Shadow

Tag: latest news

ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

National, Politics, Punjab
ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਕਮਿਸ਼ਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਅਤੇ ਸਰਬਜੀਤ ਸਿੰਘ ਧਾਲੀਵਾਲ ਨੂੰ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁਕਾਈ ਗਈ। ਮੋਗਾ ਦੇ ਰਹਿਣ ਵਾਲੇ ਸੰਜੇ ਗਰਗ ਸੇਵਾਮੁਕਤ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਮੋਹਾਲੀ ਦੇ ਸਰਬਜੀਤ ਸਿੰਘ ਧਾਲੀਵਾਲ ਸੇਵਾਮੁਕਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਜੋਂ ਸੇਵਾ ਨਿਭਾ ਚੁੱਕੇ ਹਨ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਦਾ ਸੰਚਾਲਨ ਕੀਤਾ। ਇਸ ਸਹੁੰ ਚੁੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ, ਚੇਅਰਮੈਨ ਪੀਪੀਐਸਸੀ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਅਤੇ ਨਵ-ਨਿਯੁਕਤ ਮੈਂਬਰਾਂ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਸ਼ਾਮਲ ਸਨ।...
45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ

45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ

National, Politics, Punjab
ਚੰਡੀਗੜ੍ਹ, 12 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ 45 ਦਿਨਾਂ ਦੇ ਅੰਦਰ ਸੂਬੇ ਦੇ ਸਾਰੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਏਗੀ। ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਮੁਆਵਜ਼ਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੌਕੇ ਮੁਆਵਜ਼ਾ ਲੈਣ ਵਿੱਚ ਕਈ ਸਾਲ ਲੱਗ ਜਾਂਦੇ ਸਨ ਅਤੇ ਫਸਲਾਂ ਬਰਬਾਦ ਹੋਣ ਨਾਲ ਪਹਿਲਾਂ ਹੀ ਦੁਖੀ ਲੋਕਾਂ ਨੂੰ ਮੁਆਵਜ਼ੇ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਹੋਣਾ ਪੈਂਦਾ ਸੀ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੀੜਤ ਲੋਕਾਂ ਨੂੰ ਮੁਆਵਜ਼ਾ ਛੇਤੀ ਤੋਂ ਛੇਤੀ ਦੇਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਕਿਹਾ, “ਕਿਸਾਨ ਦਾ ਪੁੱਤ ਹੋਣ ਦੇ ਨਾਤੇ ਮੈਂ ਕਿਸਾਨਾਂ...
ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ – ਡਾ. ਬਲਜੀਤ ਕੌਰ

ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ – ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਕਸਿਤ ਭਾਰਤ 2047 ਰੋਡਮੈਪ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਸੁਧਾਰਾਂ ਦੀ ਜ਼ੋਰਦਾਰ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਇਹ ਸੁਝਾਅ ਪੰਜਾਬ ਸਰਕਾਰ ਦੀ ਪ੍ਰਗਤੀਸ਼ੀਲ ਸੋਚ ਅਤੇ ਸਮਾਜਿਕ ਨਿਆਂ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੇ ਹਨ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਦੀ ਪ੍ਰਸ਼ੰਸਾ ਕਰਦੇ ਹੋਏ, ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਸਿੱਖਿਆ, ਸਮਾਜਿਕ ਨਿਆਂ ਅਤੇ ਬਾਲ ਭਲਾਈ ਦੇ ਖੇਤਰਾਂ ਵਿੱਚ ਦੇਸ਼ ਲਈ ਨਵੇਂ ਮਾਪਦੰਡ ਸੈੱਟ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਪੇਸ਼ ਕੀਤੇ ਸੁਝਾਅ ਦੇਸ਼-ਪੱਧਰੀ ਸੁਧਾਰਾਂ ਦੀ ਦਿਸ਼ਾ ਤੈਅ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਕੇਂਦਰੀ ਮੰਤਰੀ ਡਾ. ਬਰਿੰਦਰ ਕੁਮਾਰ ਅਤੇ ਹੋਰ ਰਾਜਾਂ ਦੇ ਮੰਤਰੀਆਂ ਦਾ ਪੰਜਾਬ ਨੂੰ ਆਪਣੇ ਵਿਚਾਰ ਸਾਂਝੇ ਕਰਨ ਦਾ ਮੌਕਾ ਦੇਣ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਡਾ. ਬਲਜੀਤ ਕੌਰ ਨੇ ਕਿਹਾ ਕਿ ...
ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

National, Politics, Punjab
ਚੰਡੀਗੜ੍ਹ, 12 ਸਤੰਬਰ: ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 10 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਐਸੋਸੀਏਸ਼ਨ ਦੀ ਤਰਫੋਂ ਰਾਸ਼ੀ ਦਾ ਚੈੱਕ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਅਹੁਦੇਦਾਰ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ, ਤਹਿਸੀਲਦਾਰ ਹਰਮਿੰਦਰ ਸਿੰਘ ਘੋਲੀਆ, ਨਾਇਬ ਤਹਿਸੀਲਦਾਰ ਹਰਜੋਤ ਸਿੰਘ ਅਤੇ ਨਾਇਬ ਤਹਿਸੀਲਦਾਰ ਪਵਨ ਕੁਮਾਰ ਵੱਲੋਂ ਸੌਂਪਿਆ ਗਿਆ। ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਲੋਕ ਭਲਾਈ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਐਸੋਸੀਏਸ਼ਨ ਨੇ ਮੁਸੀਬਤ ਵਿੱਚ ਘਿਰੇ ਲੋਕਾਂ ਦੀ ਮਦਦ ਵਾਸਤੇ ਅੱਗੇ ਆ ਕੇ ਸਮਾਜਿਕ ਜ਼ਿੰਮੇਵਾਰੀ ਦੀ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੂਹਿਕ ਯੋਗਦਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰ...
ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ

National, Politics, Punjab
ਚੰਡੀਗੜ੍ਹ, 11 ਸਤੰਬਰ: ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਬਿਮਾਰੀਆਂ ਦੀ ਰੋਕਥਾਮ ਲਈ ਸਿਹਤ, ਵੈਟਰਨਰੀ ਤੇ ਹੋਰ ਵਿਭਾਗਾਂ ਦਾ ਸਮੁੱਚਾ ਅਮਲਾ ਦਿਨ-ਰਾਤ ਜੁਟਿਆ ਹੋਇਆ ਹੈ। ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨਾਲ ਮੀਟਿੰਗ ਕਰਕੇ ਹੜ੍ਹਾਂ ਦੌਰਾਨ ਹੋਏ ਖਰਾਬੇ ਅਤੇ ਨੁਕਸਾਨ ਦੀ ਸਮੀਖਿਆ ਕੀਤੀ ਗਈ ਹੈ ਅਤੇ ਸਪੈਸ਼ਲ ਗਿਰਦਾਵਰੀ ਦਾ ਕੰਮ 50 ਪ੍ਰਤੀਸ਼ਤ ਮੁਕੰਮਲ ਕਰਵਾ ਲਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮ ਵੀ ਲਗਾਤਾਰ ਚੱਲ ਰਹੇ ਹਨ। ਬੈਂਸ ਨੇ ਦੱਸਿਆ ਕਿ ਮਲੇਰੀਆ ਤੇ ਹੋਰ ਬਿਮਾਰੀਆਂ ਦੇ ਖਤਰੇ ਨੂੰ ਦੇਖਦੇ ਹੋਏ ਫੋਗਿੰਗ ਮਸ਼ੀਨਾਂ ਇਲਾਕੇ ਵਿੱਚ ਭੇਜੀਆਂ ਜਾ ਰਹੀਆਂ ਹਨ। ਵੱਡੇ ਪਿੰਡਾਂ ਵਿੱਚ ਇਹ ਮਸ਼ੀਨਾਂ ਲਗਾਤਾਰ ਚਲਾਈਆਂ ਜਾਣਗੀਆਂ ਅਤੇ ਮੈਡੀਕਲ ਕੈਂਪ ਵੀ ਲਗਾਤਾਰ ਜਾਰੀ ਰਹਿਣਗੇ। ਵੈਟਰਨਰੀ ਟੀਮਾਂ ਨਿਰੰਤਰ ਹਲਕੇ ਵਿੱਚ ਪਸ਼ੂਆ ਦਾ ਇਲਾਜ ਅਤੇ ਵੈਕਸੀਨੇਸ਼ਨ ਕਰ ਰਹੀਆਂ ਹਨ। ਬੈਂਸ ਨੇ ਦੱਸਿਆ ਕਿ ਸਾਰੇ ਪਿੰਡਾਂ ਦ...
ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਸਾਂਭ- ਸੰਭਾਲ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਵਿਉਂਤਬੰਦੀ ਸਬੰਧੀ ਬਲਾਕ ਪੱਧਰੀ ਕੈਂਪ

ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਸਾਂਭ- ਸੰਭਾਲ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਵਿਉਂਤਬੰਦੀ ਸਬੰਧੀ ਬਲਾਕ ਪੱਧਰੀ ਕੈਂਪ

National, Politics, Punjab
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਬਲਾਕ ਲੰਬੀ ਦੀ ਟੀਮ ਵੱਲੋਂ ਪਿੰਡ ਗੱਗੜ ਵਿਖੇ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਅਤੇ ਕੀਟ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਅਗਾਉਂ ਵਿਉਂਤਬੰਦੀ ਕਰਨ ਸਬੰਧੀ ਬਲਾਕ ਪੱਧਰੀ ਕੈਂਪ ਲਗਾਇਆਂ ਗਿਆ। ਕੈਂਪ ਦੀ ਪ੍ਰਧਾਨਗੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਕੀਤੀ ਗਈ। ਖੇਤੀਬਾੜੀ ਅਫ਼ਸਰ ਬਲਾਕ ਲੰਬੀ ਡਾ. ਵਿਜੇ ਸਿੰਘ ਵੱਲੋਂ ਕੈਂਪ ਵਿੱਚ ਆਏ ਮਹਿਮਾਨਾਂ ਨੂੰ ਜੀ ਆਇਆ ਆਖ ਕੇ ਕੈਂਪ ਦੀ ਕਾਰਵਾਈ ਆਰੰਭ ਕਰਵਾਈ। ਇਸ ਮੌਕੇ ਡਾ. ਗੁਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਲੰਬੀ ਵੱਲੋਂ ਕਿਸਾਨਾਂ ਨੂੰ ਨਰਮੇਂ ਦੀ ਫਸਲ ਵਿੱਚ ਖਾਦ ਪ੍ਰਬੰਧਨ, ਕੀਟ ਪ੍ਰਬੰਧਨ ਅਤੇ ਮੀਂਹ ਦੇ ਮੌਸਮ ਵਿੱਚ ਫਸਲ ਦੀ ਸੰਭਾਲ ਸਬੰਧੀ ਅਹਿਮ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ। ਡਾ. ਸੁਖਚੈਨ ਸਿੰਘ ਖੇਤੀਬਾੜੀ ਵਿਕਾਸ ਅਫਸਰ ਲੰਬੀ ਵੱਲੋਂ ਝੋਨੇ ਦੀ ਫਸਲ ਵਿੱਚ ਖਾਦ ਪ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹੱਥ ਵਧਾਇਆ, ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਭੇਟ ਕੀਤੇ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹੱਥ ਵਧਾਇਆ, ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਭੇਟ ਕੀਤੇ

National, Politics, Punjab
ਡੇਰਾ ਬਾਬਾ ਨਾਨਕ/ਗੁਰਦਾਸਪੁਰ, 11 ਸਤੰਬਰ (      ) - ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਡੇਹਰੀਵਾਲ ਕਿਰਨ, ਰਣਸੀਕੇ ਤਿੱਲਾ, ਖੁਸ਼ਹਾਲਪੁਰ, ਰੱਤਾ ਅਤੇ ਸ਼ਾਹਪੁਰ ਜਾਜਨ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਅਤੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇ ਚੈੱਕ ਦਿੱਤੇ ਗਏ। ਇਸ ਮੌਕੇ ਸਿਹਤ ਮੰਤਰੀ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੁਪਿੰਦਰਜੀਤ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਕਲਾਨੌਰ ਮੈਡਮ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਐੱਸ.ਡੀ.ਐੱਮ. ਫਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਦੌਰੇ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਉਨ੍ਹਾਂ ਹੜ੍ਹ ਪ੍ਰਭਾਵਿਤ ਪਰਿਵਾ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ‘ਚ ਭਾਰੀ ਬਾਰਿਸ਼ ਨਾਲ ਹੋਏ ਘਰਾਂ ਦੇ  ਨੁਕਸਾਨ ਪੂਰਤੀ ਲਈ ਦਿੱਤੀ ਫੌਰੀ ਵਿੱਤੀ ਸਹਾਇਤਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ‘ਚ ਭਾਰੀ ਬਾਰਿਸ਼ ਨਾਲ ਹੋਏ ਘਰਾਂ ਦੇ ਨੁਕਸਾਨ ਪੂਰਤੀ ਲਈ ਦਿੱਤੀ ਫੌਰੀ ਵਿੱਤੀ ਸਹਾਇਤਾ

National, Politics, Punjab
ਮਲੋਟ/ਸ੍ਰੀ ਮੁਕਤਸਰ ਸਾਹਿਬ, 11 ਸਤੰਬਰ :     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਭਾਰੀ ਮੀਂਹ ਕਰਕੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਮਲੋਟ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਜਾਇਜ਼ਾ ਲਿਆ। ਬਾਰਿਸ਼ ਕਾਰਨ ਜਿਨ੍ਹਾਂ ਘਰਾਂ ਦੀਆਂ ਛੱਤਾਂ ਡਿੱਗੀਆਂ ਸਨ ਉਨ੍ਹਾਂ ਘਰਾਂ ਦੇ ਮਾਲਕਾਂ ਨੂੰ ਕੈਬਨਿਟ ਮੰਤਰੀ ਨੇ ਮੌਕੇ ‘ਤੇ ਹੀ ਖੁਦ ਪੈਸੇ ਦੇ ਕੇ ਵਿੱਤੀ ਸਹਾਇਤਾ ਦਿੱਤੀ। ਉਨ੍ਹਾਂ ਕਿਹਾ ਕਿ ਉਪਰਲੇ ਹਿਸਿਆਂ ਵਿਚ ਬਾਰਿਸ਼ਾਂ ਨਾ ਹੋਣ ਕਰਕੇ ਪਾਣੀ ਦਾ ਪੱਧਰ ਘਟਿਆ ਹੈ ਜੋ ਕਿ ਰਾਹਤ ਵਾਲੀ ਖਬਰ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਮਲੋਟ ਸ਼ਹਿਰ ਦੇ ਵਾਰਡਾਂ ਅਤੇ ਪਿੰਡਾਂ ਵਿਚ ਹੀ ਹਨ ਤੇ ਲੋਕਾਂ ਦੀ ਸਾਰ ਲੈ ਰਹੇ ਹਨ।   ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੀ ਦਿਨੀ ਹੋਈ ਭਾਰੀ ਬਾਰਿਸ਼ ਦੌਰਾਨ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ ਇਸ ਸਬੰਧੀ ਮੈਨੂੰ ਮਲੋਟ ਹਲਕਾ ਵਾਸੀਆਂ ਵੱਲੋਂ ਸੁਨੇਹੇ ਪ੍ਰਾਪਤ ਹੋਏ ਕਿ ਵੱਖ-ਵੱਖ ਵਾਰਡਾਂ ਦੇ ਘਰਾਂ ਦੀਆਂ ਛੱਤਾਂ ਡਿੱਗੀਆਂ ਹਨ ਅਤੇ ਹੋਰ ਵੀ ਨੁਕਸਾਨ ਹੋਇਆ ਹੈ। ਇਸ ਸਬੰਧੀ ਜਾਇਜਾ ਲੈਂਦਿਆਂ ਕੈਬਨਿਟ ਮੰਤਰੀ ਵੱਲੋਂ ਨ...
ਕੈਬਨਿਟ ਮੰਤਰੀ ਸਲਾਲਜੀਤ ਸਿੰਘ ਭੁੱਲਰ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚੇ

ਕੈਬਨਿਟ ਮੰਤਰੀ ਸਲਾਲਜੀਤ ਸਿੰਘ ਭੁੱਲਰ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚੇ

National, Politics, Punjab
ਪੱਟੀ, (ਤਰਨ ਤਾਰਨ), 11 ਸਤੰਬਰ : ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚੇ ਅਤੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਲੋੜੀਂਦੀ ਰਾਹਤ ਸਮੱਗਰੀ, ਜ਼ਰੂਰੀ ਵਸਤੂਆਂ ਅਤੇ ਪਸ਼ੂਆਂ ਲਈ ਚਾਰਾ, ਫੀਡ ਅਤੇ ਚੋਕਰ ਆਦਿ ਦੀ ਵੰਡ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਪਿੰਡ ਭਾਊਵਾਲ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਖੋਲ੍ਹੇ ਗਏ ਆਰਜ਼ੀ ਰਾਹਤ ਕੈਂਪ ਵਿੱਚ ਪਹੁੰਚੇ। ਇਸ ਮੌਕੇ ਸੰਗਰੂਰ ਤੋਂ ਆਏ ਵੈਟਨਰੀ ਡਾਕਟਰ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦੇ, ਜੋ ਕਿ ਰਾਹਤ ਕੈਂਪ ਵਿੱਚ ਪਸ਼ੂਆਂ ਲਈ ਦਵਾਈਆਂ ਆਦਿ ਲੈਕੇ ਪੁੱਜੇ ਸਨ, ਉਹਨਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਲੁਧਿਆਣਾ ਅਤੇ ਯੂ. ਪੀ. ਤੋਂ ਆਏ ਮੁਸਲਿਮ ਭਾਈਚਾਰੇ ਦਾ ਵੀ ਧੰਨਵਾਦ ਕੀਤਾ ਜੋ ਕਿ ਹਲਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਤਰਪਾਲਾਂ, ਰਾਸ਼ਨ ਅਤੇ ਖਾਣ-ਪੀਣ ਦੀਆਂ ਵਸਤੂਆਂ ਆਦਿ ਲੈਕੇ ਰਾਹਤ ਕੈਂਪ ਵਿੱਚ ਪਹੁੰਚੇ ਸਨ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਵਿਧਾਨ ਸਭਾ ਹਲਕਾ ਪੱ...
ਘੱਗਰ ਦਰਿਆ ਵਿੱਚ ਪਾਣੀ ਘੱਟਣ ਲੱਗਿਆ ਪਰ ਸਰਕਾਰ ਸੁਚੇਤ: ਬਰਿੰਦਰ ਕੁਮਾਰ ਗੋਇਲ

ਘੱਗਰ ਦਰਿਆ ਵਿੱਚ ਪਾਣੀ ਘੱਟਣ ਲੱਗਿਆ ਪਰ ਸਰਕਾਰ ਸੁਚੇਤ: ਬਰਿੰਦਰ ਕੁਮਾਰ ਗੋਇਲ

National, Politics, Punjab
ਮੂਨਕ, 11 ਸਤੰਬਰ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਘੱਟ ਰਿਹਾ ਪਰ ਹਾਲੇ ਵੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਹੈ। ਇਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਕਰੌੜ ਸਾਹਿਬ ਤੇ ਮੂਨਕ ਵਿਖੇ ਟੋਹਾਣਾ ਪੁਲ ਵਿਖੇ ਘੱਗਰ ਦਰਿਆ ਦਾ ਜਾਇਜ਼ਾ ਲੈਣ ਮੌਕੇ ਆਖੀ। ਸ਼੍ਰੀ ਗੋਇਲ ਨੇ ਕਿਹਾ ਕਿ ਕਈ ਦਿਨਾਂ ਦੀ ਉਡੀਕ ਤੋਂ ਬਾਅਦ ਹੁਣ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ, ਜੋ ਕਿ ਸਾਰਿਆਂ ਲਈ ਰਾਹਤ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘੱਗਰ ਦਰਿਆ ਦੇ ਮਜ਼ਬੂਤ ਕੀਤੇ ਬੰਨ੍ਹਾਂ ਸਦਕਾ ਕਈ ਦਿਨ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਰਹਿਣ ਦੇ ਬਾਵਜੂਦ ਨੁਕਸਾਨ ਨਹੀਂ ਕਰ ਸਕਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਰਿਆ ਦੀ ਮਾਰ ਤੋਂ ਬਚਾਉਣ ਲਈ ਅਤੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਕੀਤੀ ਬਚਾਅ ਕਾਰਜਾਂ ਤੇ ਰਾਹਤ ਕਾਰਜਾਂ ਦੀ ਤਿਆਰੀ ਦੀ ਸ਼ਲਾਘਾ ਕੀਤੀ। ਸ਼੍ਰੀ...