Shadow

Tag: latest news

ਪੰਜਾਬ ਦੇ ਐਨ.ਸੀ.ਸੀ. ਕੈਡਿਟਾਂ ਨੇ ਸਿਰਜਿਆ ਇਤਿਹਾਸ, ਲਗਾਤਾਰ ਦੂਜੀ ਵਾਰ ਜਿੱਤੀ ਕੌਮੀ ਚੈਂਪੀਅਨਸ਼ਿਪ

National, Politics, Punjab
ਚੰਡੀਗੜ੍ਹ, 11 ਸਤੰਬਰ: ਇਤਿਹਾਸਕ ਪ੍ਰਾਪਤੀ ਕਰਕੇ ਸੂਬੇ ਦਾ ਮਾਣ ਵਧਾਉਂਦਿਆਂ ਪੰਜਾਬ ਡਾਇਰੈਕਟੋਰੇਟ ਐਨ.ਸੀ.ਸੀ. ਦੇ ਕੈਡਿਟਾਂ ਨੇ ਲਗਾਤਾਰ ਦੂਜੇ ਸਾਲ  (2024 ਅਤੇ 2025) ਵੱਕਾਰੀ ਆਲ ਇੰਡੀਆ ਥਲ ਸੈਨਿਕ ਕੈਂਪ (ਏ.ਆਈ.ਟੀ.ਐਸ.ਸੀ.) ਸੀਨੀਅਰ ਡਿਵੀਜ਼ਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇਸ ਬੇਮਿਸਾਲ ਪ੍ਰਾਪਤੀ ਲਈ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲਗਾਤਾਰ ਦੂਜੀ ਜਿੱਤ ਸਾਡੇ ਐਨ.ਸੀ.ਸੀ. ਕੈਡਿਟਾਂ ਦੇ ਅਡੋਲ ਇਰਾਦੇ, ਦ੍ਰਿੜ੍ਹਤਾ ਅਤੇ ਅਨੁਸ਼ਾਸਨ ਦਾ ਪ੍ਰਮਾਣ ਹੈ। ਦੱਸਣਯੋਗ ਹੈ ਕਿ ਇਨ੍ਹਾਂ ਕੈਡਿਟਾਂ (ਪੀ.ਐਚ.ਐਚ.ਪੀ. ਐਂਡ ਸੀ.) ਨੇ ਮਹਾਰਾਸ਼ਟਰ ਅਤੇ ਕਰਨਾਟਕ ਵਰਗੇ ਵੱਡੇ ਸੰਸਥਾਨਾਂ ਸਮੇਤ 16 ਤੋਂ ਵੱਧ ਡਾਇਰੈਕਟੋਰੇਟਾਂ ‘ਤੇ ਜਿੱਤ ਦਰਜ ਕਰਕੇ ਨਵਾਂ ਕੌਮੀ ਰਿਕਾਰਡ ਕਾਇਮ ਕੀਤਾ ਹੈ। ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਜਿੱਤ ਸਿਰਫ਼ ਮੁਕਾਬਲਿਆਂ ਬਾਰੇ ਨਹੀਂ ਹੈ ਬਲਕਿ ਦੇਸ਼ ਪ੍ਰਤੀ ਡੂੰਘੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਡਿਟਾਂ ਨੇ ਸਮਾਜ ਲਈ ਔਖੀ ਘੜੀ ਵਿੱਚ ਵੀ ਆਪਣਾ ਲੋਹਾ...
ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

Crime, International, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 11 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਮੈਂਬਰਾਂ ਨੂੰ 6 ਆਧੁਨਿਕ ਹਥਿਆਰਾਂ ਅਤੇ 5.75 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਸੰਗਠਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਗਟ ਸਿੰਘ ਵਾਸੀ ਪਿੰਡ ਵਾਨ ਤਾਰਾ ਸਿੰਘ, ਤਰਨਤਾਰਨ; ਅਜੈਬੀਰ ਸਿੰਘ ਉਰਫ਼ ਅਜੈ ਵਾਸੀ ਗਲੀ ਪੰਜਾਬ ਸਿੰਘ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਾਲ ਐਵੇਨਿਊ, ਅੰਮ੍ਰਿਤਸਰ; ਸ੍ਰੀ ਰਾਮ ਵਾਸੀ ਪਾਲ ਐਵੇਨਿਊ, ਅੰਮ੍ਰਿਤਸਰ; ਮਹਿਕਪ੍ਰੀਤ ਸਿੰਘ ਉਰਫ਼ ਰੋਹਿਤ, ਅਫ਼ਸਰ ਕਲੋਨੀ, ਅੰਮ੍ਰਿਤਸਰ ਅਤੇ ਦਿਨੇਸ਼ ਕੁਮਾਰ ਵਾਸੀ ਆਦਮਪੁਰ, ਜਲੰਧਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੋਕ, ਤ...
ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਫਿਰੋਜ਼ਪੁਰ, 11 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ 27 ਆਧੁਨਿਕ .30 ਬੋਰ ਪਿਸਤੌਲਾਂ ਅਤੇ 470 ਜ਼ਿੰਦਾ ਕਾਰਤੂਸਾਂ ਨਾਲ ਦੋ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ਼ ਮੰਗਲੀ, ਵਾਸੀ ਤੇਜਾ ਰਹੇਲਾ, ਫਾਜ਼ਿਲਕਾ, ਅਤੇ ਗੁਰਮੀਤ ਸਿੰਘ, ਵਾਸੀ ਪਿੰਡ ਮੁਹਾਰ ਜਮਸ਼ੇਰ, ਫਾਜ਼ਿਲਕਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ...

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਤੋ ਇਲਾਵਾ ਪਸ਼ੂਆਂ ਲਈ ਚਾਰਾ ਵੀ ਕਰਵਾਇਆ ਜਾ ਰਿਹਾ ਉਪਲੱਬਧ- ਹਰਜੋਤ ਬੈਂਸ

National, Politics, Punjab
ਕੀਰਤਪੁਰ ਸਾਹਿਬ 10 ਸਤੰਬਰ () ਸ.ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਿੱਚ ਰਹਿ ਰਹੇ ਲੋਕਾਂ ਦੀ ਮੱਦਦ ਲਈ ਵੱਡੇ ਪੱਧਰ ‘ਤੇ ਅੱਗੇ ਆ ਰਹੇ ਹਨ। ਉਨ੍ਹਾਂ ਨੇ ਪੰਜਾਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਹਿਯੋਗ ਹੜ੍ਹ ਪੀੜਤ ਪਰਿਵਾਰਾਂ ਅਤੇ ਪਸ਼ੂਆਂ ਲਈ ਬੇਹੱਦ ਕੀਮਤੀ ਹੈ। ਅਸੀ ਮਨੁੱਖੀ ਜੀਵਨ ਦੇ ਨਾਲ ਨਾਲ ਪਸ਼ੂਆਂ ਅਤੇ ਖਾਸ ਤੋਰ ਤੇ ਬੇਸਹਾਰਾ ਪਸ਼ੂਆਂ ਦੇ ਰੱਖ ਰਖਾਓ ਅਤੇ ਉਨ੍ਹਾਂ ਦੇ ਖਾਣ ਲਈ ਚਾਰੇ ਦਾ ਪ੍ਰਬੰਧ ਵੀ ਕਰ ਰਹੇ ਹਾਂ। ਸਾਡੇ ਵਲੰਟੀਅਰ ਨਿਰੰਤਰ ਪ੍ਰਭਾਵਿਤ ਇਲਾਕਿਆਂ ਵਿੱਚ ਚਾਰਾ ਅਤੇ ਅਚਾਰ ਚਾਰਾ ਵਿਤਰਣ ਕਰ ਰਹੇ ਹਨ।       ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਸਵੇਰ ਤੋ ਹੀ ਚਾਰੇ/ਅਚਾਰ ਚਾਰਾ ਭੇਜ ਰਹੇ ਹਾਂ, ਜਿਹਨਾਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਵੰਡਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਚਾਰੇ/ਚਾਰਾ ਅਚਾਰ ਦੀ ਵੱਡੀ ਸਪਲਾਈ ਵੰਡੀ ਜਾ ਚੁੱਕੀ ਹੈ। ਹੜ੍ਹ ਕਾਰਨ ਫਸਲਾਂ ਅਤੇ ਪੱਠਿਆਂ ਦਾ ਨੁਕਸਾਨ ਹੋਇਆ ਹੈ, ਇਸ ਲਈ ਪਸ਼ੂਆਂ ਲਈ ਚਾਰਾ ਹੀ ਸਭ ਤੋਂ ਵੱਡੀ ਰਾਹਤ ਹੈ।        ਸ.ਬੈਂਸ ਨੇ ਕਿਹਾ ਕਿ...
ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ:  ਕੁਲਤਾਰ ਸਿੰਘ ਸੰਧਵਾਂ

ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ: ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ੍ਹ, 10 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਐਲਾਨਿਆ ਗਿਆ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਮਹਿਜ਼ ਇੱਕ ਖਾਨਾਪੂਰਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਭਿਆਨਕ ਹੜ੍ਹਾਂ ਵਿੱਚ 20 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਕੇਂਦਰ ਸਰਕਾਰ ਸਿਰਫ਼ 1600 ਕਰੋੜ ਰੁਪਏ ਦੇ ਰਹੀ ਹੈ ਜੋ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਨੇ ਜੋ ਕੁੱਝ ਵੀ ਦਿੱਤਾ ਹੈ, ਉਸ ਲਈ ਪੰਜਾਬ ਵਾਸੀ ਫਿਰ ਵੀ ਕੇਂਦਰ ਸਰਕਾਰ ਦੇ ਅਤਿ ਧੰਨਵਾਦੀ ਹਨ ਅਤੇ ਕਿਹਾ ਕਿ ਪੰਜਾਬੀ ਜਾਣਦੇ ਹਨ ਕਿ ਡਿੱਗਣ ਤੋਂ ਬਾਅਦ ਆਪਣੇ ਪੈਰਾਂ 'ਤੇ ਕਿਵੇਂ ਖੜ੍ਹੇ ਹੋਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬੀਆਂ ਨੇ ਸਖ਼ਤ ਮਿਹਨਤ ਨਾਲ ਜਾਇਦਾਦਾਂ, ਕੋਠੀਆਂ, ਕਾਰਾਂ, ਮਹਿਲਨੁਮਾ ਘਰ, ਵੱਡੇ ਟਰੈਕਟਰ ਬਣਾਏ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਅਸੀਸਾਂ ਹਮੇਸ਼ਾ ਸਾਡੇ ਨਾਲ ਹਨ, ਜਿਨ੍ਹ...
ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 10 ਸਤੰਬਰ ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇੱਕ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ (ਏ.ਐਸ.ਐਚ.ਏ) ਅਤੇ ਆਸ਼ਾ ਫੈਸੀਲੀਟੇਟਰ ਹੁਣ ਛੇ ਮਹੀਨੇ ਦੀ ਜਣੇਪਾ ਛੁੱਟੀ ਦੇ ਹੱਕਦਾਰ ਹੋਣਗੇ। ਇਹ ਲਾਭ ਜਣੇਪਾ ਲਾਭ ਐਕਟ, 1961 ਦੇ ਉਪਬੰਧਾਂ ਅਧੀਨ ਦਿੱਤ ਜਾਵੇਗਾ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਹੈ ਜਿਸ ਵਿੱਚ ਇਸਦੀਆਂ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ 180 ਦਿਨਾਂ ਦੀ ਪੂਰੀ ਤਨਖਾਹ ਵਾਲੀ ਜਣੇਪਾ ਛੁੱਟੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਕਿਸੇ ਹੋਰ ਛੁੱਟੀ ਦੇ ਖਾਤਿਆਂ ਵਿੱਚੋਂ ਨਹੀਂ ਕੱਟੀ ਜਾਵੇਗੀ। ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਮੈਟਰਨਿਟੀ ਬੈਨੀਫਿਟ ਐਕਟ, 1961, ਅਤੇ 12 ਅਪ੍ਰ...
8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ ‘ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ ‘ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ: 8.1 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ  ਅਗਲੇ-ਪਿਛਲੇ ਸਬੰਧਾਂ 'ਤੇ ਤੁਰੰਤ ਕਾਰਵਾਈ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਚਾਰ ਹੋਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ, .30 ਬੋਰ ਪਿਸਤੌਲ ਸਮੇਤ ਇੱਕ ਮੈਗਜ਼ੀਨ ਬਰਾਮਦ ਕੀਤੀ ਹੈ, ਜਿਸ ਨਾਲ ਇਸ ਮਾਮਲੇ ਵਿੱਚ ਜ਼ਬਤ ਕੀਤੀ ਗਈ ਹੈਰੋਇਨ 20.1 ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ (50) ਅਤੇ ਉਸਦਾ ਪੁੱਤਰ ਗੁਰਦਿੱਤ ਸਿੰਘ (22) ਦੋਵੇਂ ਵਾਸੀ ਪਿੰਡ ਨਾਰਲਾ, ਤਰਨਤਾਰਨ; ਮਲਕੀਤ ਸਿੰਘ (50) ਵਾਸੀ ਪਿੰਡ ਡੱਲ, ਤਰਨਤਾਰਨ ਅਤੇ ਗੁਰਜੀਤ ਸਿੰਘ (29) ਵਾਸੀ ਪਿੰਡ ਕੋਟਲੀ ਸਾਕਾ, ਅਜਨਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਬਦਨਾਮ ਨਸ਼ਾ ਤਸਕਰ ਸੋਨੀ ਸਿੰਘ ਉਰਫ਼ ਸੋਨੀ ਨੂੰ ਉਸ ਦੇ ਚਾਰ ਸਾਥੀਆਂ - ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿ...
ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਤਤਪਰ, ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ

ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਤਤਪਰ, ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ

National, Politics, Punjab
ਮਾਲੇਰਕੋਟਲਾ, 10 ਸਤੰਬਰ –                    ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ.ਸੰਜੇ ਗੋਇਲ ਦੀ ਅਗਵਾਈ ਹੇਠ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ।                                   ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਚਾਰ ਜ਼ੋਨਾਂ ਵਿੱਚ ਵੰਡ ਕੇ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ। ਸੀਨੀਅਰ ਮੈਡੀਕਲ ਅਫ਼ਸਰ (ਐਸ.ਡੀ.ਐਚ.) ਮਾਲੇਰਕੋਟਲਾ ਦੀ ਅਗਵਾਈ ਹੇਠ ਸ਼ਹਿਰੀ ਖੇਤਰ, ਐਸ.ਐਮ.ਓ. ਅਮਰਗੜ੍ਹ ਦੀ ਅਗਵਾਈ ਹੇਠ ਬਲਾਕ ਅਮਰਗੜ੍ਹ, ਐਸ.ਐਮ.ਓ. ਅਹਿਮਦਗੜ੍ਹ ਦੀ ਅਗਵਾਈ ਹੇਠ ਅਹਿਮਦਗੜ੍ਹ ਸ਼ਹਿਰ ਅਤੇ ਐਸ.ਐਮ.ਓ. ਪੰਜਗਰਾਈਆਂ ਦੀ ਅਗਵਾਈ ਹੇਠ ਪੇਂਡੂ ਖੇਤਰ ਵਿੱਚ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।                                          ਉਹਨਾਂ ਦੱਸਿਆ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਟੀਮਾਂ ਜਿਹਨਾਂ ਥਾਵਾਂ ’ਤੇ ਪਾਣੀ ਖੜ੍ਹਾ ਹੈ, ਉੱਥੇ ਬਰੀਡ ਚੈੱਕਰਾਂ ਰਾਹੀਂ ਮੱਛਰ ਮਾਰੂ ਦਵਾਈਆਂ ਦਾ ਛਿੜਕਾਅ ਕਰਵ...
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

National, Politics, Punjab
ਨੰਗਲ 10 ਸਤੰਬਰ () ਸ. ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਸਪਲਾਈ ਅਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਹੜ੍ਹ ਦੇ ਪਾਣੀਆਂ ਦੇ ਘਟਣ ਤੋਂ ਬਾਅਦ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਵਾਪਸ ਜਾਣ ਲੱਗ ਪਏ ਹਨ। ਸ. ਬੈਂਸ ਖੁਦ ਪਿਛਲੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੌਕੇ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਅਤੇ ਬੇਲਾ ਸ਼ਿਵ ਸਿੰਘ ਵਰਗੇ ਪਿੰਡ, ਜੋ ਹੜ੍ਹ ਦੇ ਪਾਣੀ ਕਾਰਨ ਕੱਟ ਗਏ ਸਨ, ਮੁੜ ਜੋੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ 90 ਪ੍ਰਤੀਸ਼ਤ ਕੰਮ ਮੁਕੰਮਲ ਕਰ ਲਿਆ ਗਿਆ ਸੀ ਪਰ ਕੁਝ ਮਕੈਨਿਕਲ ਰੁਕਾਵਟਾਂ ਕਰਕੇ ਦੇਰ ਹੋ ਗਈ। ਹਾਲਾਂਕਿ ਉਨ੍ਹਾਂ ਯਕੀਨੀ ਬਣਾਇਆ ਕਿ ਇਹ ਕੰਮ ਅੱਜ ਕੁਝ ਘੰਟਿਆਂ ਵਿੱਚ ਪੂਰਾ ਹੋ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੰਘਪ...
ਸਪੀਕਰ ਵੱਲੋਂ ਖੂਨਦਾਨ ਕੈਂਪ ਦਾ ਉਦਘਾਟਨ

ਸਪੀਕਰ ਵੱਲੋਂ ਖੂਨਦਾਨ ਕੈਂਪ ਦਾ ਉਦਘਾਟਨ

National, Politics, Punjab
ਕੋਟਕਪੂਰਾ 10 ਸਤੰਬਰ  ()  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਅਗਰਵਾਲ ਭਵਨ ਲਾਜਪਤ ਨਗਰ ਵਿਖੇ ਆਯੋਜਿਤ ਖੂਨਦਾਨ ਕੈਂਪ ਵਿੱਚ ਸ਼ਿਰਕਤ ਕੀਤੀ। ਇਹ ਖੂਨਦਾਨ ਕੈਂਪ ਲਾਲਾ ਜਗਤ ਨਰਾਇਣ ਜੀ ਦੀ 44ਵੀਂ ਬਰਸੀ ਦੇ ਸਮਰਪਣ ਵਜੋਂ ਲਗਾਇਆ ਗਿਆ ਸੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲਾਲਾ ਜਗਤ ਨਰਾਇਣ ਜੀ ਦਾ ਜੀਵਨ ਲੋਕਤੰਤਰਿਕ ਮੁੱਲਾਂ ਦੀ ਰੱਖਿਆ ਅਤੇ ਸਮਾਜ ਨੂੰ ਸੱਚਾਈ, ਹਿੰਮਤ ਅਤੇ ਨਿਰਪੱਖ ਪੱਤਰਕਾਰਿਤਾ ਵੱਲ ਪ੍ਰੇਰਿਤ ਕਰਨ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਮਾਜ ਸੇਵਾ ਦੇ ਕਾਰਜ ਕਰਕੇ ਨੌਜਵਾਨ ਪੀੜ੍ਹੀ ਨੂੰ ਸੱਚਾਈ, ਸੇਵਾ ਅਤੇ ਸਮਰਪਣ ਦਾ ਸਨੇਹਾ ਦੇ ਸਕਦੇ ਹਾਂ। ਸ. ਸੰਧਵਾਂ ਨੇ ਖੂਨਦਾਨ ਕਰਨ ਵਾਲੇ ਸੇਵਾਦਾਰਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਵੱਡੀ ਸੇਵਾ ਹੈ ਜੋ ਕਿਸੇ ਮਨੁੱਖ ਦੀ ਜ਼ਿੰਦਗੀ ਬਚਾ ਸਕਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਕਾਰਜਾਂ ਵਿੱਚ ਅੱਗੇ ਆਉਣ ਅਤੇ ਖੂਨਦਾਨ ਵਰਗੇ ਉੱਚੇ ਉਪਰਾਲਿਆਂ ਵਿੱਚ ਹਿੱਸਾ ਲੈਣ। ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ, ਸਮਾਜ ਸੇਵੀ ਸੰਸਥਾਵਾਂ...