Wednesday, March 11
Shadow

Tag: latest news

ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ

Politics, Punjab
ਚੰਡੀਗੜ੍ਹ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਨੂੰ 19ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 584 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 19ਵੇਂ ਦਿਨ ਪੁਲਿਸ ਟੀਮਾਂ ਨੇ 180 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੀਤੀਆਂ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 5,290 ਹੋ ਗਈ ਹੈ। ਇਸ ਤੋਂ ਇਲਾਵਾ 112 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗ...
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

Punjab
ਜਲੰਧਰ, 7 ਫਰਵਰੀ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜਲੰਧਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਾਸਲ ਐਜੂਕੇਸ਼ਨ ਵੱਲੋਂ ਕਰਵਾਈ ਜਾ ਰਹੀ ਜਲੰਧਰ ਪ੍ਰੀਮੀਅਰ ਲੀਗ-2025 ਦਾ ਗ੍ਰੈਂਡ ਫਿਨਾਲੇ ਮੈਚ ਅੱਜ ਸਥਾਨਕ ਆਈ.ਵੀ. ਵਰਲਡ ਸਕੂਲ ਵਿਖੇ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੰਮਾ ਪਿੰਡ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ ਨੇ ਜਿੱਤ ਹਾਸਲ ਕੀਤੀ। ਇਸ ਮੌਕੇ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਿਥੇ ਪੰਜਾਬ ਸਰਕਾਰ ਵੱਲੋਂ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ...
ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Crime, Punjab
ਚੰਡੀਗੜ੍ਹ/ਗੁਰਦਾਸਪੁਰ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਦੋ ਸੰਗਠਿਤ ਨਸ਼ਾ ਨੈੱਟਵਰਕਾਂ ਦੇ 2 ਕਾਰਕੰੁਨਾਂ ਨੂੰ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ, ਇਨ੍ਹਾਂ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਉੱਤਰ ਪ੍ਰਦੇਸ਼ ਵਿੱਚ ਮੁਜ਼ੱਫ਼ਰਨਗਰ ਦੇ ਕਾਸਿਮਪੁਰ ਦੇ ਰਹਿਣ ਵਾਲੇ ਮੁਹੰਮਦ ਵਸੀਮ ਅਤੇ ਅੰਮ੍ਰਿਤਸਰ ਦੇ ਵਸਨੀਕ ਹਰਸ਼ਦੀਪ ਸਿੰਘ ਉਰਫ਼ ਹਰਸ਼ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦੀ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ (ਆਰ.ਜੇ. 45 ਸੀਆਰ 2918) ਅਤੇ ਹੁੰਡਈ ਵਰਨਾ ਕਾਰ (ਸੀਐਚ01ਏ.ਜੈਡ.0888) ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁ...
ਵਰਕਸ਼ਾਪ ਦੇ ਸੁਚਾਰੂ ਅਮਲ ਲਈ 3,000 ਤੋਂ ਵੱਧ ਅਧਿਕਾਰੀ ਤੇ 40,000 ਅਧਿਆਪਕ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਗੱਲਬਾਤ: ਬੈਂਸ

ਵਰਕਸ਼ਾਪ ਦੇ ਸੁਚਾਰੂ ਅਮਲ ਲਈ 3,000 ਤੋਂ ਵੱਧ ਅਧਿਕਾਰੀ ਤੇ 40,000 ਅਧਿਆਪਕ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਗੱਲਬਾਤ: ਬੈਂਸ

Punjab
ਚੰਡੀਗੜ੍ਹ, 7 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਦੂਜੀ ਰਾਜਵਿਆਪੀ ਸਕੂਲ-ਪੱਧਰੀ ਪੇਰੈਂਟਸ  (ਮਾਪੇ) ਵਰਕਸ਼ਾਪ ਕਰਵਾਈ, ਜਿਸ ਵਿੱਚ 17.50 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੈਗਾ ਪਹਿਲਕਦਮੀ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਲਈ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ, ਜੋ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਹਿਯੋਗੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਦੇ ਵਿਦਿਅਕ ਸਫ਼ਰ ਵਿੱਚ ਮਾਪਿਆਂ ਨੂੰ ਸਰਗਰਮ ਭਾਈਵਾਲ ਬਣਾਉਣਾ ਹੈ। ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਚੱਕ ਜਟਾਣਾ ਤੋਂ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਦੂਜੀ ਬੱਸ ਹੋਈ ਰਵਾਨਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਚੱਕ ਜਟਾਣਾ ਤੋਂ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਦੂਜੀ ਬੱਸ ਹੋਈ ਰਵਾਨਾ

Politics
ਖੰਨਾ, ਦੋਰਾਹਾ, ਲੁਧਿਆਣਾ, 7 ਫਰਵਰੀ: ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਉਣ ਲਈ ਦੂਜੀ ਬੱਸ ਪਿੰਡ ਚੱਕ ਜਟਾਣਾ ਤੋਂ ਅੰਮ੍ਰਿਤਸਰ ਦੇ ਲਈ ਪੀ.ਏ ਮਹੇਸ਼ ਕੁਮਾਰ ਵਿਰਾਸਤ ਸੇਵਾ ਸੰਗਠਨ ਇੰਚਾਰਜ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ। ਇਸ ਮੌਕੇ ਸ੍ਰੀ ਮੁਹੇਸ਼ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਸਰੇ ਪੜਾਅ ਤਹਿਤ ਸ਼ਰਧਾਲੂ ਇਸ ਮੁਫ਼ਤ ਬੱਸ ਰਾਹੀਂ ਪਿੰਡ ਚੱਕ ਜਟਾਣਾ ਤੋਂ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਅਤੇ ਹੋਰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਨਗੇ। ਸ੍ਰੀ ਮੁਹੇਸ਼ ਕੁਮਾਰ ਨੇ ਅੱਗੇ ਦੱਸਿਆ ਕਿ ਪੰਜਾਬ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਹੋਣ ਕਰਕੇ ਸੈਂਕੜਿਆਂ ਸਾਲਾਂ ਤੋਂ ਇਸ ਸੂਬੇ ਨੂੰ ਧਾਰਮਿਕ ਆਸਥਾ ਵਾਲਾ ਸੂਬਾ ਹੋਣ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ "ਅਕਸਰ ਬਜ਼ੁਰਗਾਂ ਤੋਂ ਸੁਣਦੇ ਹਾਂ ਕਿ ਜੇਕਰ ਕਿਸੇ ਨੂੰ ਧਾਰਮਿਕ ਅਸਥਾਨ ਦੀ ਯਾਤਰਾ ਕ...
ਬੀ.ਐਸ.ਐਫ ਖੜਕਾਂ ਕੈਂਪ ਵਿਖੇ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ ਦਾ ਆਯੋਜਨ

ਬੀ.ਐਸ.ਐਫ ਖੜਕਾਂ ਕੈਂਪ ਵਿਖੇ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ ਦਾ ਆਯੋਜਨ

local news
ਹੁਸ਼ਿਆਰਪੁਰ, 7 ਫਰਵਰੀ: ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਸ਼ਹੀਦ ਸਤਪਾਲ ਚੌਧਰੀ ਪਰੇਡ ਗਰਾਊਂਡ, ਖੜਕਾਂ ਕੈਂਪ, ਹੁਸ਼ਿਆਰਪੁਰ ਵਿਖੇ ਸ਼ਨੀਵਾਰ ਨੂੰ 275 ਅਤੇ 276 ਬੈਚ ਦੀਆਂ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ ਅਤੇ ਸਹੁੰ ਚੁੱਕ ਸਮਾਗਮ ਆਯੋਜਿਤ ਕੀਤਾ ਗਿਆ। ਕੁੱਲ 447 ਮਹਿਲਾ ਨਵੀਆਂ ਕਾਂਸਟੇਬਲਾਂ ਨੇ ਆਪਣੀ ਸਿਖਲਾਈ ਸਫਲਤਾਪੂਰਵਕ ਪੂਰੀ ਕੀਤੀ ਅਤੇ ਦੇਸ਼ ਦੀ ਸੇਵਾ ਕਰਨ ਲਈ ਫੋਰਸ ਵਿੱਚ ਸ਼ਾਮਲ ਹੋਈਆਂ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਸਨ। ਉਨ੍ਹਾਂ ਦਾ ਸਵਾਗਤ ਇੰਸਪੈਕਟਰ ਜਨਰਲ, ਖੜਕਾਂ ਸਿਖਲਾਈ ਕੇਂਦਰ, ਚਾਰੂ ਧਵਜ ਅਗਰਵਾਲ ਨੇ ਕੀਤਾ। ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦਾ ਸਮੁੱਚਾ ਸਟਾਫ਼, ਉਨ੍ਹਾਂ ਦੇ ਪਰਿਵਾਰ, ਸਿਖਿਆਰਥੀ, ਸੇਵਾਮੁਕਤ ਬੀ.ਐਸ.ਐਫ ਅਧਿਕਾਰੀ, ਨਵੀਂਆਂ ਮਹਿਲਾ ਕਾਂਸਟੇਬਲਾਂ ਦੇ ਪਰਿਵਾਰ ਅਤੇ ਜ਼ਿਲ੍ਹੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਇਸ ਮੌਕੇ ਮੌਜੂਦ ਸਨ। ਪਰੇਡ ਦੌਰਾਨ ਮੁੱਖ ਮਹਿਮਾਨ ਨੂੰ ਜਨਰਲ ਸਲਾਮੀ ਨਾਲ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕ...
ਸੇਫ ਸਕੂਲ ਵਾਹਨ ਪੋਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਪੋਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

local news
ਮਾਲੇਰਕੋਟਲਾ, 07 ਫਰਵਰੀ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪੋਲਿਸੀ ਤਹਿਤ ਬਲਾਕ ਅਮਰਗੜ੍ਹ ਵਿਖੇ ਵੱਖ-ਵੱਖ  ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ  ਗਈ। ਇਸ ਚੈਕਿੰਗ ਦਾ ਉਦੇਸ਼ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਸਕੂਲ ਵਾਹਨਾਂ ਵਿੱਚ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨਾ ਸੀ। ਇਸ ਚੈਕਿੰਗ ਦੌਰਾਨ ਕੁੱਲ 20 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ, ਜਿਸ ਤਹਿਤ ਵਾਹਨਾਂ ਦੇ ਕਾਗਜ਼ਾਤ, ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਫਸਟ ਏਡ ਮੈਡੀਕਲ ਕਿੱਟ, ਅੱਗ ਬੁਝਾਊ ਯੰਤਰ, ਸਪੀਡ ਗਵਰਨਰ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਤਸਦੀਕ ਕੀਤੀ ਗਈ। ਜਾਂਚ ਦੌਰਾਨ 03 ਵਾਹਨਾਂ ਵਿੱਚ ਨਿਯਮਾਂ ਦੀ ਉਲੰਘਣਾ ਪਾਈ ਗਈ, ਜਿਸ ਕਾਰਨ ਇਨ੍ਹਾਂ ਬੱਸਾਂ ਦਾ ਚਲਾਨ ਕੀਤਾ ਗਿਆ। ਇਹ ਚਲਾਨ ਮੁੱਖ ਤੌਰ ‘ਤੇ ਪ੍ਰਦੂਸ਼ਣ ਸਰਟੀਫਿਕੇਟ ਦੀ ਕਮੀ, ਮੈਡੀਕਲ ਕਿੱਟ ਦੀ ਉਪਲਬਧਤਾ ਨਾ ਹੋਣ ਅਤੇ ਅੱਗ ਬੁਝਾਊ ਯੰਤਰ ਦੀ ਘਾਟ ਕਾਰਨ ਕੀਤੇ ਗਏ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਸਕੂਲ ਪ੍...
ਵਧੀਕ ਡਿਪਟੀ ਕਮਿਸ਼ਨਰ ਨੇ ਰਾਜਪਾਲ ਦੀ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਨੇ ਰਾਜਪਾਲ ਦੀ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ

local news
ਫਿਰੋਜ਼ਪੁਰ, 07 ਫਰਵਰੀ 2026: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ 10 ਫ਼ਰਵਰੀ ਨੂੰ ਫਿਰੋਜ਼ਪੁਰ ਵਿਚ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਵੱਧੀਕ ਡਿਪਟੀ ਕਮਿਸ਼ਨਰ (ਜ.) ਨਿਧੀ ਕੁਮੁਦ ਬੰਬਾਹ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।  ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਉਨ੍ਹਾਂ ਵੱਲੋਂ ਇਸ ਪ੍ਰੋਗਰਾਮ ਸਬੰਧੀ ਹੁਣ ਤੱਕ ਕੀਤੇ ਗਏ ਕੰਮਾਂ ਦੀ ਜਾਣਕਾਰੀ ਲਈ ਗਈ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰਾਜਪਾਲ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 10 ਫ਼ਰਵਰੀ 2026 ਨੂੰ ਸਾਰਾਗੜ੍ਹੀ ਮੈਮੋਰੀਅਲ ਫ਼ਿਰੋਜ਼ਪੁਰ ਛਾਉਣੀ ਤੋਂ ਸ਼ੁਰੂ ਹੋ ਕੇ ਸਰਕਾਰੀ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਤੱਕ ਜਾਵੇਗੀ। ਇਸ ਦੌਰਾਨ ਪੰਜਾਬ ਦੇ ਰਾਜਪਾਲ ਲੋਕਾਂ ਦੇ ਨਾਮ ਆਪਣਾ ਸੰਦੇਸ਼ ਵੀ ਦੇਣਗੇ। ਇਸ ਪੈਦਲ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ...
‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਦੇ ਤੀਜੇ ਦਿਨ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ

‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਦੇ ਤੀਜੇ ਦਿਨ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ

National, Politics, Punjab
ਗੁਰਦਾਸਪੁਰ, 7 ਫਰਵਰੀ (   ) ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮੈਗਸੀਪਾ) ਵੱਲੋਂ 'ਯੁਵਾ ਆਪਦਾ ਮਿੱਤਰ' ਟ੍ਰੇਨਿੰਗ ਪ੍ਰੋਗਰਾਮ ਐੱਸ.ਐੱਸ.ਐੱਮ ਕਾਲਜ, ਦੀਨਾਨਗਰ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਕਰਵਾਈ ਜਾ ਰਹੀ ਹੈ। ਟ੍ਰੇਨਿੰਗ ਪ੍ਰੋਗਰਾਮ ਦੇ ਤੀਸਰੇ ਦਿਨ  ਰਜਿਸਟਰਡ ਕੀਤੇ ਹੋਏ 200 ਐੱਨ . ਐੱਸ.ਐੱਸ ਅਤੇ ਐੱਨ.ਵਾਈ.ਕੇ.ਐੱਸ ਦੇ ਵਲੰਟੀਅਰਜ਼ ਨੂੰ ਫਾਇਰ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਗੁਰਦਾਸਪੁਰ ਦੀ ਫਾਇਰ ਬਿਰਗੇਡ ਟੀਮ ਅਮਨਦੀਪ ਸਿੰਘ ਅਤੇ  ਜੋਧਾ ਸਿੰਘ ਪਹੁੰਚੇ। ਉਨਾਂ ਨੇ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ ਅਤੇ ਫਾਇਰ ਟੈਂਡਰ ਦੇ ਨਾਲ ਪ੍ਰੈਕਟੀਕਲ ਵੀ ਕਰਵਾਏ। ਇਸ ਦੇ ਨਾਲ ਹੀ ਮੈਗਸੀਪਾ ਦੇ ਯੁਵਾ ਆਪਦਾ ਮਿੱਤਰ ਪ੍ਰੋਜੈਕਟ ਦੇ ਹੈਡ ਕਰਨਲ ਦਲਬੀਰ ਸਿੰਘ ਅਤੇ ਮੈਡਮ ਨਿਤਿਕਾ ਸਿੰਘਲਾ ਪਹੁੰਚੇ ਜਿਨਾਂ ਨੇ ਵਲੰਟੀਅਰਾਂ ਨੂੰ ਟ੍ਰੇਨਿੰਗ ਦਾ ਹਿੱਸਾ ਬਣਨ ਤੇ ਮੋਟੀਵੇਸ਼ਨਲ ਲੈਕਚਰ ਦਿੱਤਾ ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾ ਅਤੇ ਉਹਨਾਂ ਦੀ ਟੀਮ ਦਾ ਵੀ ਧੰਨਵਾਦ ਕੀਤਾ ਕਿ ਉਹਨਾਂ ਨੇ ਵਲੰਟੀਅਰਾਂ ਨੂੰ ਬਹੁਤ ਵਧੀਆ ਟ੍ਰੇਨਿੰਗ...
ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ ‘ਤੇ ਕੀਤੀ ਛਾਪੇਮਾਰੀ; 208 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ ‘ਤੇ ਕੀਤੀ ਛਾਪੇਮਾਰੀ; 208 ਕਾਬੂ

Crime
ਚੰਡੀਗੜ੍ਹ, 6 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 18ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 601 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ  20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 18ਵੇਂ ਦਿਨ, ਪੁਲਿਸ ਟੀਮਾਂ ਨੇ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 10  ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 5,110 ...