ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਪਰਾਧਕ ਅਣਗਹਿਲੀ ਹੜ੍ਹਾਂ ਦਾ ਕਾਰਨ ਬਣੀ: ਅਮਨ ਅਰੋੜਾ
ਚੰਡੀਗੜ੍ਹ, 29 ਸਤੰਬਰ:
ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਲਈ ਕਾਰਨ ਬਣੀ ਦਹਾਕਿਆਂ-ਬੱਧੀ ਅਪਰਾਧਕ ਅਣਗਹਿਲੀ ਅਤੇ ਸਿਆਸੀ ਧੋਖੇਬਾਜ਼ੀ ਦਾ ਪਰਦਾਫ਼ਾਸ਼ ਕਰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੇ ਨਾਲ-ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਸ ਆਫ਼ਤ ਅਤੇ ਪੰਜਾਬ ਦੇ ਇਨ੍ਹਾਂ ਹਾਲਾਤ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਪਿਛਲੀਆਂ ਵੱਡੀਆਂ ਨੀਤੀਗਤ ਨਾਕਾਮੀਆਂ ਅਤੇ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਣ ਵਾਲੀਆਂ ਕਾਰਵਾਈਆਂ ਨੂੰ ਇੱਕ-ਇੱਕ ਕੇ ਉਜਾਗਰ ਕਰਦਿਆਂ ਪਿਛਲੀਆਂ ਸਰਕਾਰਾਂ ਦੇ ਪਾਜ ਉਘੇੜੇ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਬਿਆਨਬਾਜ਼ੀ ਨੂੰ ਕਰੜੇ ਹੱਥੀਂ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਕਾਂਗਰਸ ਸਰਕਾਰ ਵੱਲੋਂ 2017 ਵਿੱਚ ਬਿਆਸ ਦਰਿਆ ਦੇ 260 ਕਿਲੋਮੀਟਰ ਲੰਬੇ ਹਿੱਸੇ ਨੂੰ "ਰਾਮਸਰ ਸਾਈਟ" ਐਲਾਨਣ ਦੇ ਫ਼ੈਸਲੇ ਵੱਲ ਧਿਆਨ ਦਵਾਉਂਦਿਆਂ ਇਸ ਨੂੰ ਸੌੜੀ ਸਿਆਸਤ ਦੀ ਇੱਕ ਪ੍ਰਤੱਖ ਉਦਾਹਰਣ ਦੱਸਿਆ। ਉਨ੍ਹਾਂ ਇਸ ਨੂੰ ਬਿਨਾਂ ਸੋਚ-ਵਿਚਾਰ ਤੋਂ...








