ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਉੱਤੇ ਮਨਾਇਆ ਰੱਖੜੀ ਦਾ ਪਵਿੱਤਰ ਤਿਉਹਾਰ
ਚੰਡੀਗੜ੍ਹ, 28 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਸੰਤ ਕਬੀਰ ਕੁਟੀਰ ਵਿਖੇ ਸਕੂਲੀ ਛੋਟੀਆਂ ਬੱਚੀਆਂ, ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧਾਂ ਅਤੇ ਪਤਵੰਤੇ ਸੱਜਣਾਂ ਨਾਲ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ। ਇਸ ਮੌਕੇ ਸਕੂਲੀ ਛੋਟੀਆਂ ਬੱਚੀਆਂ ਨੇ ਮੁੱਖ ਮੰਤਰੀ ਨੂੰ ਰੱਖੜੀ ਬੰਨ੍ਹੀ। ਮੁੱਖ ਮੰਤਰੀ ਨੇ ਛੋਟੀਆਂ ਬੱਚੀਆਂ ਨੂੰ ਪਿਆਰ ਅਤੇ ਅਸ਼ੀਰਵਾਦ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਮਨ ਸੈਣੀ ਵੀ ਮੌਜੂਦ ਸਨ।
ਇਸ ਮੌਕੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰੱਖੜੀ ਭਰਾ-ਭੈਣ ਦੇ ਪਵਿੱਤਰ ਪਿਆਰ, ਸੇਨਹ ਅਤੇ ਵਿਸ਼ਵਾਸ ਦਾ ਤਿਉਹਾਰ ਹੈ। ਇਹ ਪੁਰਬ ਸਾਨੂੰ ਧੀਆਂ ਅਤੇ ਭੈਣਾਂ ਦੇ ਸਨਮਾਨ, ਸੁਰੱਖਿਆ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਧੀਆਂ ਦੇ ਸਨਮਾਨ, ਸੁਰੱਖਿਆ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਉਪਲਬਧ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕ...







