ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 15 ਸਤੰਬਰ
ਟੈਕਸ ਚੋਰੀ ਵਿਰੁੱਧ ਆਪਣੀ ਲੜਾਈ ਦੇ ਇੱਕ ਵੱਡੇ ਪੱਧਰ 'ਤੇ ਤੇਜ਼ੀ ਨਾਲ ਵਧਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਦੇ ਕਰ ਵਿਭਾਗ ਨੇ 385 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਲੈਣ-ਦੇਣ ਸਮੇਤ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ, ਜਿਸ ਰਾਹੀਂ 69.57 ਕਰੋੜ ਰੁਪਏ ਦੀ ਟੈਕਸ ਚੋਰੀ ਹੋਈ, ਵਿੱਚ ਸ਼ਾਮਲ 7 ਵਿਅਕਤੀਆਂ ਵਿਰੁੱਧ ਦੋ ਐਫਆਈਆਰ ਦਰਜ ਕੀਤੀਆਂ ਹਨ।
ਇਸ ਸਬੰਧੀ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 12 ਸਤੰਬਰ, 2025 ਨੂੰ ਦਰਜ ਕੀਤੀਆਂ ਗਈਆਂ ਐਫ.ਆਈ.ਆਰ ਵਿੱਚੋਂ ਪਹਿਲੀ ਮੈਸਰਜ਼ ਰਾਜਧਾਨੀ ਆਇਰਨ ਪ੍ਰੋਡਕਟਸ ਪ੍ਰਾਈਵੇਟ ਲਿਮਟਿਡ ਅਤੇ ਇਸਦੇ ਡਾਇਰੈਕਟਰਾਂ, ਮਨੀਸ਼ ਗਰਗ ਅਤੇ ਰਿਦਮ ਗਰਗ ਵਿਰੁੱਧ ਦਰਜ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਦੌਰਾਨ ਮੈਸਰਜ਼ ਮਹਾਲਕਸ਼ਮੀ ਟ੍ਰੇਡਰਜ਼ ਅਤੇ ਮੈਸਰਜ਼ ਸ਼ਿਵ ਸ਼ਕਤੀ ਐਂਟਰਪ੍ਰਾਈਜ਼ਿਜ਼ ਸਮੇਤ ਜਾਅਲੀ ਫਰਮਾਂ ਦੇ ਇੱਕ ਗੁੰਝਲਦਾਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਸਾਰੇ ਵੱਡੇ ਪੱਧਰ 'ਤੇ ਧੋਖ...








