ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ
ਚੰਡੀਗੜ੍ਹ, 17 ਸਤੰਬਰ:
ਪੰਜਾਬ ਭਰ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਚਲਾਈ 10 ਦਿਨਾਂ ਦੀ ਸਫਾਈ ਮੁਹਿੰਮ ਤਹਿਤ ਕਾਰਵਾਈ ਤੇਜ਼ ਕਰ ਦਿੱਤੀ ਹੈ ਜਿਸ ਵਿੱਚ ਸੜਕਾਂ ਦੀ ਮੁਰੰਮਤ, ਨਾਲੀਆਂ ‘ਚੋਂ ਗਾਰ ਕੱਢਣਾ, ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਪਾਣੀ ਸਪਲਾਈ ਲਾਈਨਾਂ ਦੀ ਬਹਾਲੀ ਅਤੇ ਸੰਵੇਦਨਸ਼ੀਲ ਥਾਵਾਂ ਤੋਂ ਕੂੜਾ ਹਟਾਉਣ 'ਤੇ ਕੇਂਦ੍ਰਿਤ ਕੰਮ ਕੀਤਾ ਗਿਆ ਹੈ। ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਆਮ ਸਥਿਤੀ ਨੂੰ ਬਹਾਲ ਕਰਨ ਲਈ ਜੇਸੀਬੀ, ਟਰੈਕਟਰ ਟਰਾਲੀਆਂ, ਕੰਪੈਕਟਰ ਅਤੇ ਫੌਗਿੰਗ ਮਸ਼ੀਨਾਂ ਦੀ ਸਹਾਇਤਾ ਨਾਲ ਸਮਰਪਿਤ ਟੀਮਾਂ 24 ਘੰਟੇ ਲਗਾਤਾਰ ਕੰਮ ਵਿੱਚ ਲੱਗੀਆਂ ਹੋਈਆਂ ਹਨ।
ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵਾਰਡ-ਵਾਰ ਰੋਸਟਰ ਤਿਆਰ ਕੀਤੇ ਗਏ ਹਨ ਤਾਂ ਜੋ ਯੋਜਨਾਬੱਧ ਢੰਗ ਨਾਲ ਟੀਮਾਂ ਨੂੰ ਰੋਜ਼ਾਨਾ ਕੇਂਦਰਿਤ ਖੇਤਰਾਂ ਵਿੱਚ ਲਗਾਉਣਾ ਯਕੀਨੀ ਬਣਾਇਆ ਜਾ ਸਕੇ। ਲੁਧਿਆਣਾ ਵਰਗੇ ਵੱਡੇ ਕਾਰਪੋਰੇਸ਼ਨਾਂ ਵਿੱਚ ਜ਼ੋਨਲ ਕਮਿਸ਼ਨਰਾਂ ਸਮੇਤ ਨੋਡਲ ਅਫਸਰ ਨਿਯਮਤ ਸਫਾਈ ਮੁਹਿੰਮਾਂ ਤੋਂ ਇਲਾਵਾ, ਰੋਜ਼ਾਨਾ ਦੋ ਤੋਂ ਤਿੰਨ ਵਾਰਡਾਂ ਦਾ ਦੌਰਾ ਕਰਕੇ...








