Wednesday, March 11
Shadow

Tag: latest news

ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼

ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼

National, Politics, Punjab
ਹੁਸ਼ਿਆਰਪੁਰ, 31 ਜਨਵਰੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮਿਲ ਕੇ ਊਨਾ ਸੜਕ ਦਾ ਸਾਂਝਾ ਨਿਰੀਖਣ ਕੀਤਾ ਅਤੇ ਸੜਕ ਦੀ ਮਾੜੀ ਹਾਲਤ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਨੈਸ਼ਨਲ ਹਾਈਵੇ ਪ੍ਰੋਜੈਕਟ ਡਾਇਰੈਕਟਰ ਦੇ ਇਕ ਪ੍ਰਤੀਨਿਧੀ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਸੜਕ ਦੀ ਭਿਆਨਕ ਹਾਲਤ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਜਨਤਕ ਸਹੂਲਤ ਅਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਤੁਰੰਤ ਜ਼ਰੂਰੀ ਕਾਰਵਾਈ ਦੇ ਨਿਰਦੇਸ਼ ਦਿੱਤੇ। ਵਿਧਾਇਕ ਜਿੰਪਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜਦੋਂ ਤੱਕ ਪ੍ਰੋਜੈਕਟ ਪੂਰੀ ਤਰ੍ਹਾਂ ਪੂਰਾ ਨਹੀਂ ਹੋ ਜਾਂਦਾ, ਊਨਾ ਸੜਕ ਨੂੰ ਹਰ ਕੀਮਤ 'ਤੇ ਵਾਹਨ ਚਲਾਉਣ ਯੋਗ ਰੱਖਣਾ ਚਾਹੀਦਾ ਹੈ, ਇਹ ਯਕੀਨੀ ਬਣਾਉਂਦੇ ਹੋਏ ਕਿ ਜਨਤਾ ਦੀ ਸੁਰੱਖਿਆ ਅਤੇ ਸਹੂਲਤ ਨੂੰ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਰਸਤੇ 'ਤੇ ਰੋਜ਼ਾਨਾ ਹਜ਼ਾਰਾਂ ਵਾਹਨ ਯਾਤਰਾ ਕਰਦੇ ਹਨ ਅਤੇ ਸੜਕ ਦੀ ਮਾੜੀ ਹਾਲਤ ਹਾਦਸਿਆਂ ਦਾ ਲਗਾਤਾਰ ਖ਼ਤਰਾ ਪੈਦਾ ਕਰਦੀ ਹੈ, ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸੜਕ ਦੀ ਮਾੜੀ ਹਾਲਤ ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ

National, Politics, Punjab
ਮੂਨਕ/ ਖਨੌਰੀ, 31 ਜਨਵਰੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਗੋਬਿੰਦਗੜ੍ਹ ਪਾਪੜਾ, ਸਲੇਮਗੜ੍ਹ, ਸ਼ੇਰਗੜ੍ਹ ਸੀਹਾ ਸਿੰਘ ਵਾਲਾ, ਬੁਸ਼ਹਿਰਾ, ਬੰਗਾ, ਮੰਡਵੀ, ਸ਼ਾਹਪੁਰ ਥੇੜ੍ਹੀ, ਬੋਪੁਰ, ਬਨਾਰਸੀ, ਚੱਠਾ ਗੋਬਿੰਦਪੁਰਾ, ਬਿਸ਼ਨਪੁਰਾ ਖੋਖਰ ਅਤੇ ਗਨੋਟਾ ਵਿਖੇ ਵੱਖ-ਵੱਖ ਸੜਕੀ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ਤਹਿਤ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਲੰਬਾਈ ਵਾਲੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ, ਸੜਕਾਂ ਨੂੰ ਚੌੜਾ ਕਰਨ ਅਤੇ ਨਵੀਨੀਕਰਨ ਦੇ ਕੰਮ ਕੀਤੇ ਜਾਣਗੇ। ਇਨ੍ਹਾਂ ਸੜਕਾਂ ਦੇ ਤਿਆਰ ਹੋਣ ਨਾਲ ਪਿੰਡਾਂ ਦਾ ਆਪਸੀ ਰਾਬਤਾ ਮਜ਼ਬੂਤ ਹੋਵੇਗਾ ਅਤੇ ਲੋਕਾਂ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਤੇਜ਼ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਪੇਂਡੂ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ...
ਮਲੋਟ ਵਿੱਚ ਯੁਵਾ ਆਪਦਾ ਮਿੱਤਰ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਚੌਥਾ ਦਿਨ

ਮਲੋਟ ਵਿੱਚ ਯੁਵਾ ਆਪਦਾ ਮਿੱਤਰ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਚੌਥਾ ਦਿਨ

National, Politics, Punjab
ਮਲੋਟ, 31 ਜਨਵਰੀ ਮਲੋਟ ਵਿਖੇ 31 ਜਨਵਰੀ 2026 ਨੂੰ ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਵਲੰਟੀਅਰਾਂ ਐਨ.ਸੀ.ਸੀ ਕੈਡਟਾਂ ਲਈ ਯੁਵਾ ਆਪਦਾ ਮਿੱਤਰ ਕੈਂਪ  ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ ਪਬਲਿਕ ਐਡਮਿਨਿਸਟਰੇਸ਼ਨ, ਗਰੁੱਪ ਹੈਡ ਕੁਆਰਟਰ ਲੁਧਿਆਣਾ ਦੇ ਗਰੁੱਪ ਕਮਾਂਡਰ ਬ੍ਰਿਗੇਡੀਅਰ  ਪੀ.ਐਸ  ਚੀਮਾ (ਐਸ ਐਮ, ਵੀ ਐਸ ਐਮ) ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 19ਵੀ ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਲੈਫਟੀਨੈਂਟ ਕਰਨਲ ਫੈਜਾਂਨ ਜਹੂਰ ਦੀ ਯੋਗ ਅਗਵਾਈ ਹੇਠ ਐਨ.ਸੀ.ਸੀ ਅਕੈਡਮੀ ਮਲੋਟ ਵਿਖੇ ਆਯੋਜਿਤ ਕੀਤਾ ਗਿਆ ਹੈ।  ਜਿਸ ਵਿੱਚ ਸੂਬੇਦਾਰ ਮੇਜਰ ਲੈਫਟੀਨੈਂਟ  ਸੁਖਦੇਵ ਸਿੰਘ , ਕੈਪਟਨ ਤਨਵੀਰ ਸਿੰਘ , ਕੈਪਟਨ ਕੇ. ਜੇ. ਐਸ. ਗਿੱਲ ਐਨ.ਸੀ.ਸੀ ਸਟਾਫ਼ ਟੀਮ ਸ਼ਾਮਿਲ ਰਹੀ। ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ ਵੱਲੋਂ ਕੋਰਸ ਕੋਆਡੀਨੇਟਰ ਅੰਕੁਰ ਸ਼ਰਮਾ ਦੀ ਦੇਖ ਰੇਖ ਹੇਠ ਡਿਜਾਸਟਰ ਮੈਨੇਜਮੈਂਟ ਯੁਵਾ ਆਪਦਾ ਮਿੱਤਰ ਕੈਂਪ ਆਯੋਜਿਤ ਕੀਤਾ ਗਿਆ ਹੈ ਜਿਸ ਵਿੱਚ ਟ੍ਰੇਨਿੰਗ ਦੇ ਚੌਥੇ ਦਿਨ ਵਲੰਟੀਅਰਾਂ ਨੂੰ ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾ ਵੱਲੋਂ ਸੀ.ਪ...
ਗਗਨਦੀਪ ਧਾਲੀਵਾਲ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ

ਗਗਨਦੀਪ ਧਾਲੀਵਾਲ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ

National, Politics, Punjab
ਫ਼ਰੀਦਕੋਟ 31 ਜਨਵਰੀ ਗਗਨਦੀਪ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਨੂੰ ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਤੇ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂਆਂ, ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਇਸ ਨਿਯੁਕਤੀ ਲਈ ਸ੍ਰੀ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਪਾਰਟੀ ਪ੍ਰਧਾਨ ਸ੍ਰੀ ਅਮਨ ਅਰੋੜਾ, ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ।  ਇਸ ਮੌਕੇ ਸ਼੍ਰੀ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਮਾਜਿਕ ਅਲਾਮਤ ਨਸ਼ਿਆਂ ਦੇ ਖਾਤਮੇ ਲਈ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਸ ਅਲਾਮਤ ਨੂੰ ਖਤਮ ਕਰਨ ਲਈ ਸਾਰੇ ਵਰਗਾਂ ਦਾ ਸਹਿਯੋਗ ਲੈਣਗੇ।...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀ ਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ ਭਰਤੀ ਹੋਏ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ‘ਮਿਸ਼ਨ ਰੋਜ਼ਗਾਰ’ ਤਹਿਤ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦੇਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਸਾਬਤ ਹੁੰਦੀ ਹੈ। ਹੁਣ ਤੱਕ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਮੌਕੇ ਕਾਬਲੀਅਤ ਦੀ ਬਜਾਏ ਰਿਸ਼ਵਤ ਤੇ ਸਿਫਾਰਸ਼ ਨਾਲ ਨੌਕਰੀਆਂ ਦੇਣ ਦੇ ਫੈਸਲੇ ਹੁੰਦੇ ਸਨ। ਐਕਸ 'ਤੇ ਹੋਏ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ,"ਅੱਜ ਮੋਹਾਲੀ ਵਿੱਚ ਵੱਖ-ਵੱਖ ਵਿਭਾਗਾਂ ਦੇ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਸ਼ੁਭਕਾਮਨਾਵਾਂ ਦਿੱਤ...
ਗੈਂਗਸਟਰਾਂ ‘ਤੇ ਵਾਰ: ਡੀਜੀਪੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

ਗੈਂਗਸਟਰਾਂ ‘ਤੇ ਵਾਰ: ਡੀਜੀਪੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

National, Politics, Punjab
ਚੰਡੀਗੜ੍ਹ/ਬਟਾਲਾ, 30 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ ਦੇ ਚਲਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਕਾਰਵਾਈ ਦਾ ਜਾਇਜ਼ਾ ਲੈਣ ਅਤੇ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਬਟਾਲਾ ਵਿੱਚ ਹੋਈ ਇਹ ਮੀਟਿੰਗ ਸਰਹੱਦੀ ਜ਼ਿਲ੍ਹਿਆਂ 'ਤੇ ਕੇਂਦ੍ਰਿਤ ਸੀ ਅਤੇ ਇਸ ਮੀਟਿੰਗ ਦਾ ਉਦੇਸ਼ ਸਰਹੱਦ ਪਾਰੋਂ ਚੱਲ ਰਹੇ ਅੱਤਵਾਦ-ਅਪਰਾਧ ਗੱਠਜੋੜ ਨੂੰ ਖ਼ਤਮ ਕਰਨਾ ਅਤੇ ਜਬਰੀ ਵਸੂਲੀ ਤੇ ਗੈਂਗਾਂ ਦੀਆਂ ਗਤੀਵਿਧੀਆਂ ਪ੍ਰਤੀ ਜ਼ੀਰੋ-ਟੌਲਰੈਂਸ ਨੂੰ ਯਕੀਨੀ ਬਣਾਉਣਾ ਸੀ। ਮੀਟਿੰਗ ਵਿੱਚ ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ, ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ, ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ...
ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

National, Politics, Punjab
ਜਲੰਧਰ, 30 ਜਨਵਰੀ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਅਨੁਸੂਚਿਤ ਜਾਤੀ (ਐਸ.ਸੀ.)  ਵਰਗ ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫਾ ਵੰਡਣ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦਾ ਪੋਸਟ-ਮੈਟ੍ਰਿਕ ਵਜ਼ੀਫਾ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਪ੍ਰਤੀ ਸਰਕਾਰ ਦੀਆਂ ਤਰਜੀਹਾਂ ਸਪੱਸ਼ਟ ਕਰਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕਾਂਗਰਸ, ਅਕਾਲੀ ਅਤੇ ਭਾਜਪਾ ਸੱਤਾ ਵਿੱਚ ਹੁੰਦਿਆਂ ਆਪਣੇ ਪਰਿਵਾਰਾਂ ਦੇ ਹਿੱਤ ਪਾਲਦੀ ਰਹੀ ਹੈ ਜਦਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਸਿਰਫ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ’ਤੇ ਧਿਆਨ ਦੇ ਰਹੀ ਹੈ। ਸਾਲ 2020-21 ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀਆਂ ਵਿੱਚ 35 ਫੀਸਦੀ ਦਾ ਵਾਧਾ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਧਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਗਵਾਹੀ ਭਰਦੇ ਹਨ। ਉਨ੍ਹਾਂ ਕਿਹਾ ਕਿ ਵਜ਼ੀਫਾ ਸਿਰਫ ਵਿੱਤੀ ਇਮਦਾਦ ਨਹੀਂ ਹੈ ਸਗੋਂ ਸਵੈ-ਨਿਰਭਰਤਾ ਦਾ ਵਸੀਲਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਇਸ ਯੋਜਨਾ ਨਾਲ ਜਾਣਬੁੱਝ ਕੇ ਸਾਲ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਦੇ ਧਰੋਹਰ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਦੇ ਧਰੋਹਰ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ

National, Politics, Punjab
ਕੋਟਕਪੂਰਾ 30 ਜਨਵਰੀ ()  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਡੀ.ਏ.ਵੀ. ਪਬਲਿਕ ਸਕੂਲ, ਕੋਟਕਪੂਰਾ ਵੱਲੋਂ ਕਰਵਾਏ ਗਏ ਸਾਲਾਨਾ ਸੱਭਿਆਚਾਰਕ ਤੇ ਵਿਰਾਸਤੀ ਪ੍ਰੋਗਰਾਮ ‘ਧਰੋਹਰ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ, ਅਧਿਆਪਕ ਵਰਗ, ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਮਾਪੇ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਅਮੁੱਲੀ ਵਿਰਾਸਤ, ਸੱਭਿਆਚਾਰ ਅਤੇ ਰਿਵਾਇਤਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਆਪਣੀ ਮਾਤ ਭਾਸ਼ਾ, ਲੋਕਨਾਚ, ਲੋਕਗੀਤ ਅਤੇ ਇਤਿਹਾਸਕ ਵਿਰਾਸਤ ਪ੍ਰਤੀ ਸਨਮਾਨ ਪੈਦਾ ਕਰਨਾ ਸਮੇਂ ਦੀ ਲੋੜ ਹੈ। ਸਪੀਕਰ ਸ. ਸੰਧਵਾਂ ਨੇ ਸਕੂਲ ਪ੍ਰਬੰਧਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਡੀ.ਏ.ਵੀ. ਪਬਲਿਕ ਸਕੂਲ ਵੱਲੋਂ ‘ਧਰੋਹਰ’ ਜਿਹੇ ਪ੍ਰੋਗਰਾਮ ਆਯੋਜਿਤ ਕਰਕੇ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਸਰਾਹਣਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾ...
ਗੈਂਗਸਟਰਾਂ ‘ਤੇ ਵਾਰ’ ਦਾ 11ਵਾਂ ਦਿਨ: ਪੰਜਾਬ ਪੁਲਿਸ ਨੇ 795 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 201 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 11ਵਾਂ ਦਿਨ: ਪੰਜਾਬ ਪੁਲਿਸ ਨੇ 795 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 201 ਕਾਬੂ

Crime, National, Politics, Punjab
ਚੰਡੀਗੜ੍ਹ, 30 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 11ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 795 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 11ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ, ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ ...
ਬਰਿੰਦਰ ਕੁਮਾਰ ਗੋਇਲ ਵੱਲੋਂ ਲੀਗਲ ਮਾਈਨਿੰਗ ਸਾਈਟਾਂ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੁਰੰਤ ਜਾਰੀ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਲੀਗਲ ਮਾਈਨਿੰਗ ਸਾਈਟਾਂ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੁਰੰਤ ਜਾਰੀ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

National, Politics, Punjab
*ਚੰਡੀਗੜ੍ਹ, 30 ਜਨਵਰੀ:* ਖਣਿਜ ਪਦਾਰਥਾਂ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ, ਸੂਬੇ ਦਾ ਮਾਲੀਆ ਵਧਾਉਣ ਅਤੇ ਖਣਨ ਖੇਤਰ ਵਿੱਚ ਰੈਗੂਲੇਟਰੀ ਅਨੁਸ਼ਾਸਨ ਕਾਇਮ ਰੱਖਣ ਦੇ ਉਦੇਸ਼ ਨਾਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਭਰ ਵਿੱਚ ਲੀਗਲ (ਕਾਨੂੰਨੀ) ਮਾਈਨਿੰਗ ਸਾਈਟਾਂ ਨੂੰ ਤੇਜ਼ੀ ਨਾਲ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਲਾਜ਼ਮੀ ਮਨਜ਼ੂਰੀਆਂ ਜਾਰੀ ਕਰਨ ਦਾ ਪ੍ਰਕਿਰਿਆ ਅਤੇ ਲਾਗੂਕਰਨ ਢਾਂਚੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਾਰੇ ਜ਼ਿਲ੍ਹਾ ਮਾਈਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਰਾਜ ਪੱਧਰੀ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ ਰਾਹੀਂ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਦੀ ਪ੍ਰਵਾਨਗੀ ਪ੍ਰਕਿਰਿਆ...