ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੁਜ਼ਗਾਰ ਯਕੀਨੀ ਬਣਾਉਣ ਸਬੰਧੀ ਵਿੱਢੀ ਮੁਹਿੰਮ ਤਹਿਤ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਸਾਲ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੁੱਲ 98 ਭਰਤੀਆਂ ਕੀਤੀਆਂ ਗਈਆਂ ਹਨ। ਇਹਨਾਂ ਨਵ-ਨਿਯੁਕਤ ਕਰਮਚਾਰੀਆਂ ਵਿੱਚ 20 ਸੇਵਾਦਾਰ ਅਤੇ 3 ਸਵੀਪਰ-ਕਮ-ਚੌਕੀਦਾਰ ਸ਼ਾਮਲ ਹਨ।
ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸੇਵਾ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਨੌਜਵਾਨਾਂ ਦੇ ਸਸ਼ਕਤੀਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅਹੁਦਾ ਸੰਭਾਲਣ ਤੋਂ ...








