ਸਪੀਕਰ ਸ. ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ. ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ
ਫਰੀਦਕੋਟ 18 ਸਤੰਬਰ ()
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਜਿਣਸਾਂ ਤੋਂ ਉਤਪਾਦ ਬਣਾਈਏ, ਖੇਤੀ ਮੁਨਾਫਾ ਹੋਰ ਵਧਾਈਏ'' ਦੇ ਉਦੇਸ਼ ਨਾਲ ਅੱਜ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ, ਖੇਤੀ ਵਿਭਿੰਨਤਾ, ਪਰਾਲੀ ਪ੍ਰਬੰਧਨ ਆਦਿ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਜਦੋਂ ਕਿ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੇਲੇ ਦੀ ਪ੍ਰਧਾਨਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉੱਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਕੀਤੀ।
ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਤਰੱਕੀ ਤੇ ਵਿਕਾਸ ਦਾ ਰਸਤਾ ਕਿਸਾਨ ਦੇ ਖੇਤਾਂ ਵਿਚੋਂ ਨਿਕਲਦਾ ਹੈ। ਇਸ ਲਈ ਸਾਨੂੰ ਕਿਸਾਨ ਤੇ ਕਿਸਾਨੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪੰਜਾਬ ਖੇਤੀਬਾੜ...








