ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤ ਅਤੇ ਰਣਜੀਤ ਸਿੰਘ ਉਰਫ਼ ਢਿੱਲੋਂ ਦੋਵੇਂ ਵਾਸੀ ਪਿੰਡ ਤਲਵੰਡੀ ਰਾਏ ਦਾਦੂ, ਅੰਮ੍ਰਿਤਸਰ ਵਜੋਂ ਹੋਈ ਹੈ।
ਇਹ ਸਫਲਤਾ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ ਅਤੇ 1 ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ। ਇਸ ਦੇ ...








