ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ
ਚੰਡੀਗੜ੍ਹ, 25 ਅਗਸਤ: ਤਕਨਾਲੋਜੀ ਦੇ ਨਵੇਂ ਯੁੱਗ ਨਾਲ ਕਦਮ ਮਿਲਾ ਕੇ ਚੱਲਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਚੁੱਕਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੰਸਪੈਕਟਰ ਕਾਡਰ ਦੇ ਅਧਿਕਾਰੀਆਂ ਲਈ ਲੈਪਟਾਪਾਂ ਦੀ ਖਰੀਦ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।
ਵਿਭਾਗ ਦੀ ਇੰਸਪੈਕਟਰ ਯੂਨੀਅਨ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਇਸ ਕਦਮ ਨੂੰ ਇੱਕ ਇਤਿਹਾਸਿਕ ਫ਼ੈਸਲਾ ਕਰਾਰ ਦਿੱਤਾ, ਜਿਸ ਨਾਲ ਇੰਸਪੈਕਟਰ ਹੁਣ ਵਧੇਰੇ ਸਟੀਕਤਾ ਅਤੇ ਪਾਰਦਰਸ਼ਿਤਾ ਨਾਲ ਆਪਣੀ ਡਿਊਟੀ ਨਿਭਾਉਣ ਦੇ ਯੋਗ ਬਣ ਜਾਣਗੇ, ਕਿਉਂਜੋ ਉਹ ਜ਼ਮੀਨੀ ਪੱਧਰ 'ਤੇ ਵਿਭਾਗ ਦੇ ਅਸਲ ਸਿਪਾਹੀ ਹਨ।
ਮੰਤਰੀ ਨੇ ਅੱਗੇ ਕਿਹਾ ਕਿ ਇਹ ਫ਼ੈਸਲਾ ਇਸ ਲਈ ਵੀ ਅਹਿਮ ਹੋ ਜਾਂਦਾ ਹੈ ਕਿਉਂਕਿ ਇੰਸਪੈਕਟਰ ਹੇਠਲੇ ਪੱਧਰ 'ਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਭਾਈਵਾਲਾਂ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹਨ।
ਮੰਤਰੀ ਨੇ ਇੰਸਪੈਕਟਰਾਂ ਲਈ ਸਫਰੀ ਭੱਤਾ (ਕਨਵੇਐਂਸ ਅਲਾਊਂਸ) ਨੂੰ ਵੀ ਮਨਜ਼ੂਰੀ ਦਿੱਤੀ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਦਾ ਦੌਰਾ ਕਰਨ ਅਤੇ ਖਾਸ ...








