ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਲਾਂਚ
ਚੰਡੀਗੜ੍ਹ, 25 ਅਗਸਤ:
ਨਸ਼ਿਆਂ ਵਿਰੁੱਧ ਜਾਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਰਮਿਆਨ ਨਸ਼ੇ ਦੀਆਂ ਆਦੀ ਔਰਤਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦੇ ਹੱਲ ਲਈ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਹਿਲੇ ਪੜਾਅ ਤਹਿਤ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ‘ਚ 'ਨਸ਼ੀਲੇ ਪਦਾਰਥਾਂ ਦੇ ਸੇਵਨ ਵਾਲੀਆਂ ਔਰਤਾਂ ਵਾਸਤੇ ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ' ਦੀ ਸ਼ੁਰੂਆਤ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਪ੍ਰੋਗਰਾਮ ਸਿਹਤ ਵਿਭਾਗ ਪੰਜਾਬ ਅਤੇ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵੱਲੋਂ ਆਪਸੀ ਸਹਿਯੋਗ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ, ਜਿਸਨੂੰ "ਪੰਜਾਬ ਮਾਡਲ ਫਾਰ ਵੂਮੈਨ ਡਰੱਗ ਯੂਜ਼ਰਸ" ਦਾ ਨਾਮ ਦਿੱਤਾ ਗਿਆ ਹੈ, ਦਾ ਉਦੇਸ਼ ਸੂਬੇ ਭਰ ਵਿੱਚ ਨਸ਼ੇ ਦੀਆਂ ਆਦੀ ਔਰਤਾਂ ਨੂੰ ਮਿਆਰੀ ਸਿਹਤ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਇਸ ਗੱਲ ‘ਤੇ ਜ਼ੋਰ ਦਿੰਦਾ ਹੈ ਕਿ ਔਰਤਾਂ ਨੂੰ ਮਰਦਾਂ ਨਾਲੋਂ ਵੱਖਰੇ ਮੁੱਦਿਆਂ ਦਾ ਸਾਹਮਣਾ ਕਰਨ...








