ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ 23 ਅਗਸਤ ਨੂੰ ਗਾਗੜਾ ਵਿਖੇ ਕਰਨਗੇ ‘ਲੋਕ ਮਿਲਣੀ’
ਨੰਗਲ 22 ਅਗਸਤ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸ਼ਿਕਾਇਤਾਂ ਦੇ ਹੱਲ ਲਈ 23 ਅਗਸਤ ਨੂੰ ਪਿੰਡ ਗਾਗੜਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਰਾਹੀਂ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਸਿੱਧੇ ਤੌਰ ’ਤੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਉਣ ਦਾ ਮੌਕਾ ਮਿਲੇਗਾ।
ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲਗਾਤਾਰ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਉਹ ਲੋਕਾਂ ਨਾਲ ਸਿੱਧੀ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਇਸ ਵਾਰ ‘ਲੋਕ ਮਿਲਣੀ’ ਦਾ ਆਯੋਜਨ ਗਾਗੜਾ ਵਿਖੇ ਕੀਤਾ ਜਾ ਰਿਹਾ ਹੈ।
ਇਸ ਮੌਕੇ ਬੈਂਸ ਪਰਿਵਾਰ ਵੱਲੋਂ ਪ੍ਰਾਚੀਨ ਸਿੱਧ ਬਾਬਾ ਬਾਲਕ ਨਾਥ ਮੰਦਰ, ਗਾਗੜਾ ਵਿਖੇ ਧਾਰਮਿਕ ਭੰਡਾਰਾ ਵੀ ਕਰਵਾਇਆ ਜਾਵੇਗਾ। ਬੈਂਸ ਪਰਿਵਾਰ ਨੇ ਸਮੂਹ ਸੰਗਤ ਅਤੇ ਸ਼ਰਧਾਲੂਆਂ ਨੂੰ ਇ...








