ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਸਤੰਬਰ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੀ ਵਿੱਤੀ ਸਥਿਤੀ ਲਗਾਤਾਰ ਮਜ਼ਬੂਤ ਵਿਕਾਸ ਦਰਸਾ ਰਹੀ ਹੈ, ਜਿਸ ਤਹਿਤ ਅਗਸਤ 2025 ਵਿੱਚ ਜੀਐਸਟੀ ਪ੍ਰਾਪਤੀਆਂ ਵਿੱਚ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ 18.66 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਤੀ ਵਰ੍ਹੇ ਦੌਰਾਨ ਅਗਸਤ 2025 ਤੱਕ ਜੀਐਸਟੀ ਪ੍ਰਾਪਤੀਆਂ ਵਿੱਚ ਕੁੱਲ ਵਾਧਾ 26.47 ਫੀਸਦੀ ਰਿਹਾ, ਜੋ ਪੰਜਾਬ ਦੇ ਕਰ ਪ੍ਰਸ਼ਾਸਨ ਦੀ ਲਚਕਤਾ ਅਤੇ ਕੁਸ਼ਲਤਾ ਨੂੰ ਪ੍ਰਭਾਸ਼ਿਤ ਕਰਦਾ ਹੈ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀਆਂ ਕੁੱਲ ਕਰ ਪ੍ਰਾਪਤੀਆਂ ਵਿੱਚ ਵੀ ਸਾਲ-ਦਰ-ਸਾਲ ਕਾਫੀ ਵਾਧਾ ਦਰਜ਼ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅਗਸਤ 2025 ਤੱਕ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 15.39 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੱਖ-ਵੱਖ ਕਰ ਸ਼੍ਰੇਣੀਆਂ ਨਾਲ ਸਬੰਧਤ ਇਹ ਵਾਧੇ ਦਾ ਰੁਝਾਨ ਇੱਕ ਵਿਆਪਕ ਆਰਥਿਕ ਗਤੀ...








