ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ
ਚੰਡੀਗੜ੍ਹ/ਲੁਧਿਆਣਾ 29 ਅਕਤੂਬਰ 2025:
ਹੀਰੋ ਮੋਟਰਜ਼ ਲਿਮਟਿਡ (“ਐਚ.ਐਮ.ਐਲ.”) ਅਤੇ ਵਰਮੋਜੈਨਸਵਰਵਾਲਟੰਗ ਪਲੇਟਨਬਰਗ ਜੀ.ਐਮ.ਬੀ.ਐਚ ਅਤੇ ਸੀ.ਓ. ਕੇ.ਜੀ. ਤੇ ਇਸਦੀਆਂ ਸਮੂਹ ਕੰਪਨੀਆਂ (“ਐਸ.ਟੀ.ਪੀ. ਗਰੁੱਪ”) ਦੇ ਸਾਂਝੇ ਉੱਦਮ, ਮੁੰਜਾਲ ਐਸ.ਟੀ.ਪੀ. ਇੰਡਸਟਰੀਜ਼ ਲਿਮਟਿਡ ਦੀ ਨਿਰਮਾਣ ਯੂਨਿਟ ਦੇ ਨੀਂਹ ਪੱਥਰ ਸਬੰਧੀ ਅੱਜ ਧਨਾਸੂਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਾਂਝੇ ਉੱਦਮ ਰਾਹੀਂ ਪੰਜਾਬ ਨੂੰ ਪਹਿਲੇ ਪੜਾਅ ਵਿੱਚ 260 ਕਰੋੜ ਰੁਪਏ ਦਾ ਨਿਵੇਸ਼ ਅਤੇ 400 ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ।
ਇਸ ਸਹੂਲਤ ਦੇ ਨੀਂਹ ਪੱਥਰ ਸਬੰਧੀ ਕਰਵਾਏ ਸਮਾਗਮ ਵਿੱਚ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ, ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ ਸਮੇਤ ਉਦਯੋਗ ਖੇਤਰ ਅਤੇ ਪੰਜਾਬ ਸਰਕਾਰ ਦੇ ਕਈ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ।
ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੁੱਚੇ ਵਿਕਾਸ ਲਈ ਉਦਯੋਗਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਐਚ.ਐਮ.ਐਲ. ਅਤੇ ਐਸ.ਟੀ.ਪੀ. ਗਰੁੱਪ ਨੇ ਮਾਰਚ 2025 ਵਿੱਚ ਆਟੋਮੋਟਿਵ ਸੈਕਟਰ ਲਈ ਫ...








