ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 4 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇੱਕ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਚੈਨ ਸਿੰਘ ਉਰਫ਼ ਮਨੀ, ਨਵਦੀਪ ਸਿੰਘ, ਸੁਖਪਾਲ ਸਿੰਘ ਅਤੇ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ, ਇਹ ਸਾਰੇ ਵਾਸੀ ਪਿੰਡ ਦਾਓਕੇ, ਅੰਮ੍ਰਿਤਸਰ ਦੇ ਹਨ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਸਪਲੈਂਡਰ ਮੋਟਰਸਾਈਕਲਾਂ (ਰਜਿਸਟ੍ਰੇਸ਼ਨ ਨੰਬਰ ਪੀਬੀ02ਈਯੂ7751 ਅਤੇ ਪੀਬੀ02ਡੀਵਾਈ9343 ਵਾਲੇ), ਜੋ ਨਸ਼ਿਆਂ ਦੀ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਸਨ, ਨੂੰ...








