਿਆਂ ਵਿਰੁੱਧ ਦੇ ਛੇ ਮਹੀਨੇ: 1129 ਕਿਲੋਗ੍ਰਾਮ ਹੈਰੋਇਨ ਸਮੇਤ 27,796 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 1 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ ’ ਦੇ ਛੇ ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 27,796 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 17,957 ਐਫ਼.ਆਈ.ਆਰਜ਼. ਦਰਜ ਕੀਤੀਆਂ ਗਈਆਂ ਅਤੇ 1129 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਆਂ ਵਿੱਚ ਰੋਜ਼ਾਨਾ ਅਧਾਰ ’ਤੇ ਇੱਕੋ ਸਮੇਂ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ ਕੀਤਾ ਹੈ।
ਪੁਲਿਸ...








