ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 8 ਸਤੰਬਰ:
ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਫਿਰਾਖ਼ਦਿਲੀ ਦਿਖਾਉਣ ਦੀ ਅਪੀਲ ਕੀਤੀ ਹੈ।
ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੋਇਲ ਨੇ ਹੜ੍ਹਾਂ ਦੇ ਮੱਦੇਨਜ਼ਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਭਾਵੀ ਪੰਜਾਬ ਦੌਰੇ ਲਈ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਪੰਜਾਬ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਘੱਟੋ-ਘੱਟ 25 ਹਜ਼ਾਰ ਕਰੋੜ ਤੁਰੰਤ ਜਾਰੀ ਕਰਨ ਦਾ ਐਲਾਨ ਕਰਨ। ਇਸ ਤੋਂ ਇਲਾਵਾ 60 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਹੜ੍ਹ ਆਉਣ ਤੋਂ 25 ਦਿਨ ਬਾਅਦ ਪੰਜਾਬ ਦਾ ਦੌਰਾ ਕਰਨ ਆ ਰਹੇ ਹਨ ਪਰ ਇਸ ਸਬੰਧੀ ਉਨ੍ਹਾਂ ਨੇ ਹੁਣ ਤੱਕ ਇਕ ਵੀ ਲਫ਼ਜ਼ ਨਹੀਂ ਬੋਲਿਆ।
ਸ੍ਰੀ ਗੋਇਲ ਨੇ ਦੱਸਿਆ ਕਿ ਮੁਢਲੇ ਅੰਦਾਜ਼ਿਆਂ ਮੁਤਾਬਕ 4 ਲੱਖ ਏਕੜ ਦੇ ਕਰੀਬ ਫ਼ਸਲਾਂ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਜਲ ਸਰੋਤ ਵਿਭਾਗ ਦੇ ਧੁੱਸੀ ਬੰਨ੍ਹ ਕਿਤੇ...








