ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਹੁਸ਼ਿਆਰਪੁਰ, 10 ਸਤੰਬਰ :
ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਤਹਿਤ ਜ਼ਿਲ੍ਹੇ ਅੰਦਰ ਬਿਨ੍ਹਾਂ ਐਸ.ਡੀ.ਐਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜੀ, ਲਾਠੀਆਂ, ਗੈਰ ਲਾਈਸੰਸੀ ਅਸਲਾ, ਤੇਜਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ। ਕੋਈ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਤੋਂ ਪਹਿਲਾਂ ਸਬੰਧੀ ਐਸ.ਡੀ.ਐਮ. ਤੋਂ ਲਿਖਤੀ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ।
ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ...








