ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ
ਚੰਡੀਗੜ੍ਹ, 6 ਸਤੰਬਰ:
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਕੈਡਿਟ ਦੀਪਿਤ ਸ਼ਰਮਾ ਨੂੰ ਅੱਜ ਚੇਨਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਫੌਜ ਦੀ ਕੁਮਾਉਂ ਰੈਜੀਮੈਂਟ,ਜੋ ਕਿ ਫੌਜ ਦੀਆਂ ਸਭ ਤੋਂ ਪੁਰਾਣੀਆਂ ਇਨਫੈਂਟਰੀ ਰੈਜੀਮੈਂਟਾਂ ਵਿੱਚੋਂ ਇੱਕ ਹੈ, ਵਿੱਚ ਬਤੌਰ ਲੈਫਟੀਨੈਂਟ ਕਮਿਸ਼ਨ ਮਿਲਿਆ ਹੈ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਹਵਾਈ ਫੌਜ ਦੇ ਮੁਖੀ, ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀਵੀਐਸਐਮ, ਏਵੀਐਸਐਮ ਵੱਲੋਂ ਕੀਤਾ ਗਿਆ।
ਜ਼ਿਲ੍ਹਾ ਪਠਾਨਕੋਟ ਦੇ ਰਹਿਣ ਵਾਲੇ ਕੈਡਿਟ ਦੀਪਿਤ ਸ਼ਰਮਾ ਨੇ ਆਪਣੇ ਪਿਤਾ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਫੌਜ ਵਿੱਚ ਅਧਿਕਾਰੀ ਬਣਿਆ ਹੈ। ਉਸਦੇ ਪਰਿਵਾਰ ਲਈ ਹੋਰ ਵੀ ਮਾਣ ਵਾਲੀ ਗੱਲ ਇਹ ਹੈ ਕਿ ਉਸਨੂੰ ਕੁਮਾਉਂ ਰੈਜੀਮੈਂਟ ਦੇ ਉਸੇ ਯੂਨਿਟ ਵਿੱਚ ਕਮਿਸ਼ਨ ਮਿਲਿਆ ਹੈ, ਜਿੱਥੇ ਉਸਦੇ ਪਿਤਾ ਸੇਵਾ ਨਿਭਾਅ ਰਹੇ ਹਨ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਲੈਫਟੀਨੈਂਟ ਦੀਪਿਤ ਸ਼ਰਮਾ ਨੂੰ ਵਧਾਈ ਦਿੱਤੀ ਅਤੇ ਰਾਸ਼...








